ਡੀ.ਸੀ ਨੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਪਰਾਲੀ ਨਾ ਸਾੜਨ ਸਬੰਧੀ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ
ਡੀ.ਸੀ ਨੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਪਰਾਲੀ ਨਾ ਸਾੜਨ ਸਬੰਧੀ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ
ਡੀ.ਸੀ ਨੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਪਰਾਲੀ ਨਾ ਸਾੜਨ ਸਬੰਧੀ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ
-ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ-ਡੀ.ਸੀ
ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਵਲੋਂ ਜਿਲ੍ਹਾ ਫੂਰੀਦਕੋਟ ਦੇ ਸਮੂਹ ਐਸਡੀਐਮਜ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਜਰੂਰੀ ਮੀਟਿੰਗ ਕੀਤੀ ਗਈ।
ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ ਪਰਾਲੀ ਪ੍ਰਬੰਧਨ ਲਈ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਅਤੇ ਉਨ੍ਹਾਂ ਕਲੱਸਟਰ ਅਤੇ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਡਿਊਟੀ ਦੌਰਾਨ ਕਿਸੇ ਵੀ ਅਧਿਕਾਰੀ/ਕਰਮਚਾਰੀ ਵੱਲੋਂ ਆਪਣੀ ਡਿਊਟੀ ਵਿੱਚ ਕੁਤਾਹੀ ਨਾ ਕੀਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਕਲੱਸਟਰ ਅਤੇ ਨੋਡਲ ਅਫਸਰ ਵੱਧ ਤੋਂ ਵੱਧ ਫੀਲਡ ਵਿੱਚ ਤਾਇਨਾਤ ਰਹਿਣਗੇ।ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਦੇ ਕੰਮ ਨੂੰ ਮੁੱਖ ਰੱਖਦਿਆਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਵਾਲੀਆਂ ਥਾਵਾਂ ਨੂੰ ਭੂਵਨ ਐਪ ਰਾਹੀਂ ਵੈਰੀਫਾਈ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੈਟੇਲਾਈਟ ਦੇ ਰਾਹੀਂ ਅੱਗ ਲੱਗਣ ਵਾਲੀਆਂ ਥਾਵਾਂ ਦੀ 24 ਘੰਟੇ ਦੇ ਵਿੱਚ-ਵਿੱਚ ਰੀ-ਵੈਰੀਫਿਕੇਸ਼ਨ ਕੀਤੀ ਜਾਵੇ।ਉਨ੍ਹਾਂ ਮੁੱਖ ਖੇਤੀਬਾੜੀ ਅਫਸਰ ਨੂੰ ਹਦਾਇਤ ਕੀਤੀ ਕਿ ਡੀਏਪੀ ਅਤੇ ਸਬਸਿਡੀ ਬੀਜ ਕਿਸਾਨਾਂ ਨੂੰ ਉਪਲਬੱਧ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਡੀਏਪੀ ਅਤੇ ਸਬਸਿਡੀ ਬੀਜ ਪਹਿਲ ਦੇ ਆਧਾਰ ਤੇ ਉਨ੍ਹਾਂ ਕਿਸਾਨਾਂ ਨੂੰ ਮੁਹੱਈਆ ਕਰਾਇਆ ਜਾਵੇ ਜਿਨਾਂ ਨੂੰ ਗੜ੍ਹੇਮਾਰੀ ਕਾਰਨ ਨੁਕਸਾਨ ਹੋਇਆ ਹੈ।
ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਪਰਾਲੀ ਨਾ ਸਾੜਨ ਸਬੰਧੀ ਸਕੂਲਾਂ ਵਿੱਚ ਕੁਈਜ਼ ਪ੍ਰੋਗਰਾਮ, ਪੋਸਟਰ ਮੇਕਿੰਗ ਆਦਿ ਕਰਾਉਣ ਸਬੰਧੀ ਵੀ ਹਦਾਇਤ ਕੀਤੀ ਤਾਂ ਜੋ ਬੱਚੇ ਆਪਣੇ ਮਾਤਾ-ਪਿਤਾ ਤੇ ਆਲੇ ਦੁਆਲੇ ਨੂੰ ਵੀ ਇਸ ਸਬੰਧੀ ਜਾਗਰੂਕ ਕਰ ਸਕਣ।
ਸਹਾਇਕ ਮੰਡੀਕਰਨ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਿਲ੍ਹਾ ਫ਼ਰੀਦਕੋਟ ਅੰਦਰ ਇਸ ਵਾਰ ਲਗਭਗ 1.16 ਲੱਖ ਹੈਕਟੇਅਰ ਰਕਬੇ ਅੰਦਰ ਝੋਨੇ/ਬਾਸਮਤੀ ਦੀ ਬਿਜਾਈ ਕੀਤੀ ਗਈ ਹੈ, ਜਿਸ ਦਾ ਅੰਦਾਜ਼ਨ 7.45 ਲੱਖ ਟਨ ਪਰਾਲੀ ਦੀ ਪੈਦਾਵਾਰ ਹੁੰਦੀ ਹੈ। ਇਸ ਵਿਚੋਂ 2.50 ਲੱਖ ਮੀਟ੍ਰਿਕ ਟਨ ਬਾਇਓਮਾਸ ਅਤੇ ਵੱਖ ਵੱਖ ਤਰੀਕਿਆਂ ਰਾਹੀਂ ਉਪਯੋਗ ਕੀਤਾ ਜਾਵੇਗਾ ਅਤੇ ਬਾਕੀ ਦੀ ਪਰਾਲੀ ਵੱਖ ਵੱਖ ਉਦਯੋਗਾਂ ਵਿੱਚ ਵਰਤੀ ਜਾਵੇਗੀ।ਉਨ੍ਹਾਂ ਕਿਹਾ ਕਿ ਕਿ ਕਲੱਸਟਰ/ਨੋਡਲ ਅਫਸਰਾਂ ਵੱਲੋਂ ਸਹਿਕਾਰੀ ਸਭਾਵਾ ਦੇ ਸੈਕਟਰੀਆਂ ਨਾਲ ਤਾਲਮੇਲ ਕਰਕੇ ਸਹਿਕਾਰੀ ਸਭਾਵਾਂ ਦੇ ਮੈਬਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਅਤੇ ਪਰਾਲੀ ਪ੍ਰਬੰਧਨ ਦੇ ਕੰਮ ਵਿੱਚ ਉਹਨਾਂ ਦਾ ਵੱਧ ਤੋਂ ਵੱਧ ਸਹਿਯੋਗ ਲਿਆ ਜਾ ਰਿਹਾ ਹੈ।ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਪਿੰਡ ਪੱਧਰ ਅਤੇ ਬਲਾਕ ਪੱਧਰ ਤੇ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਪਰਾਲੀ ਦੇ ਸਦਉਪਯੋਗ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਉੱਨਤ ਕਿਸਾਨ ਐਪ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਐਪ ਕਿਸਾਨਾਂ ਲਈ ਵੀ ਬਹੁਤ ਲਾਹੇਵੰਦ ਐਪ ਹੈ, ਜਿਸ ਵਿੱਚ ਕਿਸਾਨਾਂ ਨੂੰ ਆਪਣੇ ਪਿੰਡ ਜਾਂ ਨੇੜੇ ਦੇ ਪਿੰਡਾਂ ਵਿੱਚ ਉਪਲੱਬਧ ਮੁਕੰਮਲ ਖੇਤੀ ਮਸ਼ੀਨਰੀ ਬਾਰੇ ਜਾਣਕਾਰੀ ਮਿਲ ਜਾਵੇਗੀ ਅਤੇ ਉਹ ਐਪ ਰਾਹੀਂ ਮਸ਼ੀਨਰੀ ਬੁੱਕ ਵੀ ਕਰ ਸਕਦੇ ਹਨ। ਕਿਸਾਨ ਇਹ ਐਪ “agrimachinerypb.com” ਤੋਂ ਡਾਊਨਲੋਡ ਕਰ ਸਕਦੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਕੇਸ਼ਵ ਗੋਇਲ, ਐਸ ਡੀ ਐਮ ਫਰੀਦਕੋਟ ਸ੍ਰੀ ਪੁਨੀਤ ਸ਼ਰਮਾ, ਐਸਡੀਐਮ ਕੋਟਕਪੂਰਾ ਸ਼੍ਰੀ ਰਜਿੰਦਰ ਸਿੰਘ,ਐਸ ਡੀ ਐਮ ਜੈਤੋ ਸ੍ਰੀ ਵਿਕਰਮਜੀਤ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।