ਤਰਨ ਤਾਰਨ ਜ਼ਿਲ੍ਹੇ ਦੇ ਚਾਰ ਅਧਿਆਪਕ ‘ਰਾਜ ਪੁਰਸਕਾਰ’ ਨਾਲ ਸਨਮਾਨਿਤ*

📍 स्थान / Location: Amritsar 🗂️ विषय / Category: पंजाब / Punjab 📹 Full Video / पूरा वीडियो 📅 September 6, 2026 🌐 GPS: Amritsar

ਤਰਨ ਤਾਰਨ ਜ਼ਿਲ੍ਹੇ ਦੇ ਚਾਰ ਅਧਿਆਪਕ 'ਰਾਜ ਪੁਰਸਕਾਰ' ਨਾਲ ਸਨਮਾਨਿਤ*

*ਤਰਨ ਤਾਰਨ ਜ਼ਿਲ੍ਹੇ ਦੇ ਚਾਰ ਅਧਿਆਪਕ ‘ਰਾਜ ਪੁਰਸਕਾਰ’ ਨਾਲ ਸਨਮਾਨਿਤ*

-ਅਧਿਆਪਕਾਂ ਨੇ ਅਣਥੱਕ ਮਿਹਨਤ ਨਾਲ ਕੀਤਾ ਇਹ ਮੁਕਾਮ ਹਾਸਲ – ਡਿਪਟੀ ਡੀ.ਈ.ਓ ਰਜਿੰਦਰ ਕੌਰ

ਤਰਨ ਤਾਰਨ, 5 ਸਤੰਬਰ ( ) –
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅਧਿਆਪਕ ਦਿਵਸ ਮੌਕੇ ਜ਼ਿਲ੍ਹਾ ਤਰਨ ਤਾਰਨ ਲਈ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ। ਵਿਕਾਸ ਭਵਨ, ਮੁਹਾਲੀ ਵਿਖੇ ਅਧਿਆਪਕ ਦਿਵਸ ਮੌਕੇ ਕਰਵਾਏ ਗਏ ਰਾਜ ਪੱਧਰੀ ਅਧਿਆਪਕ ਸਨਮਾਨ ਸਮਾਰੋਹ ਵਿੱਚ ਜ਼ਿਲ੍ਹਾ ਤਰਨ ਤਾਰਨ ਦੇ ਚਾਰ ਹੋਣਹਾਰ ਅਧਿਆਪਕਾਂ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ, ਸਕੱਤਰ ਸਕੂਲ ਸਿੱਖਿਆ ਸੋਨਾਲੀ ਗਿਰੀ ਅਤੇ ਡੀ.ਪੀ.ਆਈ ਸੈਕੰਡਰੀ ਸਕੱਤਰ ਸਿੰਘ ਬੱਲ ਵੱਲੋਂ ਉਨ੍ਹਾਂ ਦੀ ਅਣਥੱਕ ਮਿਹਨਤ, ਲਗਨ ਅਤੇ ਸਿੱਖਿਆ ਦੇ ਖੇਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਬਦਲੇ ਰਾਜ ਪੁਰਸਕਾਰ ਨਾਲ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਰਾਜ ਪੁਰਸਕਾਰ ਹਾਸਲ ਕਰਨ ਵਾਲੇ ਅਧਿਆਪਕਾਂ ਵਿੱਚ ਅਰੁਣ ਕੁਮਾਰ ਸ਼ਰਮਾ, ਸਾਇੰਸ ਮਾਸਟਰ, ਪੀ.ਐਮ ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੱਟੀ, ਸੁਖਜਿੰਦਰਪਾਲ ਸਿੰਘ ਸਾਇੰਸ ਮਾਸਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਖੀਰਾ, ਸੁਖਜੀਤ ਕੌਰ, ਪੀ.ਟੀ.ਆਈ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਅਤੇ ਨੀਰਜ ਸੇਠੀ, ਸੈਂਟਰ ਹੈੱਡ ਟੀਚਰ, ਪੰਡੋਰੀ ਗੋਲਾ ਸ਼ਾਮਲ ਹਨ।

ਇਸ ਮਾਣਮੱਤੇ ਸਮਾਗਮ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਨ ਤਾਰਨ ਰਜਿੰਦਰ ਕੌਰ ਨੇ ਜ਼ਿਲ੍ਹਾ ਸਿੱਖਿਆ ਦਫਤਰ ਤਰਨ ਤਾਰਨ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਪੁਰਸਕਾਰ ਜੇਤੂ ਅਧਿਆਪਕਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ।

ਇਸ ਮੌਕੇ ਗੱਲਬਾਤ ਕਰਦਿਆਂ ਰਜਿੰਦਰ ਕੌਰ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੇ ਆਪਣੇ ਮਜ਼ਬੂਤ ਇਰਾਦੇ, ਕੁਝ ਵੱਖਰਾ ਕਰਨ ਦੀ ਇੱਛਾ ਅਤੇ ਅਣਥੱਕ ਮਿਹਨਤ ਨਾਲ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਇਹ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਸਿਰਫ਼ ਇਨ੍ਹਾਂ ਚਾਰ ਅਧਿਆਪਕਾਂ ਦਾ ਨਹੀਂ, ਸਗੋਂ ਸਮੁੱਚੇ ਜ਼ਿਲ੍ਹੇ ਦਾ ਮਾਣ ਹੈ।

ਉਨ੍ਹਾਂ ਪੁਰਸਕਾਰ ਪ੍ਰਾਪਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਕੰਮ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਜ਼ਿਲ੍ਹੇ ਦੇ ਸਮੂਹ ਅਧਿਆਪਕਾਂ ਨੂੰ ਇਨ੍ਹਾਂ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ।

ਇਸ ਮੌਕੇ ਸਾਲ 2024 ਅਤੇ 2025 ਦੇ ਰਾਜ ਪੁਰਸਕਾਰ ਜੇਤੂ ਅਧਿਆਪਕ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਸਮਾਗਮ ਵਿੱਚ ਰਜਿੰਦਰ ਕੌਰ ਤੋਂ ਇਲਾਵਾ ਪ੍ਰਿੰਸੀਪਲ ਅਵਤਾਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਖੀਰਾ, ਗੁਰਚਰਨ ਸਿੰਘ ਹੈੱਡ ਮਾਸਟਰ ਸਹਸ ਬਾਗੜੀਆਂ, ਸਰਬਜੀਤ ਸਿੰਘ ਸੀਨੀਅਰ ਸਹਾਇਕ ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨ ਤਾਰਨ, ਲੈਕ. ਅਤੇ ਸਕੂਲ ਮੁਖੀ ਦੀਕਸ਼ਤ ਕੁਮਾਰ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਪੱਟੀ, ਰਵੀ ਪ੍ਰਕਾਸ਼ ਜੂਨੀਅਰ ਸਹਾਇਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ/ਸੈਕੰਡਰੀ ਰਾਜੀਵ ਕੁਮਾਰ ਛਾਬੜਾ ਨੇ ਇਨਾਮ ਹਾਸਲ ਕਰਨ ਵਾਲੇ ਇਨ੍ਹਾਂ ਅਧਿਆਪਕਾਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ‘ਤੇ ਵਿਸ਼ੇਸ਼ ਤੌਰ ‘ਤੇ ਵਧਾਈ ਦਿੰਦਿਆ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੇ ਆਪਣੀ ਮਿਹਨਤ ਨਾਲ ਜ਼ਿਲ੍ਹਾ ਤਰਨ ਤਾਰਨ ਦਾ ਨਾਮ ਸਿੱਖਿਆ ਦੇ ਖੇਤਰ ਵਿੱਚ ਰੋਸ਼ਨ ਕੀਤਾ ਹੈ।

ਫੋਟੋ ਕੈਪਸ਼ਨ :
-ਤਰਨ ਤਾਰਨ ਜ਼ਿਲ੍ਹੇ ਦੇ ਰਾਜ ਪੁਰਸਕਾਰ ਹਾਸਲ ਕਰਨ ਵਾਲੇ ਅਧਿਆਪਕ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਨ ਤਾਰਨ ਰਜਿੰਦਰ ਕੌਰ ਅਤੇ ਹੋਰਨਾਂ ਸ਼ਖਸੀਅਤਾਂ ਨਾਲ।

Scroll to Top