ਪੰਜਾਬ ਸਰਕਾਰ ਵੱਲੋਂ 26 ਅਗਸਤ ਨੂੰ ਬਠਿੰਡਾ ਵਿੱਚ ਐਨ.ਆਰ.ਆਈ ਮਿਲਣੀ ਦਾ ਕੀਤਾ ਜਾ ਰਿਹਾ ਹੈ ਆਯੋਜਨ

📍 स्थान / Location: Bathinda 🗂️ विषय / Category: पंजाब / Punjab 📹 Full Video / पूरा वीडियो 📅 August 19, 2026

ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹੇ ਨਾਲ ਸੰਬੰਧਿਤ ਐੱਨ .ਆਰ.ਆਈਜ਼ ਨੂੰ ਲਾਭ ਲੈਣ ਦਾ ਸੱਦਾ

ਬਠਿੰਡਾ, 19 ਅਗਸਤ (ਮਨੋਜ ਚਰਖੀਵਾਲ )

ਬਠਿੰਡਾ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 26 ਅਗਸਤ ਨੂੰ ਬਠਿੰਡਾ ਵਿੱਚ ਐਨ.ਆਰ.ਆਈ ਮਿਲਣੀ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦੀ ਪ੍ਰਧਾਨਗੀ ਪੰਜਾਬ ਦੇ ਐੱਨ .ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਕਰਨਗੇ।

ਡਿਪਟੀ ਕਮਿਸ਼ਨਰ ਨੇ ਬਠਿੰਡਾ ਜਿਲ੍ਹੇ ਨਾਲ ਸੰਬੰਧਿਤ ਪ੍ਰਵਾਸੀ ਭਾਰਤੀਆਂ (ਐੱਨ.ਆਰ.ਆਈਜ) ਨੂੰ ਵੱਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਦੱਸਿਆ ਕਿ ਇਹ ਸਮਾਗਮ ਪੰਜਾਬ ਸਰਕਾਰ ਵਲੋਂ ਹੋਟਲ ਸੈਪਲ , ਗੋਨਿਆਣਾ ਰੋਡ, ਨੇੜੇ ਤਿੰਨਕੋਣੀ ਰੋਡ, ਬਠਿੰਡਾ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ (ਐੱਨ .ਆਰ.ਆਈਜ਼) ਨੂੰ ਦਰਪੇਸ਼ ਮੁਸ਼ਕਿਲਾਂ ਦਾ ਸਥਾਈ ਹੱਲ ਕਰਨਾ ਹੈ। ਉਹਨਾ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਭਾਗ ਲੈਣ ਵਾਲੇ ਐੱਨ.ਆਰ ਆਈਜ਼ ਆਪਣੀਆਂ ਮੁਸ਼ਕਿਲਾਂ ਅਤੇ ਸੁਝਾਅ ਕੈਬਨਿਟ ਮੰਤਰੀ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਆਹਮੋ ਸਾਹਮਣੇ ਬੈਠ ਕੇ ਸਾਂਝੇ ਕਰ ਸਕਣਗੇ, ਜਿਸ ਦਾ ਮਾਮਲੇ ਦੀ ਸਥਿਤੀ ਅਨੁਸਾਰ ਮੌਕੇ ਉੱਤੇ ਹੀ ਨਿਪਟਾਰਾ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਐੱਨ.ਆਰ.ਆਈ ਭਾਈਚਾਰੇ ਦੀਆਂ ਸ਼ਿਕਾਇਤਾਂ ਦਾ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਕਰਨਾ ਹੈ। ਉਹਨਾ ਨੇ ਦੱਸਿਆ ਕਿ ਇਸ ਐੱਨ.ਆਰ.ਆਈ ਮਿਲਣੀ ਵਿੱਚ ਬਠਿੰਡਾ ਤੋਂ ਇਲਾਵਾ ਮਾਨਸਾ, ਫਰੀਦਕੋਟ,ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਤੇ ਫਿਰੋਜ਼ਪੁਰ ਆਦਿ ਜਿਲ੍ਹਿਆਂ ਦੇ ਪ੍ਰਵਾਸੀ ਭਾਰਤੀ ਵੀ ਹਿੱਸਾ ਲੈਣਗੇ।

ਡਿਪਟੀ ਕਮਿਸ਼ਨਰ ਨੇ ਬਠਿੰਡਾ ਜਿਲ੍ਹੇ ਨਾਲ ਸੰਬੰਧਿਤ ਐੱਨਆਰਆਈਜ਼ ਨੂੰ ਅਪੀਲ ਕੀਤੀ ਕਿ ਉਹ ਇਸ ਸੁਨਹਿਰੀ ਮੌਕੇ ਦਾ ਜ਼ਰੂਰ ਲਾਭ ਉਠਾਉਣ ਅਤੇ 26 ਅਗਸਤ ਨੂੰ ਹੋਣ ਵਾਲੀ ਐੱਨ.ਆਰ.ਆਈ ਮਿਲਣੀ ਵਿੱਚ ਸ਼ਾਮਿਲ ਹੋਣ।

Scroll to Top