ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਲੁਧਿਆਣਾ ਬੈਡਮਿੰਟਨ ਐਸੋਸੀਏਸ਼ਨ ਨੂੰ 5 ਲੱਖ ਦੀ ਸਹਾਇਤਾ
ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਆਪਣੀ CSR ਪਹਿਲਕਦਮੀ ‘ਖੇਲ ਪ੍ਰੋਸਥਾਨ’ ਤਹਿਤ ਲੁਧਿਆਣਾ ਬੈਡਮਿੰਟਨ ਐਸੋਸੀਏਸ਼ਨ ਨੂੰ 5 ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ।
5 ਲੱਖ ਰੁਪਏ ਦਾ ਚੈੱਕ VSSL ਦੇ CSR ਹੈੱਡ ਅਮਿਤ ਧਵਨ ਵੱਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ IAS ਨੂੰ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ਲਈ ਸੌਂਪਿਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਵਰਧਮਾਨ ਸਪੈਸ਼ਲ ਸਟੀਲਜ਼ ਦੇ ਚੇਅਰਮੈਨ ਸਚਿਤ ਜੈਨ ਅਤੇ ਐਗਜ਼ਿਕਿਊਟਿਵ ਡਾਇਰੈਕਟਰ ਸੌਮਿਆ ਜੈਨ ਦਾ ਧੰਨਵਾਦ ਕੀਤਾ। ਉਨ੍ਹਾਂ CSR ਹੈੱਡ ਅਮਿਤ ਧਵਨ ਵੱਲੋਂ ਨੌਜਵਾਨਾਂ ਦੇ ਬਿਹਤਰ ਭਵਿੱਖ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ।
ਅਮਿਤ ਧਵਨ ਨੇ ਕਿਹਾ ਕਿ ਚੇਅਰਮੈਨ ਸਚਿਤ ਜੈਨ ਦੀ ਅਗਵਾਈ ਹੇਠ ਵਰਧਮਾਨ ਸਟੀਲਜ਼ ਖੇਡਾਂ ਦੇ ਪ੍ਰਚਾਰ ਲਈ ਲਗਾਤਾਰ ਯਤਨ ਕਰ ਰਿਹਾ ਹੈ। ਉਨ੍ਹਾਂ ਲੁਧਿਆਣਾ ਬੈਡਮਿੰਟਨ ਐਸੋਸੀਏਸ਼ਨ ਦੀ ਸੁਲਭਾ ਜਿੰਦਲ ਅਤੇ ਪੂਰੀ ਟੀਮ ਦਾ ਵੀ ਧੰਨਵਾਦ ਕੀਤਾ।
ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ ਲੁਧਿਆਣਾ ਕੇਅਰਜ਼ ਨੂੰ 10 ਲੱਖ ਰੁਪਏ ਦੀ ਸਹਾਇਤਾ ਨਾਲ 10 ਸਕੂਲਾਂ ਦੇ ਵਿਦਿਆਰਥੀਆਂ ਵਿੱਚ ਬਾਸਕਟਬਾਲ ਨੂੰ ਉਤਸ਼ਾਹਿਤ ਕਰਨ ਲਈ ਟ੍ਰੇਨਰਾਂ ਰਾਹੀਂ ਸਿਖਲਾਈ ਵੀ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ‘ਇੰਡੀਆ ਖੇਲੋ ਫੁੱਟਬਾਲ’ ਨੂੰ ਵੀ 10 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਸ ਪ੍ਰੋਜੈਕਟ ਦਾ ਉਦੇਸ਼ ਨੌਜਵਾਨਾਂ ਨੂੰ ਫੁੱਟਬਾਲ ਨੂੰ ਕਰੀਅਰ ਵਜੋਂ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਇਹ ਪ੍ਰੋਜੈਕਟ ਖੇਡ ਵਿਭਾਗ ਅਤੇ ‘ਇੰਡੀਆ ਖੇਲੋ ਫੁੱਟਬਾਲ’ ਦੇ ਸਹਿਯੋਗ ਨਾਲ ਚਲਾਇਆ ਜਾਵੇਗਾ।