ਮੁੱਖ ਮੰਤਰੀ ਦਾ ਵਿਰੋਧ ਕਰਨ ਵਾਲਾ ਮੋਹਨਜੀਤ ਸਿੰਘ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਿਲ
ਸੰਗਰੂਰ ਵਿੱਚ ਹਾਲਤ ਵਿਗੜਨ ਮਗਰੋਂ ਮੋਹਨਜੀਤ ਨੂੰ ਲਿਆਂਦਾ ਗਿਆ ਪਟਿਆਲਾ ਦੇ ਰਜਿੰਦਰਾ ਹਸਪਤਾਲ
ਐਂਕਰ:
ਸੰਗਰੂਰ ਵਿੱਚ ਮੁੱਖ ਮੰਤਰੀ ਦਾ ਵਿਰੋਧ ਕਰਨ ਵਾਲੇ ਮੋਹਨਜੀਤ ਸਿੰਘ ਸ਼ੇਰੋ ਦੀ ਸਿਹਤ ਵਿਗੜਨ ਤੋਂ ਬਾਅਦ ਅੱਜ ਉਨ੍ਹਾਂ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਤੋਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਮੋਹਨਜੀਤ ਸਿੰਘ ਨੂੰ ਰਜਿੰਦਰਾ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦੇ ਕਈ ਟੈਸਟ ਕਰਵਾਉਣ ਤੋਂ ਬਾਅਦ ਇਲਾਜ ਸ਼ੁਰੂ ਕੀਤਾ ਗਿਆ ਹੈ।
ਵੀਓ:
ਦੱਸ ਦਈਏ ਕਿ ਮੁੱਖ ਮੰਤਰੀ ਦੇ ਵਿਰੋਧ ਦੌਰਾਨ ਮੋਹਨਜੀਤ ਸਿੰਘ ਸ਼ੇਰੋ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨਾਲ ਪੁਲਿਸ ਵੱਲੋਂ ਕਥਿਤ ਤੌਰ ’ਤੇ ਤਸ਼ੱਦਦ ਕੀਤੇ ਜਾਣ ਦੇ ਦੋਸ਼ ਲੱਗੇ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਅੱਜ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਭੇਜਿਆ ਗਿਆ। ਹਸਪਤਾਲ ਦੇ ਬਾਹਰ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਇਸ ਦੌਰਾਨ ਭਾਜਪਾ ਦੇ ਕਈ ਆਗੂ ਮੋਹਨਜੀਤ ਸਿੰਘ ਸ਼ੇਰੋ ਦਾ ਹਾਲ-ਚਾਲ ਜਾਣਨ ਲਈ ਰਜਿੰਦਰਾ ਹਸਪਤਾਲ ਪਹੁੰਚੇ, ਪਰ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਅੰਦਰ ਜਾ ਕੇ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਭਾਜਪਾ ਦੀ ਸੀਨੀਅਰ ਆਗੂ ਦਮਨ ਥਿੰਦ ਬਾਜਵਾ ਅਤੇ ਪਟਿਆਲਾ ਦਿਹਾਤੀ ਤੋਂ ਭਾਜਪਾ ਆਗੂ ਕਰਨ ਕੌੜਾ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ।
ਭਾਜਪਾ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੀ ਹੈ ਅਤੇ ਜਿਸ ਮੁੱਖ ਮੰਤਰੀ ਵੱਲੋਂ ਆਪਣੇ ਆਪ ਨੂੰ ਆਮ ਘਰਾਂ ਦਾ ਮੁੰਡਾ ਦੱਸਿਆ ਜਾਂਦਾ ਹੈ, ਉਸੇ ਦੇ ਰਾਜ ਵਿੱਚ ਆਮ ਲੋਕਾਂ ਨਾਲ ਕਥਿਤ ਤੌਰ ’ਤੇ ਇਸ ਤਰ੍ਹਾਂ ਦਾ ਤਸ਼ੱਦਦ ਹੋ ਰਿਹਾ ਹੈ। ਇਸ ਦੌਰਾਨ ਐਮਰਜੈਂਸੀ ਵਿੱਚ ਦਾਖਲ ਮੋਹਨਜੀਤ ਸਿੰਘ ਕੋਲੇ ਜਾਣ ਲੱਗੇ ਭਾਜਪਾ ਦੇ ਕਈ ਨੇਤਾਵਾਂ ਨੂੰ ਪੁਲਿਸ ਨੇ ਜਦੋਂ ਰੋਕ ਲਿਆ ਤਾਂ ਉੱਥੇ ਹੀ ਮਾਹੌਲ ਗਰਮਾ ਗਿਆ ਅਤੇ ਪੁਲਿਸ ਦੇ ਨਾਲ ਇਹਨਾਂ ਭਾਜਪਾ ਆਗੂਆਂ ਨੇ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਜਿਸ ਮਗਰੋਂ ਉੱਚ ਅਧਿਕਾਰੀਆਂ ਨੇ ਦਾਖਲ ਦੇ ਕੇ ਮਾਹੌਲ ਨੂੰ ਸ਼ਾਂਤ ਕਰਵਾਇਆ
ਉੱਧਰ, ਮੋਹਨਜੀਤ ਸਿੰਘ ਸ਼ੇਰੋ ਦੀ ਸਿਹਤ ਅਤੇ ਉਨ੍ਹਾਂ ’ਤੇ ਲੱਗੇ ਕਥਿਤ ਪੁਲਿਸ ਤਸ਼ੱਦਦ ਦੇ ਦੋਸ਼ਾਂ ਨੂੰ ਲੈ ਕੇ ਸਿਆਸੀ ਮਾਹੌਲ ਵੀ ਗਰਮਾਇਆ ਹੋਇਆ ਹੈ।
ਬਾਈਟ ਕਰੁਣ ਕੌੜਾ
ਬਾਈਟ ਦਮਨ ਥਿੰਦ ਬਾਜਵਾ
ਬਾਈਟ