ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

🗂️ विषय / Category: पंजाब / Punjab 📹 Full Video / पूरा वीडियो 📅 September 8, 2026 🌐 GPS: Amritsar

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ ਵਿਭਾਗ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਕਿਲੋਮੀਟਰ ਮੈਰਾਥਨ ਅੰਮ੍ਰਿਤਸਰ ਵਿਖੇ ਕਰਵਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਮੈਰਾਥਨ 12 ਸਤੰਬਰ 2026, ਦਿਨ ਸ਼ਨੀਵਾਰ ਨੂੰ ਸਵੇਰੇ 7:00 ਵਜੇ ਕਰਵਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ 5 ਕਿਲੋਮੀਟਰ ਮੈਰਾਥਨ ਦੀ ਸ਼ੁਰੂਆਤ ਕੰਪਨੀ ਬਾਗ ਦੇ ਮੇਨ ਗੇਟ ਤੋਂ ਹੋਵੇਗੀ ਅਤੇ ਇਹ ਨਾਵਲਟੀ ਚੌਕ, ਕਸਟਮ ਚੌਕ, ਰਿਆਲਟੋ ਚੌਕ, ਅਸ਼ੋਕਾ ਚੌਕ, ਕਰਿਸਟਲ ਚੌਕ, ਹੁਕਮ ਸਿੰਘ ਰੋਡ ਅਤੇ ਸੰਤ ਸਿੰਘ ਸੁੱਖਾ ਸਿੰਘ ਚੌਕ ਰਾਹੀਂ ਹੁੰਦੀ ਹੋਈ ਮੁੜ ਕੰਪਨੀ ਬਾਗ ਦੇ ਮੇਨ ਗੇਟ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੈਰਾਥਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਨੂੰ ਲੋੜੀਂਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੈਰਾਥਨ ਵਿੱਚ ਭਾਗ ਲੈਣ ਵਾਲੇ 650 ਦੌੜਾਕਾਂ ਲਈ ਟੀ-ਸ਼ਰਟਾਂ, ਰਿਫਰੈਸ਼ਮੈਂਟ, ਪਾਣੀ ਅਤੇ ਟੋਪੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੈਰਾਥਨ ਦੇ ਰੂਟ ’ਤੇ ਸਫਾਈ, ਪੀਣ ਵਾਲੇ ਪਾਣੀ ਅਤੇ ਹੋਰ ਲੋੜੀਂਦੇ ਪ੍ਰਬੰਧ ਵੀ ਯਕੀਨੀ ਬਣਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਕਮਿਸ਼ਨਰ ਆਫ ਪੁਲਿਸ ਅੰਮ੍ਰਿਤਸਰ ਵੱਲੋਂ ਮੈਰਾਥਨ ਦੇ ਰੂਟ ’ਤੇ ਟ੍ਰੈਫਿਕ ਅਤੇ ਸੁਰੱਖਿਆ ਦੇ ਸੁਚੱਜੇ ਪ੍ਰਬੰਧ ਕੀਤੇ ਜਾਣਗੇ। ਨਗਰ ਨਿਗਮ ਅੰਮ੍ਰਿਤਸਰ ਵੱਲੋਂ ਰੂਟ ਦੀ ਸਫਾਈ ਅਤੇ ਸੈਨੀਟੇਸ਼ਨ ਸਮੇਤ ਹੋਰ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ, ਜਦਕਿ ਸਿਵਲ ਸਰਜਨ ਅੰਮ੍ਰਿਤਸਰ ਵੱਲੋਂ ਮੈਡੀਕਲ ਟੀਮਾਂ ਅਤੇ ਐਂਬੂਲੈਂਸ ਆਦਿ ਦਾ ਪ੍ਰਬੰਧ ਕੀਤਾ ਜਾਵੇਗਾ।

ਜ਼ਿਲ੍ਹਾ ਖੇਡ ਅਫਸਰ ਵੱਲੋਂ ਮੈਰਾਥਨ ਵਿੱਚ ਭਾਗ ਲੈਣ ਵਾਲੇ ਦੌੜਾਕਾਂ ਦੀ ਰਜਿਸਟ੍ਰੇਸ਼ਨ ਅਤੇ ਖੇਡਾਂ ਨਾਲ ਸਬੰਧਤ ਹੋਰ ਪ੍ਰਬੰਧ ਕੀਤੇ ਜਾਣਗੇ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਸਮੂਹ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਰਾਮਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਮੈਰਾਥਨ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਸਮਾਗਮ ਨੂੰ ਸਫਲ ਬਣਾਉਣ।

Scroll to Top