ਸਪੀਕਰ ਸੰਧਵਾਂ ਨੇ ਜੈਤੋ ਚੁੰਗੀ ਕੋਟਕਪੂਰਾ ਅਤੇ ਪਿੰਡ ਭੈਰੋ ਭੱਟੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 2 ਬੱਸਾਂ ਰਵਾਨਾ ਕੀਤੀਆਂ

ਪੰਜਾਬ ਸਰਕਾਰ ਦੀ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਅੱਜ ਜੈਤੋ ਚੁੰਗੀ ਕੋਟਕਪੂਰਾ ਅਤੇ ਪਿੰਡ ਭੈਰੋ ਭੱਟੀ ਤੋਂ ਅੰਮ੍ਰਿਤਸਰ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੱਸਾਂ ਨੂੰ ਰਵਾਨਾ ਕੀਤਾ ਅਤੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ ਦਾ ਵਧੀਆ ਤੇ ਮੁਫਤ ਪ੍ਰਬੰਧ ਪੰਜਾਬ ਸਰਕਾਰ ਵਲੋ ਕੀਤਾ ਗਿਆ ਹੈ| ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ।
ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ।
ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਫੋਟੋ ਕੈਪਸ਼ਨ- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤੇ ਜਾਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ।