ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ*

🗂️ विषय / Category: पंजाब / Punjab 📹 Full Video / पूरा वीडियो 📅 October 27, 2026

ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ*

*ਪ੍ਰੈੱਸ ਨੋਟ*

*ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ*

*ਭ੍ਰਿਸ਼ਟਾਚਾਰ ਦੇ ਖ਼ਾਤਮੇ, ਇਮਾਨਦਾਰੀ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਦਾ ਲਿਆ ਸੰਕਲਪ*

*ਅੰਮ੍ਰਿਤਸਰ 27 ਅਕਤੂਬਰ*

ਸ੍ਰੀ ਹਰਪ੍ਰੀਤ ਸਿੰਘ ਮੰਡੇਰ
ਐੱਸ.ਐੱਸ.ਪੀ., ਵਿਜੀਲੈਂਸ ਬਿਊਰੋ, ਰੇਂਜ ਅੰਮ੍ਰਿਤਸਰ ਦੀਆਂ ਹਦਾਇਤਾਂ ਤੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਸਬੰਧ ਵਿੱਚ ਵਿਜੀਲੈਂਸ ਬਿਊਰੋ, ਰੇਂਜ ਅੰਮ੍ਰਿਤਸਰ ਦੇ ਦਫ਼ਤਰ ਵਿਖੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਪੂਰੀ ਇਮਾਨਦਾਰੀ, ਨੈਤਿਕਤਾ ਅਤੇ ਪਾਰਦਰਸ਼ਤਾ ਨਾਲ ਆਪਣੀਆਂ ਸਰਕਾਰੀ ਜ਼ਿੰਮੇਵਾਰੀਆਂ ਨਿਭਾਉਣ ਦੀ ਸਹੁੰ ਚੁੱਕੀ।

*ਸਮਾਗਮ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪ੍ਰਣ ਲਿਆ ਕਿ ਉਹ ਆਪਣੇ ਨਿੱਜੀ ਅਤੇ ਪੇਸ਼ੇਵਰ ਜੀਵਨ ਵਿੱਚ ਇਮਾਨਦਾਰੀ ਨੂੰ ਸਰਵਉੱਚ ਸਥਾਨ ਦੇਣਗੇ ਅਤੇ ਸਰਕਾਰੀ ਕੰਮਕਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਨਿਰਪੱਖਤਾ ਦੇ ਸਿਧਾਂਤਾਂ ਦੀ ਪਾਲਣਾ ਕਰਨਗੇ।* ਉਨ੍ਹਾਂ ਨੇ ਇਹ ਵੀ ਸੰਕਲਪ ਲਿਆ ਕਿ ਭ੍ਰਿਸ਼ਟਾਚਾਰ ਦੀ ਕਿਸੇ ਵੀ ਗਤੀਵਿਧੀ ਨੂੰ ਉਤਸ਼ਾਹਿਤ ਨਹੀਂ ਕੀਤਾ ਜਾਵੇਗਾ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੀ ਸਥਾਪਨਾ ਲਈ ਆਪਣਾ ਬਣਦਾ ਯੋਗਦਾਨ ਪਾਇਆ ਜਾਵੇਗਾ।

ਇਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ-ਨਾਲ ਆਮ ਲੋਕਾਂ ਦੀ ਭਾਗੀਦਾਰੀ ਵੀ ਬੇਹੱਦ ਮਹੱਤਵਪੂਰਨ ਹੈ। ਇਸ ਲਈ ਲੋਕਾਂ ਨੂੰ ਇਮਾਨਦਾਰੀ, ਨੈਤਿਕ ਕਦਰਾਂ-ਕੀਮਤਾਂ ਅਤੇ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਲਗਾਤਾਰ ਯਤਨ ਕੀਤੇ ਜਾਣਗੇ।

*ਵਿਜੀਲੈਂਸ ਜਾਗਰੂਕਤਾ ਹਫ਼ਤੇ ਦਾ ਮੁੱਖ ਉਦੇਸ਼ ਲੋਕਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਪੈਦਾ ਕਰਨਾ, ਇਮਾਨਦਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਅਤੇ ਸਰਕਾਰੀ ਪ੍ਰਣਾਲੀ ਵਿੱਚ ਲੋਕਾਂ ਦਾ ਭਰੋਸਾ ਵਧਾਉਣਾ ਹੈ।* ਇਸ ਦਿਸ਼ਾ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਇਮਾਨਦਾਰ ਤੇ ਜਵਾਬਦੇਹ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ ਗਈ।

ਇਸ ਸਹੁੰ ਚੁੱਕ ਸਮਾਗਮ ਵਿੱਚ ਸ੍ਰੀ ਅਨੂਪ ਕੁਮਾਰ ਸੈਣੀ, ਪੀ.ਪੀ.ਐੱਸ., ਡੀ.ਐੱਸ.ਪੀ., ਵਿਜੀਲੈਂਸ ਰੇਂਜ ਅੰਮ੍ਰਿਤਸਰ, ਇੰਸਪੈਕਟਰ ਅਭਿਨਾਸ਼ੀ ਸਿੰਘ ਅਤੇ ਵਿਜੀਲੈਂਸ ਬਿਊਰੋ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

*ਜੇਕਰ ਕੋਈ ਸਰਕਾਰੀ ਜਾਂ ਗੈਰ ਸਰਕਾਰੀ ਅਦਾਰਾ ਚ ਕੰਮ ਕਰਨ ਵਾਲਾ ਕੰਮ ਦੇ ਬਦਲੇ ਵਿੱਚ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਹੇਠ ਲਿਖੇ ਨੰਬਰਾਂ ਤੇ ਸੰਪਰਕ ਕਰਕੇ ਆਪਣੀ ਸ਼ਿਕਾਇਤ ਦਰਜ ਕੀਤੀ ਜਾਵੇ :-*
*ਟੋਲ ਫਰੀ ਨੰਬਰ*
*1800 1800 1000*

*ਐਂਟੀ ਕੁਰੱਪਸ਼ਨ ਹੈਲਪ ਲਾਈਨ ਨੰਬਰ*
*95012-00200*

*ਵਿਜੀਲੈਂਸ ਬਿਉਰੋ ਪੰਜਾਬ ਵੱਟਸਐਪ ਨੰਬਰ*
*94178-91064*

*www.vigilancebureau.punjab.gov.in*

Scroll to Top