ਡਿਪਟੀ ਡੀ.ਈ.ਓ ਰਜਿੰਦਰ ਕੌਰ ਨੇ ਐਸ.ਆਈ.ਆਰ (ਸਵੀਪ) ਤਹਿਤ ਵਿਦਿਆਰਥੀਆਂ ਨੂੰ ਵੋਟਾਂ ਬਣਾਉਣ ਲਈ ਕੀਤਾ ਪ੍ਰੇਰਿਤ

📍 स्थान / Location: Amritsar 🗂️ विषय / Category: पंजाब / Punjab 📹 Full Video / पूरा वीडियो 📅 August 30, 2026 🌐 GPS: Amritsar

ਡਿਪਟੀ ਡੀ.ਈ.ਓ ਰਜਿੰਦਰ ਕੌਰ ਨੇ ਐਸ.ਆਈ.ਆਰ (ਸਵੀਪ) ਤਹਿਤ ਵਿਦਿਆਰਥੀਆਂ ਨੂੰ ਵੋਟਾਂ ਬਣਾਉਣ ਲਈ ਕੀਤਾ ਪ੍ਰੇਰਿਤ

ਡਿਪਟੀ ਡੀ.ਈ.ਓ ਰਜਿੰਦਰ ਕੌਰ ਨੇ ਐਸ.ਆਈ.ਆਰ (ਸਵੀਪ) ਤਹਿਤ ਵਿਦਿਆਰਥੀਆਂ ਨੂੰ ਵੋਟਾਂ ਬਣਾਉਣ ਲਈ ਕੀਤਾ ਪ੍ਰੇਰਿਤ

12 ਸਤੰਬਰ ਤੱਕ ਸਵੀਪ ਟੀਮਾਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਕਰਨਗੇ ਜਾਗਰੂਕ

ਤਰਨ ਤਾਰਨ, ਐਸ ਆਈ.ਆਰ ਸਬੰਧੀ ਚੱਲ ਰਹੇ ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮ ਨੂੰ ਹੋਰ ਵਧੇਰੇ ਸੁਚਾਰੂ ਢੰਗ ਨਾਲ ਚਲਾਉਣ ਅਤੇ 18 ਸਾਲ ਤੋਂ ਉਪਰ ਦੇ ਨੌਜਵਾਨਾਂ ਨੂੰ ਨਵੀਂਆਂ ਵੋਟਾਂ ਬਣਾਉਣ ਲਈ ਜਾਗਰੂਕ ਕਰਨ ਦੇ ਉਦੇਸ਼ ਨਾਲ ਮਾਨਯੋਗ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਨ ਤਾਰਨ ਕਮ ਨੋਡਲ ਅਫ਼ਸਰ ਸਵੀਪ ਸ੍ਰੀਮਤੀ ਰਜਿੰਦਰ ਕੌਰ ਜੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਲਾਦੀਨਪੁਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ।

ਇਸ ਦੌਰਾਨ ਸ੍ਰੀਮਤੀ ਰਜਿੰਦਰ ਕੌਰ ਜੀ ਨੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੇ ਸਬੰਧ ਵਿੱਚ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਿਵੇਂ ਵੋਟਰ ਸੂਚੀਆਂ ਨੂੰ ਸ਼ੁੱਧ ਕਰਨਾ ਲੋਕਤੰਤਰ ਦੀ ਮਜ਼ਬੂਤੀ ਲਈ ਜ਼ਰੂਰੀ ਹੈ ਅਤੇ ਹਰੇਕ ਯੋਗ ਵਿਅਕਤੀ ਦਾ ਵੋਟ ਬਣਨੀ ਕਿੰਨੀ ਅਹਿਮ ਹੈ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਰਜਿੰਦਰ ਕੌਰ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਭਵਿੱਖ ਨੂੰ ਪੂਰੀ ਤਰ੍ਹਾਂ ਬਦਲਣ ਦੀ ਸਮਰੱਥਾ ਰੱਖਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜਿਵੇਂ ਹੀ ਤੁਹਾਡੀ ਉਮਰ 18 ਸਾਲ ਪੂਰੀ ਹੁੰਦੀ ਹੈ, ਤਾਂ ਤੁਸੀਂ ਤੁਰੰਤ ਆਪਣੀ ਵੋਟ ਬਣਵਾਉਣ ਲਈ ਅੱਗੇ ਆਓ ਅਤੇ ਦੇਸ਼ ਦੇ ਲੋਕਤੰਤਰ ਨੂੰ ਹੋਰ ਵਧੇਰੇ ਮਜ਼ਬੂਤ ਕਰਨ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਓ।

ਉਨ੍ਹਾਂ ਸਕੂਲ ਦੇ ਸਟਾਫ਼ ਨੂੰ ਵੀ ਹਦਾਇਤ ਕੀਤੀ ਕਿ ਉਹ ਯੋਗ ਵਿਦਿਆਰਥੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣ ਵਿੱਚ ਮਦਦ ਕਰਨ। ਉਹਨਾਂ ਕਿਹਾ ਕਿ 12 ਸਤੰਬਰ ਤੱਕ ਸਵੀਪ ਟੀਮਾਂ ਜ਼ਿਲ੍ਹੇ ਭਰ ਦੇ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਨੂੰ ਨਵੀਂਆਂ ਵੋਟਾਂ ਬਣਾਉਣ ਲਈ ਪ੍ਰੇਰਿਤ ਕਰਨਗੀਆਂ । ਉਹਨਾਂ ਸਮੂਹ ਸਕੂਲਾਂ ਅਤੇ ਕਾਲਜਾਂ ਦੇ ਪ੍ਰਿੰਸੀਪਲ ਸਹਿਬਾਨ ਨੂੰ ਇਸ ਸਬੰਧੀ ਪੂਰਨ ਸਹਿਯੋਗ ਦੇਣ ਲਈ ਕਿਹਾ।

Scroll to Top