ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੁਲਿਸ ਦਾ ਸਰਚ ਆਪਰੇਸ਼ਨ
ਪਟਿਆਲਾ ਜ਼ਿਲੇ ਦੇ ਪਿੰਡ ਮੁਰਾਦਪੁਰਾ ਅਤੇ ਸ਼ੇਰਮਾਜਰਾ ਵਿੱਚ ਚਲਾਇਆ ਗਿਆ ਸਰਚ ਆਪਰੇਸ਼ਨ
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੁਲਿਸ ਦਾ ਸਰਚ ਆਪਰੇਸ਼ਨ
ਪਟਿਆਲਾ: ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਇਸੇ ਤਹਿਤ ਪੁਲਿਸ ਵੱਲੋਂ ਪਿੰਡ ਮੁਰਾਦਪੁਰਾ, ਥਾਣਾ ਸਿਟੀ ਸਮਾਣਾ ਅਤੇ ਸ਼ੇਰਮਾਜਰਾ, ਥਾਣਾ ਪਸਿਆਣਾ ਵਿੱਚ ਵਿਸ਼ੇਸ਼ ਕੋਰਡਨ ਐਂਡ ਸਰਚ ਆਪਰੇਸ਼ਨ (CASO) ਚਲਾਇਆ ਗਿਆ।
ਇਸ ਸਰਚ ਆਪਰੇਸ਼ਨ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਦੋਵੇਂ ਪਿੰਡਾਂ ਨੂੰ ਘੇਰ ਕੇ ਸ਼ੱਕੀ ਵਿਅਕਤੀਆਂ ਅਤੇ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਪੁਲਿਸ ਵੱਲੋਂ ਘਰਾਂ ਅਤੇ ਹੋਰ ਸੰਭਾਵਿਤ ਥਾਵਾਂ ਦੀ ਤਲਾਸ਼ੀ ਲੈਂਦਿਆਂ ਨਸ਼ਾ ਤਸਕਰੀ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਵੀ ਇਕੱਠੀ ਕੀਤੀ ਗਈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਆਪਰੇਸ਼ਨਾਂ ਦਾ ਮਕਸਦ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਣਾ ਅਤੇ ਇਲਾਕੇ ਵਿੱਚੋਂ ਨਸ਼ਿਆਂ ਦੀ ਸਪਲਾਈ ਨੂੰ ਰੋਕਣਾ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਹੈ।
ਪੁਲਿਸ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਦੀ ਤਸਕਰੀ ਜਾਂ ਵਿਕਰੀ ਸਬੰਧੀ ਕੋਈ ਵੀ ਜਾਣਕਾਰੀ ਮਿਲਣ ’ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਅਧਿਕਾਰੀਆਂ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ।