ਪੰਜਾਬ ਵਿੱਚ ਹੋ ਰਹੇ ਧਰਮ ਪਰਿਵਰਤਨ ਨੂੰ ਲੈ ਕੇ ਬਠਿੰਡਾ ਦੇ ਵੱਖ-ਵੱਖ ਹਿੰਦੂ ਸੰਗਠਨਾਂ ਵੱਲੋਂ ਡੀਸੀ ਬਠਿੰਡਾ ਨੂੰ ਦਿੱਤਾ ਗਿਆ ਮੰਗ ਪੱਤਰ
ਬਠਿੰਡਾ 23 ਅਕਤੂਬਰ (ਮਨੋਜ ਚਰਖੀਵਾਲ)
ਪੰਜਾਬ ਵਿੱਚ ਹੋ ਰਹੇ ਧਰਮ ਪਰਿਵਰਤਨ ਨੂੰ ਲੈ ਕੇ ਬਠਿੰਡਾ ਦੇ ਵੱਖ-ਵੱਖ ਹਿੰਦੂ ਸੰਗਠਨਾਂ ਵੱਲੋਂ ਡੀਸੀ ਬਠਿੰਡਾ ਨੂੰ ਮੰਗ ਪੱਤਰ ਦਿੱਤਾ ਗਿਆ
ਇਸ ਮੌਕੇ ਤੇ ਹਿੰਦੂ ਸੰਗਠਨਾਂ ਦੇ ਆਗੂਆਂ ਅਤੇ ਮੈਂਬਰਾਂ ਵੱਲੋਂ ਡੀਸੀ ਦਫਤਰ ਬਠਿੰਡਾ ਦੇ ਬਾਹਰ ਪੰਜਾਬ ਵਿੱਚ ਹੋ ਰਹੇ ਧਰਮ ਪਰਿਵਰਤਨ ਦੇ ਖਿਲਾਫ ਨਾਅਰੇਬਾਜੀ ਕੀਤੀ ਗਈ
ਇਸ ਮੌਕੇ ਤੇ ਹਿੰਦੂ ਸੰਗਠਨਾਂ ਦੇ ਆਗੂਆਂ ਨੇ ਕਿਹਾ ਕਿ 28 ਅਕਤੂਬਰ ਨੂੰ ਜੋ ਬਠਿੰਡਾ ਵਿੱਚ ਬੜੇ ਵੱਡੇ ਪੱਧਰ ਤੇ ਧਰਮ ਪਰਿਵਰਤਨ ਹੋਣ ਜਾ ਰਿਹਾ ਹੈ ਇਸ ਤੇ ਬਠਿੰਡਾ ਪ੍ਰਸ਼ਾਸਨ ਨੂੰ ਪਾਬੰਦੀ ਲਗਾਉਣੀ ਚਾਹੀਦੀ ਹੈ
ਉਹਨਾ ਨੇ ਕਿਹਾ ਕਿ ਇਸ ਦੇ ਵਿਰੋਧ ਵਜੋਂ ਅੱਜ ਡੀਸੀ ਬਠਿੰਡਾ ਨੂੰ ਮੰਗ ਪੱਤਰ ਦਿੱਤਾ ਜਾ ਰਿਹਾ ਹੈ
ਉਹਨਾ ਨੇ ਕਿਹਾ ਕਿ ਸ਼ਹਿਰ ਵਿੱਚ ਜੋ ਧਰਮ ਪਰਿਵਰਤਨ ਨੂੰ ਲੈ ਕੇ ਪੋਸਟਰ ਅਤੇ ਵੱਡੇ ਵੱਡੇ ਹੋਡਿੰਗ ਲੱਗੇ ਹੋਏ ਹਨ ਇਹ ਕਿਸੇ ਦੀ ਪਰਮਿਸ਼ਨ ਨਾਲ ਲੱਗੇ ਹਨ
ਉਹਨਾ ਨੇ ਕਿਹਾ ਕਿ ਜਿਸ ਜਗ੍ਹਾ ਤੇ ਇਹ ਧਰਮ ਪਰਿਵਰਤਨ ਦਾ ਪ੍ਰੋਗਰਾਮ ਕੀਤਾ ਜਾਣਾ ਹੈ ਉਹ ਸਰਕਾਰੀ ਜਗ੍ਹਾ ਹੈ ਇਸ ਜਗ੍ਹਾ ਦੀ ਕਿਸ ਨੇ ਦਿੱਤੀ ਹੈ ਪਰਮਿਸ਼ਨ ਇਸ ਦੀ ਜਾਂਚ ਹੋਣੀ ਚਾਹੀਦੀ ਹੈ
ਉਹਨਾ ਨੇ ਕਿਹਾ ਕਿ ਅੰਮ੍ਰਿਤ ਸੰਧੂ ਨਾਮ ਦਾ ਪਾਸਟਰ ਇਹ ਕਿੱਥੋਂ ਆਇਆ ਹੈ ਇਹ ਕੌਣ ਹੈ ਇਸ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ
ਉਹਨਾ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਇਸ ਤਰ੍ਹਾਂ ਕੋਈ ਵੀ ਪ੍ਰਚਾਰ ਨਹੀਂ ਕਰ ਸਕਦਾ
ਉਹਨਾ ਨੇ ਕਿਹਾ ਕਿ ਕਿਸੇ ਵਿਅਕਤੀ ਨੂੰ ਲਾਲਚ ਦੇ ਕੇ ਜਾਂ ਭੂਤ ਪ੍ਰੇਤਾਂ ਦਾ ਡਰ ਦਿਖਾ ਕੇ ਧਰਮ ਪਰਿਵਰਤਨ ਨਹੀਂ ਕੀਤਾ ਜਾ ਸਕਦਾ
ਇਸ ਦੌਰਾਨ ਉਹਨਾ ਨੇ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਵਿਅਕਤੀਆਂ ਦੀ ਜਾਂਚ ਕਰਕੇ ਇਹਨਾਂ ਤੇ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ