ਸਵੱਛਤਾ ਹੀ ਸੇਵਾ ਮੁਹਿੰਮ : ਦਸ਼ਮੇਸ਼ ਪਬਲਿਕ ਸਕੂਲ ਵਿਖੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

📍 स्थान / Location: Bathinda 🗂️ विषय / Category: पंजाब / Punjab 📹 Full Video / पूरा वीडियो 📅 October 12, 2026

ਸਵੱਛਤਾ ਹੀ ਸੇਵਾ ਮੁਹਿੰਮ : ਦਸ਼ਮੇਸ਼ ਪਬਲਿਕ ਸਕੂਲ ਵਿਖੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਵਿਦਿਆਰਥੀਆਂ ਨੂੰ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਵਾਤਾਵਰਣ ਦੀ ਸੰਭਾਲ ਕਰਨ ਲਈ ਕੀਤਾ ਪ੍ਰੇਰਿਤ

ਬਠਿੰਡਾ, 12 ਅਕਤੂਬਰ ( ਮਨੋਜ ਚਰਖੀਵਾਲ )

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਦਸਮੇਸ਼ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਠੋਸ ਰਹਿੰਦ-ਖੂੰਹਦ ਦੀ ਸੰਭਾਲ ਸਬੰਧੀ ਜਾਗਰੂਕ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਕਮਿਸ਼ਨਰ ਮੈਡਮ ਲਵਜੀਤ ਕਲਸੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਮੰਤਵ ਬੱਚਿਆਂ ਨੂੰ ਸਫ਼ਾਈ ਦੀ ਮਹੱਤਤਾ, ਕੂੜੇ ਦੇ ਸਹੀ ਨਿਪਟਾਰੇ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਸੀ।

ਉਨ੍ਹਾਂ ਦੱਸਿਆ ਕਿ ਇਸ ਮੌਕੇ ਨਗਰ ਨਿਗਮ ਬਠਿੰਡਾ ਦੀ ਸਮੁੱਚੀ ਟੀਮ ਵੱਲੋਂ ਸ਼ਮੂਲੀਅਤ ਕੀਤੀ ਗਈ। ਪ੍ਰੋਗਰਾਮ ਦੌਰਾਨ ਮੈਡਮ ਇੰਦਰਜੀਤ ਕੌਰ ਅਤੇ ਸ਼੍ਰੀ ਦਲਜੀਤ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਠੋਸ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਬੱਚਿਆਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ, ਕੂੜੇ ਨੂੰ ਨਿਰਧਾਰਤ ਥਾਂ ’ਤੇ ਸੁੱਟਣ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਸਾਮਾਨ ਦੀ ਦੂਹਰੀ ਵਰਤੋਂ ਨੂੰ ਉਤਸ਼ਾਹਿਤ ਕਰਨ ਬਾਰੇ ਸਮਝਾਇਆ।

ਨਗਰ ਨਿਗਮ ਕਮਿਸ਼ਨਰ ਮੈਡਮ ਲਵਜੀਤ ਕਲਸੀ ਨੇ ਕਿਹਾ ਕਿ ਸਵੱਛਤਾ ਹੀ ਸੇਵਾ ਮੁਹਿੰਮ ਦਾ ਉਦੇਸ਼ ਲੋਕਾਂ ਵਿੱਚ ਸਫ਼ਾਈ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਅਤੇ ਸਾਫ਼-ਸੁਥਰੇ ਵਾਤਾਵਰਣ ਦੀ ਸਿਰਜਣਾ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਵਿਦਿਆਰਥੀਆਂ ਵੱਲੋਂ ਸਵੱਛਤਾ ਦੀ ਸਹੁੰ ਵੀ ਚੁੱਕੀ ਗਈ ਅਤੇ ਸਫ਼ਾਈ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਦਾ ਸੰਦੇਸ਼ ਦਿੱਤਾ ਗਿਆ।

Scroll to Top