ਬਠਿੰਡਾ ਦੇ ਤਿੰਨ ਬਲਾਕਾਂ ਵਿੱਚ ਖੇਡਾਂ ਦਾ ਜੋਸ਼ ਸਿਖਰ ’ਤੇ,ਬਠਿੰਡਾ ਕਾਰਪੋਰੇਸ਼ਨ, ਨਥਾਣਾ ਤੇ ਰਾਮਪੁਰਾ ਵਿੱਚ ਵੱਖ-ਵੱਖ ਖੇਡਾਂ ਦੇ ਮੁਕਾਬਲੇ ਜਾਰੀ

📍 स्थान / Location: Bathinda 🗂️ विषय / Category: पंजाब / Punjab 📹 Full Video / पूरा वीडियो 📅 September 11, 2026

ਬਠਿੰਡਾ ਦੇ ਤਿੰਨ ਬਲਾਕਾਂ ਵਿੱਚ ਖੇਡਾਂ ਦਾ ਜੋਸ਼ ਸਿਖਰ ’ਤੇ,ਬਠਿੰਡਾ ਕਾਰਪੋਰੇਸ਼ਨ, ਨਥਾਣਾ ਤੇ ਰਾਮਪੁਰਾ ਵਿੱਚ ਵੱਖ-ਵੱਖ ਖੇਡਾਂ ਦੇ ਮੁਕਾਬਲੇ ਜਾਰੀ

ਬਠਿੰਡਾ, 11 ਸਤੰਬਰ ( ਮਨੋਜ ਚਰਖੀਵਾਲ )

ਖੇਡਾਂ ਵਤਨ ਪੰਜਾਬ ਦੀਆਂ 2026 ਦੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਕੀਤੇ ਗਏ ਸ਼ਾਨਦਾਰ ਉਦਘਾਟਨ ਸਮਾਰੋਹ ਤੋਂ ਬਾਅਦ ਹੁਣ ਬਠਿੰਡਾ ਵਿੱਚ ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਦੌਰ ਪੂਰੇ ਉਤਸ਼ਾਹ ਨਾਲ ਸ਼ੁਰੂ ਹੋ ਗਿਆ ਹੈ।
ਖੇਡ ਵਿਭਾਗ ਬਠਿੰਡਾ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਿੱਖਿਆ ਵਿਭਾਗ ਦੇ ਵਿਸ਼ੇਸ਼ ਸਹਿਯੋਗ ਨਾਲ ਖੇਡ ਵਿਭਾਗ ਦੇ ਕੋਚਾਂ ਅਤੇ ਸਿੱਖਿਆ ਵਿਭਾਗ ਦੇ ਸਟਾਫ਼ ਵੱਲੋਂ ਮੁਕਾਬਲਿਆਂ ਨੂੰ ਸੁਚੱਜੇ, ਪਾਰਦਰਸ਼ੀ ਅਤੇ ਖੇਡ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਬਲਾਕ ਪੱਧਰੀ ਖੇਡਾਂ ਦੇ ਦੂਜੇ ਪੜਾਅ ਵਿੱਚ ਬਲਾਕ ਬਠਿੰਡਾ ਕਾਰਪੋਰੇਸ਼ਨ, ਬਲਾਕ ਨਥਾਣਾ ਅਤੇ ਬਲਾਕ ਰਾਮਪੁਰਾ ਵਿਖੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।

ਜਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਇਨ੍ਹਾ ਮੁਕਾਬਲਿਆਂ ਵਿੱਚ ਅਥਲੈਟਿਕਸ, ਕਬੱਡੀ ਸਰਕਲ ਅਤੇ ਨੈਸ਼ਨਲ, ਵਾਲੀਬਾਲ ਸ਼ੂਟਿੰਗ ਅਤੇ ਸਮੈਸ਼ਿੰਗ, ਖੋ-ਖੋ ਅਤੇ ਫੁਟਬਾਲ ਵਰਗੀਆਂ ਖੇਡਾਂ ਵਿੱਚ ਖਿਡਾਰੀ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾ ਮੁਕਾਬਲਿਆਂ ਵਿੱਚ ਅੰਡਰ-14, ਅੰਡਰ-17, ਅੰਡਰ-21, 21 ਤੋਂ 30 ਸਾਲ, 31 ਤੋਂ 40 ਸਾਲ, 41 ਤੋਂ 50 ਸਾਲ, 51 ਤੋਂ 60 ਸਾਲ, 61 ਤੋਂ 70 ਸਾਲ ਅਤੇ 70 ਸਾਲ ਤੋਂ ਵੱਧ ਉਮਰ ਵਰਗਾਂ ਦੇ ਖਿਡਾਰੀ ਭਾਗ ਲੈ ਰਹੇ ਹਨ। ਵੱਖ-ਵੱਖ ਉਮਰ ਵਰਗਾਂ ਵਿੱਚ ਖਿਡਾਰੀਆਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਨੇ ਖੇਡਾਂ ਵਤਨ ਪੰਜਾਬ ਦੀਆਂ ਦੀ ਭਾਵਨਾ ਨੂੰ ਹੋਰ ਮਜਬੂਤ ਕੀਤਾ ਹੈ।

ਰਾਮਪੁਰਾ ਬਲਾਕ ਵਿੱਚ ਖਿਡਾਰੀਆਂ ਨੇ ਦਿਖਾਇਆ ਸ਼ਾਨਦਾਰ ਦਮਖਮ

ਬਲਾਕ ਰਾਮਪੁਰਾ ਵਿਖੇ ਹੋਏ ਫੁਟਬਾਲ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਅੰਡਰ-17 ਲੜਕਿਆਂ ਦੇ ਫੁਟਬਾਲ ਮੁਕਾਬਲਿਆਂ ਵਿੱਚ ਡੀ.ਐੱਮ. ਸਕੂਲ ਨੇ ਪਹਿਲਾ ਅਤੇ ਮੰਡੀ ਕਲਾਂ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-14 ਲੜਕਿਆਂ ਦੇ ਫੁਟਬਾਲ ਮੁਕਾਬਲੇ ਵਿੱਚ ਭੂੰਦੜ ਨੇ ਪਹਿਲਾ ਅਤੇ ਡੀ.ਐੱਮ. ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਸਮੈਸ਼ਿੰਗ ਦੇ ਮੁਕਾਬਲਿਆਂ ਵਿੱਚ ਵੀ ਖਿਡਾਰੀਆਂ ਨੇ ਆਪਣੀ ਖੇਡ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅੰਡਰ-14 ਲੜਕਿਆਂ ਵਿੱਚ ਬਾਲਿਆਂਵਾਲੀ ਪਿੰਡ ਨੇ ਪਹਿਲਾ ਅਤੇ ਬਾਲਿਆਵਾਲੀ ਕਲੱਬ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-17 ਵਿੱਚ ਮੰਡੀ ਕਲਾਂ ਨੇ ਪਹਿਲਾ ਅਤੇ ਢੱਡੇ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਅੰਡਰ-21 ਅਤੇ ਅੰਡਰ-21 ਤੋਂ 30 ਸਾਲ ਉਮਰ ਵਰਗ ਵਿੱਚ ਮੰਡੀ ਕਲਾਂ ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ।

ਖੇਡ ਵਿਭਾਗ ਵੱਲੋਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਲਈ ਦੁਪਹਿਰ ਦੇ ਖਾਣੇ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਨਾਲ ਖਿਡਾਰੀਆਂ ਨੂੰ ਮੁਕਾਬਲਿਆਂ ਦੌਰਾਨ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਹ ਪੂਰੇ ਜੋਸ਼ ਤੇ ਊਰਜਾ ਨਾਲ ਆਪਣੀ ਖੇਡ ’ਤੇ ਧਿਆਨ ਕੇਂਦਰਿਤ ਕਰ ਸਕਣ। ਅਧਿਕਾਰੀਆਂ ਅਨੁਸਾਰ ਖੇਡਾਂ ਵਤਨ ਪੰਜਾਬ ਦੀਆਂ 2026 ਦਾ ਮੁੱਖ ਉਦੇਸ਼ ਪੰਜਾਬ ਦੇ ਨੌਜਵਾਨਾਂ ਅਤੇ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੋੜਨਾ, ਪਿੰਡਾਂ ਅਤੇ ਸ਼ਹਿਰਾਂ ਵਿੱਚੋਂ ਖੇਡ ਪ੍ਰਤਿਭਾ ਨੂੰ ਸਾਹਮਣੇ ਲਿਆਉਣਾ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜਬੂਤ ਕਰਨਾ ਹੈ।

ਬਠਿੰਡਾ ਜਿਲ੍ਹੇ ਵਿੱਚ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਖਿਡਾਰੀਆਂ ਵੱਲੋਂ ਦਿਖਾਇਆ ਜਾ ਰਿਹਾ ਅਤੇ ਲੋਕਾਂ ਵਿੱਚ ਖੇਡਾਂ ਪ੍ਰਤੀ ਰੁਝਾਨ ਲਗਾਤਾਰ ਵਧ ਰਿਹਾ ਹੈ। ਖੇਡ ਵਿਭਾਗ ਦੇ ਕੋਚਾਂ ਅਤੇ ਸਿੱਖਿਆ ਵਿਭਾਗ ਦੇ ਸਟਾਫ਼ ਵੱਲੋਂ ਮੁਕਾਬਲਿਆਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪੂਰੀ ਮਿਹਨਤ ਕੀਤੀ ਜਾ ਰਹੀ ਹੈ।

ਖਿਡਾਰੀਆਂ, ਕੋਚਾਂ, ਅਧਿਆਪਕਾਂ ਅਤੇ ਪ੍ਰਬੰਧਕਾਂ ਦੀ ਸਾਂਝੀ ਭੂਮਿਕਾ ਨਾਲ ਬਠਿੰਡਾ ਜ਼ਿਲ੍ਹੇ ਵਿੱਚ ਖੇਡਾਂ ਵਤਨ ਪੰਜਾਬ ਦੀਆਂ 2026 ਦੇ ਬਲਾਕ ਪੱਧਰੀ ਮੁਕਾਬਲੇ ਖੇਡ ਮੇਲੇ ਦਾ ਰੂਪ ਧਾਰਦੇ ਹੋਏ ਨੌਜਵਾਨਾਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਕਰ ਰਹੇ ਹਨ।

Scroll to Top