VBYLD-2027 ਕਵਿਜ਼ ਸਬੰਧੀ ਵੱਧ ਤੋਂ ਵੱਧ ਨੌਜਵਾਨ ਆਪਣੇ ਨਾਮ ਰਜਿਸਟਰਡ ਕਰਵਾਉਣ

🗂️ विषय / Category: पंजाब / Punjab 📹 Full Video / पूरा वीडियो 📅 September 12, 2026 🌐 GPS: Amritsar

VBYLD-2027 ਕਵਿਜ਼ ਸਬੰਧੀ ਵੱਧ ਤੋਂ ਵੱਧ ਨੌਜਵਾਨ ਆਪਣੇ ਨਾਮ ਰਜਿਸਟਰਡ ਕਰਵਾਉਣ

ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ (VBYLD)-2027 ਸਬੰਧੀ ਸਰਕਾਰੀ ਆਈ.ਟੀ.ਆਈ. ਰਣਜੀਤ ਐਵੇਨਿਊ, ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਕਰਵਾਈ ਗਈ। ਇਸ ਮੌਕੇ ਜ਼ਿਲ੍ਹਾ ਯੂਥ ਅਫ਼ਸਰ ਸ੍ਰੀ ਪ੍ਰਨਵ ਵੱਲੋਂ ਸਮੂਹ ਮੀਡੀਆ ਪ੍ਰਤੀਨਿਧੀਆਂ ਨੂੰ VBYLD-2027 ਕਵਿਜ਼ ਦਾ ਵੱਧ ਤੋਂ ਵੱਧ ਪ੍ਰਚਾਰ ਅਤੇ ਜਾਗਰੂਕਤਾ ਪੈਦਾ ਕਰਨ ਦੀ ਅਪੀਲ ਕੀਤੀ ਗਈ, ਤਾਂ ਜੋ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਧ ਤੋਂ ਵੱਧ ਯੋਗ ਨੌਜਵਾਨ My Bharat ਪੋਰਟਲ ’ਤੇ ਰਜਿਸਟ੍ਰੇਸ਼ਨ ਕਰਵਾ ਕੇ ਇਸ ਵਿੱਚ ਭਾਗ ਲੈ ਸਕਣ। ਇਸ ਮੌਕੇ ਮੇਜ਼ਬਾਨ ਸੰਸਥਾ ਸਰਕਾਰੀ ਆਈ.ਟੀ.ਆਈ. ਰਣਜੀਤ ਐਵੇਨਿਊ ਦੇ ਪ੍ਰਿੰਸੀਪਲ ਸ੍ਰੀ ਸੰਜੀਵ ਸ਼ਰਮਾ ਵੀ ਮੌਜੂਦ ਸਨ।

ਜ਼ਿਲ੍ਹਾ ਯੂਥ ਅਫ਼ਸਰ ਨੇ ਦੱਸਿਆ ਕਿ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ VBYLD-2027 ਨੌਜਵਾਨਾਂ ਨੂੰ ਆਪਣੀ ਲੀਡਰਸ਼ਿਪ ਸਮਰੱਥਾ, ਰਚਨਾਤਮਕਤਾ, ਪ੍ਰਤਿਭਾ ਅਤੇ ਨਵੇਂ ਵਿਚਾਰਾਂ ਨੂੰ ਪ੍ਰਗਟ ਕਰਨ ਅਤੇ ਵਿਕਸਿਤ ਭਾਰਤ @2047 ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਇੱਕ ਕੌਮੀ ਮੰਚ ਪ੍ਰਦਾਨ ਕਰਦਾ ਹੈ।

ਉਨ੍ਹਾਂ ਦੱਸਿਆ ਕਿ 17 ਅਗਸਤ 2026 ਨੂੰ 15 ਤੋਂ 29 ਸਾਲ ਦੀ ਉਮਰ ਵਾਲੇ ਨੌਜਵਾਨ ਇਸ ਪ੍ਰੋਗਰਾਮ ਵਿੱਚ ਭਾਗ ਲੈਣ ਲਈ ਯੋਗ ਹਨ। VBYLD-2027 ਦੇ ਛੇ ਮੁੱਖ ਟਰੈਕ ਹਨ—ਵਿਕਸਿਤ ਭਾਰਤ ਚੈਲੈਂਜ, ਕਲਚਰਲ ਟਰੈਕ, ਡਿਜ਼ਾਈਨ ਫਾਰ ਭਾਰਤ, ਹੈਕ ਫਾਰ ਸੋਸ਼ਲ ਕਾਜ਼, ਯੂਥ ਐਂਟਰਪ੍ਰਿਨਿਊਰਜ਼ ਚੈਲੈਂਜ ਅਤੇ ਯੂਥ ਪਾਰਲੀਮੈਂਟ।

ਉਨ੍ਹਾਂ ਕਿਹਾ ਕਿ ਪਿਛਲੇ ਸਾਲ VBYLD-2026 ਵਿੱਚ ਦੇਸ਼ ਭਰ ਤੋਂ 50 ਲੱਖ ਤੋਂ ਵੱਧ ਨੌਜਵਾਨਾਂ ਨੇ ਭਾਗ ਲਿਆ ਸੀ, ਜੋ ਇਸ ਪ੍ਰੋਗਰਾਮ ਪ੍ਰਤੀ ਨੌਜਵਾਨਾਂ ਦੇ ਉਤਸ਼ਾਹ ਅਤੇ ਦਿਲਚਸਪੀ ਨੂੰ ਦਰਸਾਉਂਦਾ ਹੈ।

ਜ਼ਿਲ੍ਹਾ ਯੂਥ ਅਫ਼ਸਰ ਨੇ ਪ੍ਰਿੰਟ, ਇਲੈਕਟ੍ਰਾਨਿਕ, ਡਿਜ਼ੀਟਲ ਅਤੇ ਸੋਸ਼ਲ ਮੀਡੀਆ ਦੇ ਮਾਧਿਅਮਾਂ ਨੂੰ ਅਪੀਲ ਕੀਤੀ ਕਿ ਉਹ VBYLD-2027 ਕਵਿਜ਼ ਦਾ ਵਿਆਪਕ ਪ੍ਰਚਾਰ ਕਰਨ, ਤਾਂ ਜੋ ਅੰਮ੍ਰਿਤਸਰ ਜ਼ਿਲ੍ਹੇ ਤੋਂ ਵੱਧ ਤੋਂ ਵੱਧ ਨੌਜਵਾਨ ਇਸ ਵਿੱਚ ਭਾਗ ਲੈ ਸਕਣ। ਉਨ੍ਹਾਂ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, NSS/NCC ਇਕਾਈਆਂ, ਯੂਥ ਕਲੱਬਾਂ, ਅਧਿਆਪਕਾਂ ਅਤੇ ਨੌਜਵਾਨਾਂ ਨਾਲ ਜੁੜੀਆਂ ਸੰਸਥਾਵਾਂ ਨੂੰ ਵੀ ਯੋਗ ਨੌਜਵਾਨਾਂ ਨੂੰ ਇਸ ਪ੍ਰੋਗਰਾਮ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਕਈ ਆਈ.ਟੀ.ਆਈਜ਼ ਵਿੱਚ VBYLD-2027 ਸਬੰਧੀ ਜਾਗਰੂਕਤਾ ਸੈਸ਼ਨ ਪਹਿਲਾਂ ਹੀ ਕਰਵਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਸਰਕਾਰੀ ਆਈ.ਟੀ.ਆਈ. ਰਣਜੀਤ ਐਵੇਨਿਊ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਵਿੱਚ ਹੋਰ ਜਾਗਰੂਕਤਾ ਸੈਸ਼ਨ ਵੀ ਕਰਵਾਏ ਜਾਣਗੇ, ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਤੱਕ ਇਸ ਪ੍ਰੋਗਰਾਮ ਦੀ ਜਾਣਕਾਰੀ ਪਹੁੰਚਾਈ ਜਾ ਸਕੇ।

ਉਨ੍ਹਾਂ ਦੱਸਿਆ ਕਿ VBYLD-2027 ਦਾ ਗ੍ਰੈਂਡ ਨੈਸ਼ਨਲ ਪ੍ਰੋਗਰਾਮ 10 ਤੋਂ 12 ਜਨਵਰੀ 2027 ਤੱਕ ਨਵੀਂ ਦਿੱਲੀ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਦੇਸ਼ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਅਤੇ ਵਿਚਾਰਾਂ ਨੂੰ ਰਾਸ਼ਟਰੀ ਪੱਧਰ ’ਤੇ ਪੇਸ਼ ਕਰਨ ਦਾ ਮਹੱਤਵਪੂਰਨ ਮੌਕਾ ਪ੍ਰਦਾਨ ਕਰੇਗਾ।

ਉਨ੍ਹਾਂ ਸਮੂਹ ਯੋਗ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ, My Bharat ਪੋਰਟਲ ’ਤੇ ਰਜਿਸਟ੍ਰੇਸ਼ਨ ਕਰਵਾਉਣ ਅਤੇ VBYLD-2027 ਵਿੱਚ ਸਰਗਰਮ ਭਾਗੀਦਾਰੀ ਰਾਹੀਂ ਵਿਕਸਿਤ ਭਾਰਤ @2047 ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਆਪਣਾ ਯੋਗਦਾਨ ਪਾਉਣ।

Scroll to Top