ਥਾਣਾ ਸਿਵਲ ਲਾਈਨ ਦੇ ਐਸ.ਐਚ.ਓ. ਵੱਲੋਂ ਹੋਟਲਾਂ, ਬਾਰਾਂ ਅਤੇ ਸ਼ਰਾਬ ਦੇ ਅੱਡਿਆਂ ਦੇ ਸੰਚਾਲਕਾਂ ਨੂੰ ਹਦਾਇਤਾਂ*
ਥਾਣਾ ਸਿਵਲ ਲਾਈਨ ਦੇ ਐਸ.ਐਚ.ਓ. ਵੱਲੋਂ ਹੋਟਲਾਂ, ਬਾਰਾਂ ਅਤੇ ਸ਼ਰਾਬ ਦੇ ਅੱਡਿਆਂ ਦੇ ਸੰਚਾਲਕਾਂ ਨੂੰ ਹਦਾਇਤਾਂ*
*ਥਾਣਾ ਸਿਵਲ ਲਾਈਨ ਦੇ ਐਸ.ਐਚ.ਓ. ਵੱਲੋਂ ਹੋਟਲਾਂ, ਬਾਰਾਂ ਅਤੇ ਸ਼ਰਾਬ ਦੇ ਅੱਡਿਆਂ ਦੇ ਸੰਚਾਲਕਾਂ ਨੂੰ ਹਦਾਇਤਾਂ*
*ਅੰਮ੍ਰਿਤਸਰ/22 ਅਕਤੂਬਰ*
ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਸ੍ਰੀ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਥਾਣਾ ਸਿਵਲ ਲਾਈਨ ਦੇ ਐਸ.ਐਚ.ਓ. ਸਬ ਇੰਸਪੈਕਟਰ ਰਜਿੰਦਰ ਸਿੰਘ ਵੱਲੋਂ ਆਪਣੇ ਇਲਾਕੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਐਸ.ਐਚ.ਓ. ਨੇ ਸਪੱਸ਼ਟ ਕੀਤਾ ਕਿ ਸਿਵਲ ਲਾਈਨ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹੋਟਲਾਂ, ਬਾਰਾਂ ਅਤੇ ਹੋਰ ਅਦਾਰਿਆਂ ਵਿੱਚ ਜੇਕਰ ਕੋਈ ਵਿਅਕਤੀ ਗੈਰ-ਕਾਨੂੰਨੀ ਤੌਰ ’ਤੇ ਹੁੱਕਾ ਚਲਾਉਂਦਾ, ਦੜਾ-ਸੱਟਾ ਲਗਾਉਂਦਾ ਜਾਂ ਕਿਸੇ ਹੋਰ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਪਾਇਆ ਜਾਂਦਾ ਹੈ, ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਮਾੜੇ ਅਨਸਰਾਂ ’ਤੇ ਨਕੇਲ ਕੱਸਣ ਅਤੇ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਲਈ ਪੁਲਿਸ ਪਾਰਟੀਆਂ ਵੱਲੋਂ ਦਿਨ-ਰਾਤ ਗਸ਼ਤ ਕੀਤੀ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਅਜਿਹੇ ਅਨਸਰਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਪੱਸ਼ਟ ਕੀਤਾ ਜਾਂਦਾ ਹੈ ਕਿ ਸ਼ਹਿਰ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ, ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ। ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।