ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਕਿਸਾਨ – ਡਿਪਟੀ ਕਮਿਸ਼ਨਰ*

🗂️ विषय / Category: पंजाब / Punjab 📹 Full Video / पूरा वीडियो 📅 October 12, 2026 🌐 GPS: Amritsar

*ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਕਿਸਾਨ – ਡਿਪਟੀ ਕਮਿਸ਼ਨਰ*

:
ਚੱਲ ਰਹੇ ਖਰੀਫ਼ ਸੀਜ਼ਨ ਦੌਰਾਨ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇਜ਼ੀ ਨਾਲ ਜਾਰੀ ਹੈ। ਇਸੇ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਝੋਨੇ ਦੀ ਵਿਕਰੀ ਦੌਰਾਨ ਕਿਸੇ ਕਿਸਮ ਦੀ ਦਿੱਕਤ ਜਾਂ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਦੱਸਿਆ ਕਿ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ 17 ਫ਼ੀਸਦੀ ਤੱਕ ਨਮੀ ਵਾਲੇ ਝੋਨੇ ਦੀ ਹੀ ਖ਼ਰੀਦ ਕੀਤੀ ਜਾਂਦੀ ਹੈ। ਇਸ ਲਈ ਕਿਸਾਨ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਲਿਆਉਣ ਤੋਂ ਗੁਰੇਜ਼ ਕਰਨ ਅਤੇ ਸੁੱਕੀ ਫਸਲ ਹੀ ਮੰਡੀ ਵਿੱਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਇਸ ਨਾਲ ਮੰਡੀਆਂ ਵਿੱਚ ਬੇਲੋੜੀ ਭੀੜ ਤੋਂ ਵੀ ਬਚਿਆ ਜਾ ਸਕੇਗਾ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਸਹੂਲਤ ਮਿਲੇਗੀ।

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਅਤੇ ਖ਼ਰੀਦ ਏਜੰਸੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਝੋਨੇ ਦੀ ਕਟਾਈ ਸਬੰਧੀ ਨਿਰਧਾਰਤ ਸਮੇਂ ਦੀ ਪਾਲਣਾ ਕਰਨੀ ਲਾਜ਼ਮੀ ਹੈ। ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਸਾਨਾਂ ਅਤੇ ਕੰਬਾਈਨ ਆਪਰੇਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਂ-ਸਾਰਣੀ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਕਿਸਾਨਾਂ, ਆੜ੍ਹਤੀਆਂ, ਖ਼ਰੀਦ ਏਜੰਸੀਆਂ ਅਤੇ ਪ੍ਰਸ਼ਾਸਨ ਦੇ ਆਪਸੀ ਸਹਿਯੋਗ ਨਾਲ ਹੀ ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾ ਸਕਦੀ ਹੈ।

Scroll to Top