*ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦਾ ਰਲੇਵਾਂ,

🗂️ विषय / Category: पंजाब / Punjab 📹 Full Video / पूरा वीडियो 📅 August 26, 2026 🌐 GPS: Amritsar

#*ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦਾ ਰਲੇਵਾਂ, ਪੰਥਕ ਤੇ ਨੌਜਵਾਨ ਸ਼ਕਤੀ ਨੂੰ ਮਿਲੀ ਨਵੀਂ ਮਜਬੂਤੀ
#ਸੀਨੀਅਰ ਲੀਡਰਸ਼ਿਪ ਵੱਲੋਂ ਭਾਈ ਮੇਜਰ ਸਿੰਘ ਨੂੰ ਸੌਂਪੀ ਚੀਫ ਆਰਗੇਨਾਈਜ਼ਰ ਦੀ ਜ਼ਿੰਮੇਵਾਰੀ। ।

ਅੰਮ੍ਰਿਤਸਰ 26 ਅਗਸਤ
ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਰਲੇਵੇਂ ਨਾਲ ਪੰਥਕ ਅਤੇ ਨੌਜਵਾਨ ਸ਼ਕਤੀ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਅੱਗੇ ਵਧਿਆ ਹੈ। ਅੱਜ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਫੈਡਰੇਸ਼ਨ ਦੇ ਸਰਪ੍ਰਸਤ ਮੇਜਰ ਸਿੰਘ ਖਾਲਸਾ ਵੱਲੋਂ ਆਪਣੇ ਸਾਥੀਆਂ ਸਮੇਤ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਿੱਚ ਰਲੇਵਾਂ ਕਰ ਲਿਆ ਗਿਆ। ਇਸ ਮੌਕੇ ਫੈਡਰੇਸ਼ਨ (ਮਹਿਤਾ) ਦੀ ਸੀਨੀਅਰ ਲੀਡਰਸ਼ਿਪ ਵੱਲੋਂ ਮੇਜਰ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਨਿਘਾ ਸੁਆਗਤ ਕੀਤਾ ।

ਇਸ ਮੌਕੇ ਫੈਡਰੇਸ਼ਨ (ਮਹਿਤਾ) ਦੇ ਸਰਪ੍ਰਸਤ ਭਾਈ ਰਜਿੰਦਰ ਸਿੰਘ ਮਹਿਤਾ, ਸਰਪ੍ਰਸਤ ਭਾਈ ਅਮਰਜੀਤ ਸਿੰਘ ਚਾਵਲਾ ਵੀ ਉਚੇਚੇ ਤੌਰ ਤੇ ਸ਼ਾਮਲ ਹੋਏ।
ਇਸ ਮੌਕੇ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੇ ਭਾਈ ਮੇਜਰ ਸਿੰਘ ਖਾਲਸਾ ਨੂੰ ਫੈਡਰੇਸ਼ਨ ਦਾ ਚੀਫ ਆਰਗੇਨਾਈਜਰ ਨਿਯੁਕਤ ਕੀਤਾ ਗਿਆ ।ਜ਼ਿਕਰਯੋਗ ਹੈ ਕਿ ਮੇਜਰ ਸਿੰਘ ਖਾਲਸਾ ਪਹਿਲਾਂ ਵੀ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਿੱਚ ਅਹਿਮ ਜ਼ਿੰਮੇਵਾਰੀ ਨਿਭਾਅ ਚੁੱਕੇ ਹਨ। ਉਨ੍ਹਾਂ ਵੱਲੋਂ ਮੁੜ ਫੈਡਰੇਸ਼ਨ ਮਹਿਤਾ ਦੇ ਪਲੇਟਫਾਰਮ ਨਾਲ ਜੁੜਨ ਦਾ ਫੈਸਲਾ ਪੰਥਕ ਅਤੇ ਨੌਜਵਾਨ ਸ਼ਕਤੀ ਨੂੰ ਇੱਕਜੁੱਟ ਕਰਕੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਦੇ ਉਦੇਸ਼ ਨਾਲ ਲਿਆ
ਇਸ ਮੌਕੇ ਫੈਡਰੇਸ਼ਨ (ਮਹਿਤਾ) ਦੇ ਸਰਪ੍ਰਸਤ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਮੇਜਰ ਸਿੰਘ ਖਾਲਸਾ ਵੱਲੋਂ ਲਿਆ ਗਿਆ ਇਹ ਫੈਸਲਾ ਸਮੇਂ ਦੀ ਲੋੜ ਅਨੁਸਾਰ ਇੱਕ ਦਰੁਸਤ ਅਤੇ ਮਹੱਤਵਪੂਰਨ ਫੈਸਲਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਥ ਅਤੇ ਕੌਮ ਨੂੰ ਵੱਖ-ਵੱਖ ਪੱਧਰਾਂ ’ਤੇ ਸਿਧਾਂਤਕ ਅਤੇ ਵਿਚਾਰਧਾਰਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਸਮੇਂ ਵਿੱਚ ਲੋੜ ਹੈ ਕਿ ਨੌਜਵਾਨ ਸ਼ਕਤੀ ਨੂੰ ਇੱਕ ਸਾਂਝੇ ਅਤੇ ਮਜ਼ਬੂਤ ਪਲੇਟਫਾਰਮ ’ਤੇ ਇਕੱਠਾ ਕੀਤਾ ਜਾਵੇ।
ਫੈਡਰੇਸ਼ਨ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਅਤੇ ਸਕੱਤਰ ਜਨਰਲ ਭਾਈ ਲਖਬੀਰ ਸਿੰਘ ਸੇਖੋਂ ਨੇ ਕਿਹਾ ਕਿ ਮੇਜਰ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਸਾਥੀਆਂ ਦੇ ਫੈਡਰੇਸ਼ਨ (ਮਹਿਤਾ) ਵਿੱਚ ਸ਼ਾਮਲ ਹੋਣ ਨਾਲ ਜਥੇਬੰਦੀ ਨੂੰ ਨਵੀਂ ਤਾਕਤ ਅਤੇ ਨਵਾਂ ਉਤਸ਼ਾਹ ਮਿਲਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਫੈਡਰੇਸ਼ਨ (ਮਹਿਤਾ) ਦਾ ਪੰਜਾਬ ਸਮੇਤ ਹੋਰ ਖੇਤਰਾਂ ਵਿੱਚ ਜਥੇਬੰਦਕ ਵਿਸਥਾਰ ਕੀਤਾ ਜਾਵੇਗਾ ਅਤੇ ਸਰਗਰਮ, ਕਾਬਲ ਤੇ ਸਮਰੱਥ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ।

ਆਗੂਆਂ ਨੇ ਕਿਹਾ ਕਿ ਫੈਡਰੇਸ਼ਨ ਦਾ ਉਦੇਸ਼ ਸਿਰਫ਼ ਜਥੇਬੰਦਕ ਵਿਸਥਾਰ ਤੱਕ ਸੀਮਤ ਨਹੀਂ, ਸਗੋਂ ਨੌਜਵਾਨ ਪੀੜ੍ਹੀ ਨੂੰ ਸਿੱਖ ਵਿਰਸੇ, ਸਿੱਖ ਸਿਧਾਂਤਾਂ ਅਤੇ ਪੰਥਕ ਸੋਚ ਨਾਲ ਜੋੜਨਾ, ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨਾ ਅਤੇ ਨੌਜਵਾਨਾਂ ਦੀ ਸ਼ਕਤੀ ਨੂੰ ਉਸਾਰੂ ਦਿਸ਼ਾ ਵਿੱਚ ਲੈ ਕੇ ਜਾਣਾ ਵੀ ਹੈ।
ਭਾਈ ਮੇਜਰ ਸਿੰਘ ਖਾਲਸਾ ਨੇ ਇਸ ਮੌਕੇ ਫੈਡਰੇਸ਼ਨ ਮਹਿਤਾ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜਥੇਬੰਦੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਆਪਣੇ ਸਾਥੀਆਂ ਸਮੇਤ ਫੈਡਰੇਸ਼ਨ ਦੀ ਮਜ਼ਬੂਤੀ, ਵਿਸਥਾਰ ਅਤੇ ਨੌਜਵਾਨਾਂ ਨੂੰ ਇੱਕਜੁੱਟ ਕਰਨ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਪੰਥਕ ਏਕਤਾ ਅਤੇ ਨੌਜਵਾਨ ਸ਼ਕਤੀ ਦੀ ਮਜ਼ਬੂਤੀ ਸਮੇਂ ਦੀ ਅਹਿਮ ਲੋੜ ਹੈ ਅਤੇ ਇਸ
ਫੈਡਰੇਸ਼ਨ ਮਹਿਤਾ ਵੱਲੋਂ ਆਉਣ ਵਾਲੇ ਸਮੇਂ ਵਿੱਚ ਜਥੇਬੰਦੀ ਦਾ ਵਿਸਥਾਰ ਕੀਤਾ ਜਾਵੇਗਾ ।

Scroll to Top