Patiala : ਲੋਕਾਂ ਲਈ ਖਤਰਾ ਬਣੇ ਸੜਕਾਂ ਉੱਪਰ ਘੁੰਮਦੇ ਅਵਾਰਾ ਕੁੱਤੇ ਭਾਜਪਾ ਆਗੂ ਨੇ ਨਗਰ ਨਿਗਮ ਤੋਂ ਕੀਤੀ ਕਾਰਵਾਈ ਦੀ ਮੰਗ
ਖੂੰਖਾਰ ਕੁੱਤਿਆਂ ਤੋਂ ਪਟਿਆਲਾ ਦੇ ਲੋਕ ਪਰੇਸ਼ਾਨ
ਪਟਿਆਲਾ ਵਿੱਚ ਅਵਾਰਾ ਕੁੱਤਿਆਂ ਦਾ ਖੌਫ, ਲੋਕਾਂ ਦੀ ਵਧੀ ਚਿੰਤਾ
ਪਟਿਆਲਾ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦੀ ਸਮੱਸਿਆ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ। ਆਏ ਦਿਨ ਕੁੱਤਿਆਂ ਵੱਲੋਂ ਲੋਕਾਂ ਨੂੰ ਵੱਢਣ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਕੁਝ ਦਿਨ ਪਹਿਲਾਂ ਪਿਟਬੁਲ ਕੁੱਤੇ ਵੱਲੋਂ ਪਤੀ-ਪਤਨੀ ’ਤੇ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਜ਼ਖ਼ਮੀ ਕਰਨ ਦਾ ਮਾਮਲਾ ਵੀ ਸਾਹਮਣੇ ਆਇਆ ਸੀ।
ਹੈਰਾਨੀ ਦੀ ਗੱਲ ਹੈ ਕਿ ਨਗਰ ਨਿਗਮ ਦੀ ਟੀਮ ਅਜੇ ਤੱਕ ਉਸ ਪਿਟਬੁਲ ਨੂੰ ਕਾਬੂ ਨਹੀਂ ਕਰ ਸਕੀ। ਟੀਮ ਵੱਲੋਂ ਕਈ ਵਾਰ ਕੋਸ਼ਿਸ਼ ਕੀਤੀ ਗਈ, ਪਰ ਪਰਿਵਾਰ ਵੱਲੋਂ ਮੇਨ ਗੇਟ ਨਾ ਖੋਲ੍ਹਣ ਕਾਰਨ ਕਾਰਵਾਈ ਸਿਰੇ ਨਹੀਂ ਚੜ੍ਹ ਸਕੀ।
ਇਸ ਦੌਰਾਨ ਭਾਜਪਾ ਆਗੂ ਅਤੇ ਸਮਾਜ ਸੇਵੀ ਐਡਵੋਕੇਟ ਗੁਰਵਿੰਦਰ ਕੈਂਸਲ ਨੇ ਪੰਜਾਬ ਸਰਕਾਰ ਤੋਂ ਇਸ ਮਾਮਲੇ ’ਤੇ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਵਿੱਚ ਕੁੱਤਿਆਂ ਦੇ ਵੱਢਣ ਦੇ ਮਾਮਲੇ ਚਿੰਤਾਜਨਕ ਹਨ ਅਤੇ ਸਰਕਾਰੀ ਦਫ਼ਤਰਾਂ ਤੇ ਹਸਪਤਾਲਾਂ ਵਿੱਚ ਵੀ ਅਵਾਰਾ ਕੁੱਤਿਆਂ ਦੀ ਮੌਜੂਦਗੀ ਨਗਰ ਨਿਗਮ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦੀ ਹੈ।
ਨਗਰ ਨਿਗਮ ਵੱਲੋਂ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਡੌਗ ਸ਼ੈਲਟਰ ਹੋਮ ਬਣਾਉਣ ਦੀ ਗੱਲ ਕਹੀ ਗਈ ਹੈ, ਪਰ ਲੋਕਾਂ ਨੂੰ ਤੁਰੰਤ ਰਾਹਤ ਦੀ ਉਡੀਕ ਹੈ।
ਬਾਈਟ: ਐਡਵੋਕੇਟ ਗੁਰਵਿੰਦਰ ਕਾਂਸਲ, ਭਾਜਪਾ ਆਗੂ ਪਟਿਆਲਾ ਦਿਹਾਤੀ