ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਇਮਾਨ ਸਿੰਘ ਮਾਨ ਨੇ ਸਰਕਾਰਾਂ ਅਤੇ ਅਕਾਲ ਤਖਤ ਦੇ ਜਥੇਦਾਰ ਦੀ ਭੂਮਿਕਾ ’ਤੇ ਚੁੱਕੇ ਸਵਾਲ
ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਇਮਾਨ ਸਿੰਘ ਮਾਨ ਨੇ ਸਰਕਾਰਾਂ ਅਤੇ ਅਕਾਲ ਤਖਤ ਦੇ ਜਥੇਦਾਰ ਦੀ ਭੂਮਿਕਾ
ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ
ਇਮਾਨ ਸਿੰਘ ਮਾਨ ਨੇ ਸਰਕਾਰਾਂ ਅਤੇ ਅਕਾਲ ਤਖਤ ਦੇ ਜਥੇਦਾਰ ਦੀ ਭੂਮਿਕਾ ’ਤੇ ਚੁੱਕੇ ਸਵਾਲ
‘ਵੰਦੇ ਮਾਤਰਮ’ ਮਾਮਲੇ ’ਤੇ ਜਥੇਦਾਰ ਤੋਂ ਸਪੱਸ਼ਟੀਕਰਨ ਦੀ ਮੰਗ
ਅੰਮ੍ਰਿਤਸਰ, 5 ਸਤੰਬਰ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮਨੁੱਖੀ ਅਧਿਕਾਰ ਵਿੱਚ ਦੇ ਜਰਨਲ ਸਕੱਤਰ ਸ. ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਦਿਹਾੜੇ ਨੂੰ ਸਮਰਪਿਤ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਅਰਦਾਸ ਕੀਤੀ ਗਈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਦੀ ਅਗਵਾਈ ਹੇਠ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾਂਜਲੀ ਭੇਟ ਕੀਤੀ। ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਇਮਾਨ ਸਿੰਘ ਮਾਨ ਨੇ ਕਿਹਾ ਕਿ ਜਸਵੰਤ ਸਿੰਘ ਖਾਲੜਾ ਦੇ ਅਗਵਾ ਕੀਤੇ ਜਾਣ ਵਾਲੇ ਦਿਨ ਤੋਂ ਇੱਕ ਦਿਨ ਪਹਿਲਾਂ ਉਨ੍ਹਾਂ ਦੀ ਯਾਦ ਵਿੱਚ ਇਹ ਅਰਦਾਸ ਕੀਤੀ ਗਈ ਹੈ। ਉਨ੍ਹਾਂ ਨੇ ਖਾਲੜਾ ਮਾਮਲੇ ਸਮੇਤ ਪੰਜਾਬ ਵਿੱਚ ਹੋਏ ਕਥਿਤ ਗੈਰ-ਨਿਆਇਕ ਕਤਲਾਂ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਇਨਸਾਫ਼ ਦੀ ਮੰਗ ਕੀਤੀ।
ਮਾਨ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਦਾ ਦੋਸ਼ ਸੀ ਕਿ ਸਿੱਖ ਨੌਜਵਾਨਾਂ ਦੇ ਕਥਿਤ ਗੈਰ-ਕਾਨੂੰਨੀ ਕਤਲਾਂ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਲੋੜੀਂਦੀ ਕਾਰਵਾਈ ਨਹੀਂ ਹੋਈ ਅਤੇ ਜਸਵੰਤ ਸਿੰਘ ਖਾਲੜਾ ਦੇ ਮਾਮਲੇ ਵਿੱਚ ਵੀ ਪੂਰਾ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਜੇਕਰ ਸ੍ਰੋਮਣੀ ਕਮੇਟੀ ਵੱਲੋਂ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸਮਾਗਮ ਕਰਵਾਇਆ ਜਾ ਰਿਹਾ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਮੌਕੇ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਅਤੇ ਖਾਲੜਾ ਮਾਮਲੇ ਨਾਲ ਜੁੜੇ ਮੁੱਦਿਆਂ ’ਤੇ ਸਪੱਸ਼ਟ ਤੌਰ ’ਤੇ ਗੱਲ ਕਰਨੀ ਚਾਹੀਦੀ ਹੈ।ਮਾਨ ਨੇ ਮੌਜੂਦਾ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉਠਾਉਂਦਿਆਂ ਦੋਸ਼ ਲਾਇਆ ਕਿ ਪੁਲਿਸ ਵਿੱਚ ਪੁਰਾਣੇ ਦੌਰ ਦੀ ਕਥਿਤ ਤਸ਼ੱਦਦ ਵਾਲੀ ਸੋਚ ਅਜੇ ਵੀ ਜਾਰੀ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਸੁਨਾਮ ਨਾਲ ਸਬੰਧਤ ਮੋਹਨਜੀਤ ਸਿੰਘ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਕਥਿਤ ਤਸ਼ੱਦਦ ਦੀ ਜਾਂਚ ਦੀ ਮੰਗ ਕੀਤੀ। ਸ. ਮਾਨ ਨੇ ਕੇਂਦਰ ਸਰਕਾਰ ਵੱਲੋਂ ‘ਵੰਦੇ ਮਾਤਰਮ’ ਨਾਲ ਸਬੰਧਤ ਕਥਿਤ ਲਾਜ਼ਮੀਕਰਨ ਦੇ ਮੁੱਦੇ ’ਤੇ ਵੀ ਤਿੱਖਾ ਵਿਰੋਧ ਦਰਜ ਕਰਵਾਇਆ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਕਿਸੇ ਵੀ ਅਜਿਹੀ ਧਾਰਮਿਕ ਜਾਂ ਵਿਚਾਰਧਾਰਕ ਪ੍ਰਥਾ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ ਜੋ ਸਿੱਖ ਸਿਧਾਂਤਾਂ ਦੇ ਅਨੁਕੂਲ ਨਾ ਹੋਵੇ।ਉਨ੍ਹਾਂ ਐਲਾਨ ਕੀਤਾ ਕਿ ਇਸ ਸਬੰਧੀ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਮ ’ਤੇ ਨੋਟਿਸ ਦੇਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਜਥੇਦਾਰ ਵੱਲੋਂ ‘ਵੰਦੇ ਮਾਤਰਮ’ ਦੇ ਮੁੱਦੇ ’ਤੇ ਆਪਣਾ ਸਟੈਂਡ ਸਪੱਸ਼ਟ ਨਹੀਂ ਕੀਤਾ ਜਾਂਦਾ, ਉਨ੍ਹਾਂ ਦੀ ਪਾਰਟੀ ਇਸ ਮਾਮਲੇ ਨੂੰ ਲਗਾਤਾਰ ਉਠਾਉਂਦੀ ਰਹੇਗੀ। ਇਸ ਮੌਕੇ ਸ. ਇਮਾਨ ਸਿੰਘ ਮਾਨ ਨੇ ਐਲਾਨ ਕੀਤਾ ਕਿ 15 ਸਤੰਬਰ ਨੂੰ ਸਾਰਾਗੜ੍ਹੀ ਸਰਾਂ ਦੇ ਬਾਹਰ ‘ਜਮਹੂਰੀਅਤ ਦਿਹਾੜਾ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਮਾਰਚ ਵੀ ਕੱਢਿਆ ਜਾਵੇਗਾ। ਜਿੰਨੀ ਦੇਰ ਬੰਦੇ ਮਾਤਰਮ ਤੇ ਜਥੇਦਾਰ ਆਪਣਾ ਸਟੈਂਡ ਸਪਸ਼ਟ ਨਹੀਂ ਕਰਦੇ ਉਨੀਂ ਦੇਰ ਮਾਰਚ ਤੋਂ ਬਾਅਦ ਅਣਮਿਥੇ ਸਮੇਂ ਲਈ ਅਕਾਲ ਤਖਤ ਸਕੱਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਮੌਕੇ ਹਰਮਨਦੀਪ ਸਿੰਘ ਸੁਲਤਾਨਵਿੰਡ, ਕੁਲਵੰਤ ਸਿੰਘ ਕੋਟਲਾ, ਹਰਜੀਤ ਸਿੰਘ ਮੀਆਂਪੁਰ, ਦਲਜੀਤ ਸਿੰਘ ਬਾਜਵਾ, ਕੁਲਵੰਤ ਸਿੰਘ ਮਝੈਲ, ਬਲਵਿੰਦਰ ਸਿੰਘ ਕਾਲਾ, ਜਸਕਰਨ ਸਿੰਘ ਨੰਗਲ, ਰਵੀਸ਼ੇਰ ਸਿੰਘ, ਦਵਿੰਦਰ ਸਿੰਘ ਸਦਿਓੜਾ ਤੇ ਹੋਰ ਹਾਜ਼ਰ ਸਨ।