ਪੰਜਾਬ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਅਤੇ ਕਿਸਾਨੀ ਹੱਕੀ ਮੰਗਾਂ ਲਈ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਜੇਲ ਭਰੋ ਅੰਦੋਲਨ ਲਗਾਤਾਰ ਜਾਰੀ

📍 स्थान / Location: Faridkot 🗂️ विषय / Category: पंजाब / Punjab 📹 Full Video / पूरा वीडियो 📅 September 6, 2026 🌐 GPS: Faridkot

ਪੰਜਾਬ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਅਤੇ ਕਿਸਾਨੀ ਹੱਕੀ ਮੰਗਾਂ ਲਈ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਜੇਲ ਭਰੋ ਅੰਦੋਲਨ ਲਗਾਤਾਰ ਜਾਰੀ

ਪੰਜਾਬ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਅਤੇ ਕਿਸਾਨੀ ਹੱਕੀ ਮੰਗਾਂ ਲਈ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਜੇਲ ਭਰੋ ਅੰਦੋਲਨ ਲਗਾਤਾਰ ਜਾਰੀ*

*ਲੈਂਡ ਮੋਰਗੇਜ ਬੈਂਕ ਫਰੀਦਕੋਟ ਅੱਗੇ ਚੱਲ ਰਹੇ ਮੋਰਚੇ ਵਿੱਚ ਕਿਸਾਨੀ ਹੱਕੀ ਮੰਗਾਂ ਲਈ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ 9 ਸਤੰਬਰ ਨੂੰ ਕੀਤਾ ਜਾਵੇਗਾ ਵੱਡਾ ਇਕੱਠ*

*ਸੱਥਾਂ ਵਿੱਚੋਂ ਸਰਕਾਰ ਚੱਲਣ ਦਾ ਦਾਅਵਾ ਕਰਨ ਪਾਰਟੀ ਵੱਲੋਂ ਨਾਜੀਵਾਦੀ ਪੁਲਸ ਦੇ ਰਾਹੀਂ ਸੱਥਾਂ ਵਿੱਚੋਂ ਬੰਦੇ ਚੁੱਕ ਕੇ ਜਾ ਰਹੇ ਹਨ ਕੁੱਟੇ*
ਲੈਂਡ ਮੋਰਗੇਜ ਬੈਂਕ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਬੀਕੇਯੂ ਮ ਏਕਤਾ ਸਿੱਧੂਪੁਰ ਵੱਲੋਂ 30 ਮਾਰਚ ਤੋਂ ਲਗਾਤਾਰ ਅੰਦੋਲਨ ਲੜਿਆ ਜਾ ਰਿਹਾ ਹੈ ਜਿਸ ਉਪਰੰਤ ਅੰਦੋਲਨ ਨੂੰ ਹੋਰ ਤਿੱਖਾ ਕਰਦੇ ਹੋਏ ਜਥੇਬੰਦੀ ਵੱਲੋਂ ਜੇਲ ਭਰੋ ਅੰਦੋਲਨ ਤਹਿਤ ਲਗਾਤਾਰ ਹਰ ਰੋਜ਼ ਜੱਥੇ ਭੇਜ ਕੇ ਗ੍ਰਿਫਤਾਰੀਆਂ ਦਿੱਤੀਆਂ ਜਾ ਰਹੀਆਂ ਹਨ, ਜੇਲ ਭਰੋ ਅੰਦੋਲਨ ਦੀ ਕੜੀ ਤਹਿਤ ਅੱਜ ਗ੍ਰਿਫਤਾਰੀਆਂ ਲਈ ਜੱਥੇ ਨੂੰ ਰਵਾਨਾ ਕਰਨ ਉਪਰੰਤ ਐਸਕੇਐਮ ਗੈਰ ਸਿਆਸੀ ਦੇ ਕੌਮੀ ਕਨਵੀਨਰ ਅਤੇ ਪ੍ਰਧਾਨ ਬੀਕੇਯੂ ਏਕਤਾਂ ਸਿੱਧੂਪੁਰ ਜਗਜੀਤ ਸਿੰਘ ਡੱਲੇਵਾਲ ਅਤੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਲੈਂਡ ਮੋਰਗੇਜ ਬੈਂਕ ਸਬੰਧੀ ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ 9 ਸਤੰਬਰ ਨੂੰ ਫਰੀਦਕੋਟ ਵਿਖੇ ਚੱਲ ਰਹੇ ਮੋਰਚੇ ਵਿੱਚ ਵੱਡਾ ਇਕੱਠ ਕੀਤਾ ਜਾ ਰਿਹਾ ਹੈ ਜਿਸ ਸਬੰਧੀ ਸਾਰੇ ਜਿਲਿਆਂ ਅਤੇ ਬਲਾਕਾਂ ਦੀਆਂ ਮੀਟਿੰਗਾਂ ਕਰਕੇ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
ਕਿਸਾਨ ਆਗੂਆਂ ਨੇ ਅੱਗੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਸੱਥਾਂ ਵਿੱਚੋਂ ਸਰਕਾਰ ਚੱਲਣ ਦਾ ਦਾਅਵਾ ਕਰਕੇ ਅਤੇ ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦੀ ਯਾਦਗਾਰ ਉੱਪਰ ਸੌਂਹ ਚੁੱਕ ਕੇ ਪੰਜਾਬ ਦੀ ਸੱਤਾ ਸੰਭਾਲਣ ਵਾਲੀ ਆਮ ਆਦਮੀ ਦੀ ਪਾਰਟੀ ਦੀ ਸਰਕਾਰ ਵੱਲੋਂ ਹੁਣ ਸੱਥਾਂ ਵਿੱਚੋਂ ਨੌਜਵਾਨਾਂ ਨੂੰ ਚੁੱਕ ਕੇ ਕੁੱਟਿਆ ਮਾਰਿਆ ਅਤੇ ਉਹਨਾਂ ਦੇ ਧਾਰਮਿਕ ਕਕਾਰਾਂ ਦੀ ਬੇਅਦਬੀ ਕੀਤੀ ਜਾ ਰਹੀ ਹੈ ਅਤੇ ਪਿੱਛਲੇ ਦਿਨੀ ਭਗਵੰਤ ਮਾਨ ਦੀ ਪਿੰਡ ਸ਼ੇਰੋਂ ਜ਼ਿਲਾ ਸੰਗਰੂਰ ਵਿਖੇ ਲਗਾਈ ਗਈ ਸੱਥ ਵਿੱਚ ਦੂਰ ਤੋਂ ਹੀ ਕਾਲਾ ਝੰਡਾ ਦਿਖਾ ਕੇ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਯਾਦ ਕਰਵਾਉਂਦੇ ਹੋਏ ਆਪਣਾ ਰੋਸ ਪ੍ਰਗਟ ਕਰਨ ਵਾਲੇ ਮੋਹਨਜੀਤ ਸਿੰਘ ਉੱਪਰ ਪੰਜਾਬ ਸਰਕਾਰ ਦੀ ਨਾਜੀਵਾਦੀ ਪੁਲਸ ਵੱਲੋਂ ਅੰਨਾ ਅਣਮਨੁੱਖੀ ਅਤਿਆਚਾਰ ਕੀਤਾ ਗਿਆ ਕਿ ਉਸ ਨੂੰ ਇਨਸਾਫ ਦਿਵਾਉਣ ਵਾਸਤੇ ਪੰਜਾਬ ਭਰ ਦੇ ਇਨਸਾਫ ਪਸੰਦ ਲੋਕਾਂ ਨੂੰ ਐਸਐਸਪੀ ਦਫ਼ਤਰ ਸੰਗਰੂਰ ਅੱਗੇ ਧਰਨਾ ਦੇਣ ਲਈ ਸੜਕ ਉੱਪਰ ਉਤਰਨ ਲਈ ਮਜਬੂਰ ਹੋਣਾ ਪਿਆ ਅਤੇ ਪੰਜਾਬ ਸਰਕਾਰ ਦੇ ਆਪਣੇ ਸਰਕਾਰੀ ਹਸਪਤਾਲ ਸੰਗਰੂਰ ਵਿਖੇ ਦਾਖਲ ਮੋਹਨਜੀਤ ਸਿੰਘ ਦੀ ਅੱਜ ਫਿਰ ਤੋਂ ਹਸਪਤਾਲ ਵਿੱਚ ਹੀ ਅਚਾਨਕ ਸਿਹਤ ਵਿਗੜਨਾ ਵੀ ਪੰਜਾਬ ਸਰਕਾਰ ਦੀ ਅਤੇ ਸਰਕਾਰੀ ਹਸਪਤਾਲ ਦੇ ਮੁਲਾਜ਼ਮਾਂ ਦੀ ਮੰਸ਼ਾ ਉੱਤੇ ਸਵਾਲੀਆ ਚਿੰਨ ਖੜਾ ਕਰਦਾ ਹੈ, ਇਸ ਲਈ ਪੰਜਾਬ ਸਰਕਾਰ ਕਤਈ ਇਹ ਨਾਂ ਸੋਚੇ ਕਿ ਉਹ ਜ਼ੁਲਮ ਕਰਕੇ ਲੋਕਾਂ ਨੂੰ ਦੱਬ ਲਵੇਗੀ, ਇਸ ਜ਼ੁਲਮ ਵਿਰੁੱਧ ਹਰ ਇੱਕ ਪੰਜਾਬੀ ਇਕੱਠਾ ਹੋ ਕੇ ਆਵਾਜ਼ ਬੁਲੰਦ ਕਰ ਰਿਹਾ ਤੇ ਕਰਦਾ ਰਹੇਗਾ ਅਤੇ ਬੀਕੇਯੂ ਏਕਤਾਂ ਸਿੱਧੂਪੁਰ ਇਸ ਇਨਸਾਫ ਦੀ ਲੜਾਈ ਵਿੱਚ ਮੋਹਨਜੀਤ ਸਿੰਘ ਦੇ ਨਾਲ ਖੜੀ ਅਤੇ ਡੱਟ ਕੇ ਖੜੀ ਰਹੇਗੀ। ਇਸ ਮੌਕੇ ਉਹਨਾਂ ਨਾਲ ਜਿਲਾ ਆਗੂ ਬਲਾਕ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ। ਜਾਰੀ ਕਰਤਾ: ਸ. ਕਾਕਾ ਸਿੰਘ ਕੋਟੜਾ ਸੂਬਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ।

Scroll to Top