ਤਰਨ ਤਾਰਨ ਜਿਲ੍ਹੇ ਵਿੱਚ ਕੌਮੀ ਲੋਕ ਅਦਾਲਤ ‘ਚ 12701 ਕੇਸਾਂ ਦਾ ਮੌਕੇ ‘ਤੇ ਨਿਪਟਾਰਾ*
*ਤਰਨ ਤਾਰਨ ਜਿਲ੍ਹੇ ਵਿੱਚ ਕੌਮੀ ਲੋਕ ਅਦਾਲਤ ‘ਚ 12701 ਕੇਸਾਂ ਦਾ ਮੌਕੇ ‘ਤੇ ਨਿਪਟਾਰਾ*
-ਅਲੱਗ ਹੋਏ ਵਿਵਾਹਿਤ ਜੋੜਿਆਂ ਨੂੰ ਕੀਤਾ ਇਕੱਠੇ ਅਤੇ ਸਾਲਾਂ ਪੁਰਾਣੇ ਝਗੜੇ ਵੀ ਕੀਤੇ ਗਏ ਖ਼ਤਮ
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਥਾਰਟੀ, ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਤਰਨ ਤਾਰਨ ਸੈਸ਼ਨਜ਼ ਡਵੀਜਨ ਵਿੱਚ ਵੱਡੇ ਪੱਧਰ ‘ਤੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਅਤੇ ਸ਼ੈਸਨ ਜੱਜ ਕਮ-ਚੇਅਰਮੈਨ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਕੰਵਲਜੀਤ ਸਿੰਘ ਬਾਜਵਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੌਰਾਨ ਪਬਲਿਕ ਦੀ ਸਹੂਲਤ ਲਈ ਕੌਮੀ ਲੋਕ ਅਦਾਲਤ ਦੇ ਕੁੱਲ 8 ਬੈਚ ਬਣਾਏ ਗਏ, ਜਿਨ੍ਹਾਂ ਵਿੱਚ ਪਹਿਲਾ ਬੈਂਚ ਮਨੋਜ ਕੁਮਾਰ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ (ਪ੍ਰਿੰਸੀਪਲ ਜੱਜ ਫੈਮਿਲੀ ਕੋਰਟ), ਤਰਨ ਤਾਰਨ, ਦੂਸਰਾ ਬੈਂਚ ਮਿਸ ਪੂਜਾ ਅੰਦੋਤਰਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਤਰਨ ਤਾਰਨ, ਤੀਸਰਾ ਬੈਂਚ ਦਲੀਪ ਕੁਮਾਰ, ਵਧੀਕ ਸਿਵਲ ਜੱਜ ਸੀਨੀਅਰ ਡਵੀਜ਼ਨ, ਤਰਨ ਤਾਰਨ, ਚੌਥਾਂ ਬੈਂਚ ਮਿਸ ਮਨਜੋਤ ਕੌਰ, ਸਿਵਲ ਜੱਜ ਜੂਨੀਅਰ ਡਵੀਜ਼ਨ, ਤਰਨ ਤਾਰਨ ਅਤੇ ਪੰਜਵਾਂ ਬੈਂਚ ਅਜੈਬ ਸਿੰਘ, ਚੇਅਰਮੈਨ, ਪਰਮਾਨੈਂਟ ਲੋਕ ਅਦਾਲਤ, ਤਰਨ ਤਾਰਨ ਵੱਲੋਂ ਲਗਾਇਆ ਗਿਆ। ਇਸ ਤੋਂ ਇਲਾਵਾ ਪੱਟੀ ਵਿਖੇ ਦੋਂ ਬੈਂਚ ਸਿਮਰਨਜੀਤ ਸਿੰਘ, ਸਿਵਲ ਜੱਜ ਜੂਨੀਅਰ ਡਵੀਜ਼ਨ, ਪੱਟੀ ਅਤੇ ਮਨਿਕ ਕੋਰਾ, ਸਿਵਲ ਜੱਜ ਜੂਨੀਅਰ ਡਵੀਜ਼ਨ ਪੱਟੀ ਵੱਲੋਂ ਲਗਾਏ ਗਏ। ਇਸ ਤੋਂ ਇਲਾਵਾ ਖਡੂਰ ਸਾਹਿਬ ਵਿਖੇ ਇਕ ਬੈਂਚ ਮਿਸ ਮੋਨਿਕਾ ਚੋਹਾਨ, ਸਬ ਡਵੀਜ਼ਨ ਜੁਡੀਸ਼ੀਅਲ ਮੈਜਿਸਟਰੇਟ, ਖਡੂਰ ਸਾਹਿਬ ਵੱਲੋਂ ਲਗਾਇਆ ਗਿਆ।
ਇਸ ਦੌਰਾਨ ਲੋਕ ਅਦਾਲਤ ਦੇ ਬੈਚਾਂ ਦੇ ਪ੍ਰੀਜਾਈਡਿੰਗ ਅਫ਼ਸਰਾਂ ਨੇ ਚੈਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਵਿੱਚ ਬਹੁਤ ਹੀ ਸਹਿਜਤਾ, ਸੰਵੇਦਨਸ਼ੀਲਤਾ ਨਾਲ ਪਬਲਿਕ ਦੇ ਨਾਲ, ਆਹਮੋ- ਸਾਹਮਣੇ ਬੈਠ ਕੇ ਉਨ੍ਹਾਂ ਦੇ ਝਗੜਿਆਂ/ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਨੂੰ ਝਗੜਾ ਖ਼ਤਮ ਕਰਨ ਦੇ ਫਾਈਦੇ ਦੱਸਦੇ ਹੋਏ ਉਨ੍ਹਾਂ ਨੂੰ ਆਪਸੀ ਸਹਿਮਤੀ ਨਾਲ ਕੇਸ ਨਿਬੇੜਨ ਲਈ ਪ੍ਰੇਰਿਆ।
਼
ਲੋਕ ਅਦਾਲਤ ਦੇ ਪ੍ਰੀਜਾਈਡਿੰਗ ਅਫ਼ਸਰਾਂ ਨੇ ਪਬਲਿਕ ਦੀ ਸਹਿਮਤੀ ਨਾਲ ਇਸ ਵਾਰ ਦੀ ਕੌਮੀ ਲੋਕ ਅਦਾਲਤ ਵਿੱਚ ਕੁੱਲ 13911 ਰੱਖੇ ਕੇਸਾਂ ਵਿਚੋਂ 12701 ਕੇਸਾਂ ਦਾ ਨਿਪਟਾਰਾ ਕੀਤਾ ਅਤੇ 219042890/- ਰੁਪਏ ਦੀ ਰਕਮ ਦੇ ਫ਼ੈਸਲੇ ਕੀਤੇ ਗਏ। ਇਸ ਤੋਂ ਇਲਾਵਾਂ ਇੰਸ਼ੋਰੈਂਸ ਕੰਪਨੀਆਂ ਦੇ ਫਾਈਨਲ ਅਵਾਰਡ 15837073 ਰੁਪਏ ਦੇ ਪਾਰਟੀਆਂ ਨੂੰ ਮੌਕੇ ‘ਤੇ ਚੈੱਕ ਦਿੱਤੇ ਗਏ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਆਪਸੀ ਝਗੜਿਆਂ ਕਾਰਨ ਅਲੱਗ ਹੋਏ ਵਿਵਾਹਿਤ ਜੋੜਿਆਂ ਨੂੰ ਇਕੱਠੇ ਕੀਤਾ ਗਿਆ ਅਤੇ ਸਾਲਾਂ ਪੁਰਾਣੇ ਝਗੜੇ ਵੀ ਖ਼ਤਮ ਕੀਤੇ ਗਏ।
ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਜੇਕਰ ਲੋਕ ਅਦਾਲਤ ਵਿੱਚ ਕਿਸੇ ਕੇਸ ਦਾ ਫ਼ੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿੱਚ ਲੱਗੀ ਕੋਰਟ ਫੀਸ ਵਾਪਸ ਹੋ ਜਾਂਦੀ ਹੈ। ਅਦਾਲਤਾਂ ਵਿੱਚ ਸਮੇਂ-ਸਮੇਂ ‘ਤੇ ਪ੍ਰੀ ਲੋਕ ਅਦਾਲਤਾਂ ਦਾ ਵੀ ਆਯੋਜਨ ਕੀਤਾ ਗਿਆ ਸੀ। ਰਾਸ਼ਟਰੀ ਲੋਕ ਅਦਾਲਤ ਵਿੱਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ।
ਕੰਵਲਜੀਤ ਸਿੰਘ ਬਾਜਵਾ ਨੇ ਇਹ ਵੀ ਦੱਸਿਆ ਕਿ ਕੋਮੀ ਲੋਕ ਅਦਾਲਤ ਰਾਹੀਂ ਕੇਸ ਹੱਲ ਕਰਨ ਦੇ ਬੜੇ ਫ਼ਾਇਦੇ ਹਨ, ਕਿਉਂਕਿ ਕੌਮੀ ਲੋਕ ਅਦਾਲਤ ਰਾਂਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫ਼ੈਸਲਾ ਅੰਤਿਮ ਹੁੰਦਾ ਹੈ ਅਤੇ ਆਪਸੀ ਸਹਿਮਤੀ ਨਾਲ ਨਿਬੜੇ ਕੇਸਾਂ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸਾਰੀਆਂ ਧਿਰਾਂ, ਵਕੀਲਾਂ ਨੇ ਇਸ ਕੌਮੀ ਲੋਕ ਅਦਾਲਤ ਵਿੱਚ ਬੜੀ ਚੰਗੀ ਦਿਲਚਸਪੀ ਦਿਖਾਈ ਅਤੇ ਅੱਜ ਦੀ ਕੌਮੀ ਲੌਕ ਅਦਾਲਤ ਦੀ ਸਫ਼ਲਤਾ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਨੇਕਾ ਜਾਗਰੂਕਤਾ ਕੈਂਪ, ਮੀਟਿਗਾਂ ਕੀਤੀਆਂ ਗਈਆਂ, ਜਿਸ ਦੇ ਸਾਰਥਕ ਸਿੱਟੇ ਸਾਹਮਣੇ ਆਏ ਹਨ।
ਇਸ ਦੌਰਾਨ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਪਬਲਿਕ ਨੂੰ ਮ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਅਗਲੀ ਕੌਮੀ ਲੋਕ ਅਦਾਲਤ ਮਿਤੀ 12 ਦਸੰਬਰ 2026 ਨੂੰ ਲੱਗੇਗੀ।
ਇਸ ਸਬੰਧੀ ਜਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1968, ਕੋਮੀ ਟੋਲ ਫ੍ਰੀ ਨੰਬਰ 15100 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।