ਆਯੂਸ਼ ਵਿਭਾਗ ਨੇ ਗੁਰਦੁਆਰਾ ਲਕੀਰ ਸਾਹਿਬ ਵਿਖੇ ਲਗਾਇਆ ਮੁਫ਼ਤ ਕੈਂਪ*

🗂️ विषय / Category: पंजाब / Punjab 📹 Full Video / पूरा वीडियो 📅 September 13, 2026 🌐 GPS: Amritsar

*ਆਯੂਸ਼ ਵਿਭਾਗ ਨੇ ਗੁਰਦੁਆਰਾ ਲਕੀਰ ਸਾਹਿਬ ਵਿਖੇ ਲਗਾਇਆ ਮੁਫ਼ਤ ਕੈਂਪ*

-682 ਮਰੀਜ਼ਾਂ ਨੂੰ ਜਾਂਚ ਉਪਰੰਤ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ

ਆਯੁਰਵੈਦਿਕ ਅਤੇ ਹੋਮੀਓਪੈਥਿਕ ਇਲਾਜ ਪ੍ਰਣਾਲੀ ਬਾਰੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਮੁਫ਼ਤ ਆਯੂਸ਼ ਕੈਂਪ ਲਗਾਏ ਜਾ ਰਹੇ ਹਨ। ਇਸੇ ਤਹਿਤ ਡਾਇਰੈਕਟਰ ਆਯੁਰਵੈਦਾ ਪੰਜਾਬ ਡਾ. ਰਮਨ ਖੰਨਾ ਅਤੇ ਜ਼ਿਲ੍ਹਾ ਆਯੂਸ਼ ਕਮੇਟੀ ਤਰਨ ਤਾਰਨ ਦੇ ਚੇਅਰਪਰਸਨ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿਚ ਵੱਖ ਵੱਖ ਥਾਵਾਂ ‘ਤੇ 10 ਆਯੂਸ਼ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਵਿੱਚ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਤਰਨ ਤਾਰਨ ਡਾ. ਸੰਦੀਪ ਸ਼੍ਰੀਧਰ ਅਤੇ ਜ਼ਿਲ੍ਹਾ ਹੋਮੀਓਪੈਥਿਕ ਅਫ਼ਸਰ ਤਰਨ ਤਾਰਨ ਡਾ. ਰੁਪਿੰਦਰ ਕੌਰ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਲਕੀਰ ਸਾਹਿਬ, ਫ਼ਤਿਹ ਚੱਕ, ਤਰਨ ਤਾਰਨ ਵਿਖੇ ਮੁਫ਼ਤ ਆਯੂਸ਼ ਕੈਂਪ
ਲਗਾਇਆ ਗਿਆ।

ਇਹ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਡਾ. ਮਨਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਆਯੂਸ਼ ਕੈਂਪਾਂ ਦੀ ਲੜੀ ਦੇ ਇਸ ਛੇਵੇਂ ਕੈਂਪ ਨੂੰ ਆਯੁਰਵੈਦਿਕ ਅਤੇ ਹੋਮੀਓਪੈਥਿਕ ਵਿਭਾਗਾਂ ਵੱਲੋਂ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਦੋਵਾਂ ਵਿਭਾਗਾਂ ਤੋਂ 2-2 ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਕੁੱਲ 682 ਮਰੀਜ਼ਾਂ ਨੂੰ ਜਾਂਚ ਉਪਰੰਤ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਨ੍ਹਾਂ ਵਿੱਚ 379 ਮਰੀਜ਼ਾਂ ਦੀ ਆਯੁਰਵੈਦਿਕ ਅਤੇ 303 ਮਰੀਜ਼ਾਂ ਦੀ ਹੋਮਿਓਪੈਥਿਕ ਵਿਧੀ ਰਾਹੀਂ ਜਾਂਚ ਕੀਤੀ ਗਈ। ਇਸ ਕੈਂਪ ਵਿੱਚ ਆਯੁਰਵੈਦਿਕ ਵਿਭਾਗ ਵੱਲੋਂ ਡਾ. ਮਨਿੰਦਰ ਸਿੰਘ, ਡਾ. ਸੰਦੀਪ ਕੁਮਾਰ, ਪੰਕਜ ਸ਼ਰਮਾ, ਅਨੀਤਾ ਕੌਸ਼ਲ ਉਪਵੈਦ ਤੇ ਵਿਕਰਮਜੀਤ ਸਿੰਘ ਅਤੇ ਹੋਮੀਓਪੈਥਿਕ ਵਿਭਾਗ ਵੱਲੋਂ ਡਾ. ਹਰਿੰਦਰ ਪਾਲ ਸਿੰਘ ਵੇਗਲ, ਡਾ. ਮਾਨਵਪ੍ਰੀਤ ਕੌਰ, ਰੇਸ਼ਮ ਸਿੰਘ ਤੇ ਬਲਜੀਤ ਕੌਰ ਡਿਸਪੈਂਸਰ ਹਾਜ਼ਰ ਰਹੇ। ਇਸ ਮੌਕੇ ਨਗਰ ਫਤਹਿ ਚੱਕ ਤੋਂ ਡਾ. ਸਵਿੰਦਰ ਸਿੰਘ ਵੇਗਲ, ਜਗਦੀਸ਼ ਸਿੰਘ,ਰਣਧੀਰ ਸਿੰਘ, ਕੰਵਲਜੀਤ ਸਿੰਘ ਮੌਜੂਦ ਰਹੇ ਤੇ ਇਸ ਕੈਂਪ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ।

Scroll to Top