ਭਾਰੀ ਹੰਗਾਮੇ ਵਿਚਕਾਰ ਨਗਰ ਨਿਗਮ ਜਨਰਲ ਹਾਊਸ ਦੀ ਮੀਟਿੰਗ ਮੁਕੰਮਲ, ‘ਆਪ’ ਤੇ ਭਾਜਪਾ ਕੌਂਸਲਰਾਂ ਵਿਚਾਲੇ ਧੱਕਾ-ਮੁੱਕੀ

📍 स्थान / Location: Ludhiana 🗂️ विषय / Category: पंजाब / Punjab 📹 Full Video / पूरा वीडियो 📅 August 25, 2026

ਲੁਧਿਆਣਾ ਨਗਰ ਨਿਗਮ ਦੇ ਜਨਰਲ ਹਾਊਸ ਦੀ ਅਹਿਮ ਮੀਟਿੰਗ ਅੱਜ ਭਾਰੀ ਹੰਗਾਮੇ ਦੇ ਵਿਚਕਾਰ ਮੁਕੰਮਲ ਹੋਈ। ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਕੌਂਸਲਰਾਂ ਵਿਚਾਲੇ ਤਿੱਖੀ ਤਕਰਾਰ ਹੋ ਗਈ, ਜੋ ਕੁਝ ਹੀ ਸਮੇਂ ਵਿੱਚ ਧੱਕਾ-ਮੁੱਕੀ ਤੱਕ ਪਹੁੰਚ ਗਈ। ਇਸ ਕਾਰਨ ਜਨਰਲ ਹਾਊਸ ਦਾ ਮਾਹੌਲ ਕਾਫੀ ਤਣਾਅਪੂਰਨ ਬਣਿਆ ਰਿਹਾ।
F\&CC ਕਮੇਟੀ ਦੀ ਚੋਣ ਨੂੰ ਲੈ ਕੇ ਸਦਨ ਵਿੱਚ ਦੋਵਾਂ ਧਿਰਾਂ ਦੇ ਕੌਂਸਲਰ ਆਹਮੋ-ਸਾਹਮਣੇ ਆ ਗਏ। ਹੰਗਾਮੇ ਦੌਰਾਨ ਕੁਝ ਸਮੇਂ ਲਈ ਮੀਟਿੰਗ ਦੀ ਕਾਰਵਾਈ ਵੀ ਪ੍ਰਭਾਵਿਤ ਹੋਈ, ਜਿਸ ਤੋਂ ਬਾਅਦ ਅਧਿਕਾਰੀਆਂ ਅਤੇ ਹੋਰ ਕੌਂਸਲਰਾਂ ਨੇ ਦਖ਼ਲ ਦੇ ਕੇ ਮਾਹੌਲ ਨੂੰ ਸ਼ਾਂਤ ਕਰਵਾਇਆ।
ਮੀਟਿੰਗ ਤੋਂ ਬਾਅਦ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਦੱਸਿਆ ਕਿ ਅੱਜ F&CC ਕਮੇਟੀ ਲਈ ਨਾਮਜ਼ਦਗੀ (ਨੋਮੀਨੇਸ਼ਨ) ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਗਲੇ ਤਿੰਨ ਦਿਨਾਂ ਦੇ ਅੰਦਰ ਚੋਣ ਪ੍ਰਕਿਰਿਆ ਮੁਕੰਮਲ ਕਰਵਾ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਕਾਰਵਾਈ ਕਾਨੂੰਨੀ ਨਿਯਮਾਂ ਅਨੁਸਾਰ ਅੱਗੇ ਵਧਾਈ ਜਾ ਰਹੀ ਹੈ ਅਤੇ ਚੋਣ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ। ਹੁਣ ਸਭ ਦੀਆਂ ਨਜ਼ਰਾਂ F\&CC ਕਮੇਟੀ ਦੀ ਚੋਣ ਦੇ ਅਗਲੇ ਪੜਾਅ ’ਤੇ ਟਿਕੀਆਂ ਹੋਈਆਂ ਹਨ।

Scroll to Top