ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਗੰਢਾਂ ਬਣਾਓ, ਖੇਤਾਂ ਵਿੱਚ ਸਬਜ਼ੀਆਂ ਉਗਾਓ : ਐਸ.ਡੀ.ਐਮ ਸੰਜੀਵ ਸ਼ਰਮਾ*

📍 स्थान / Location: Amritsar 🗂️ विषय / Category: पंजाब / Punjab 📹 Full Video / पूरा वीडियो 📅 October 30, 2026 🌐 GPS: Amritsar

ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਗੰਢਾਂ ਬਣਾਓ, ਖੇਤਾਂ ਵਿੱਚ ਸਬਜ਼ੀਆਂ ਉਗਾਓ : ਐਸ.ਡੀ.ਐਮ ਸੰਜੀਵ ਸ਼ਰਮਾ*

*ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਗੰਢਾਂ ਬਣਾਓ, ਖੇਤਾਂ ਵਿੱਚ ਸਬਜ਼ੀਆਂ ਉਗਾਓ : ਐਸ.ਡੀ.ਐਮ ਸੰਜੀਵ ਸ਼ਰਮਾ*

*ਐਕਸ-ਸੀਟੂ ਤਰੀਕੇ ਨਾਲ ਪਰਾਲੀ ਦਾ ਪ੍ਰਬੰਧ ਕਰਕੇ ਭਰੋਵਾਲ ਦੇ ਕਿਸਾਨਾਂ ਨੇ ਮਟਰ, ਫਲੀਆਂ ਅਤੇ ਗੋਭੀ ਦੀ ਕਾਸ਼ਤ ਕੀਤੀ*

ਖਡੂਰ ਸਾਹਿਬ/ਤਰਨ ਤਾਰਨ, 30 ਅਕਤੂਬਰ :

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਇਸੇ ਕੜੀ ਤਹਿਤ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧ ਕਰਨ ਦਾ ਸੁਨੇਹਾ ਦੇਣ ਲਈ ਉੱਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਸੰਜੀਵ ਕੁਮਾਰ ਸ਼ਰਮਾ ਅਤੇ ਡਾ. ਯਾਦਵਿੰਦਰ ਸਿੰਘ ਕਲੱਸਟਰ ਅਫ਼ਸਰ ਖਡੂਰ ਸਾਹਿਬ ਵੱਲੋਂ ਪਿੰਡ ਭਰੋਵਾਲ ਦੇ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ।

ਇਸ ਮੌਕੇ ਕਿਸਾਨ ਨਵਪ੍ਰੀਤ ਸਿੰਘ, ਯਾਦਵਿੰਦਰ ਸਿੰਘ, ਬਲਦੇਵ ਸਿੰਘ ਅਤੇ ਗੁਰਵਿੰਦਰ ਸਿੰਘ ਹਾਜ਼ਰ ਸਨ। ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਐਕਸ-ਸੀਟੂ ਤਕਨੀਕ ਅਪਣਾਉਂਦਿਆਂ ਪਰਾਲੀ ਦੀਆਂ ਗੰਢਾਂ ਬਣਵਾਈਆਂ ਗਈਆਂ ਹਨ ਅਤੇ ਖੇਤਾਂ ਵਿੱਚ ਪਰਾਲੀ ਦਾ ਸੁਚੱਜਾ ਪ੍ਰਬੰਧ ਕਰਨ ਉਪਰੰਤ ਮਟਰ, ਫਲੀਆਂ ਅਤੇ ਗੋਭੀ ਵਰਗੀਆਂ ਸਬਜ਼ੀਆਂ ਦੀ ਕਾਸ਼ਤ ਕੀਤੀ ਗਈ ਹੈ।

ਇਸ ਮੌਕੇ ਉੱਪ ਮੰਡਲ ਮੈਜਿਸਟਰੇਟ ਸੰਜੀਵ ਕੁਮਾਰ ਸ਼ਰਮਾ ਨੇ ਕਿਸਾਨਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡ ਭਰੋਵਾਲ ਦੇ ਕਿਸਾਨਾਂ ਨੇ ਇਹ ਸਾਬਤ ਕੀਤਾ ਹੈ ਕਿ ਪਰਾਲੀ ਕਿਸੇ ਮੁਸੀਬਤ ਦਾ ਨਾਮ ਨਹੀਂ, ਸਗੋਂ ਸਹੀ ਪ੍ਰਬੰਧਨ ਨਾਲ ਇਹ ਖੇਤੀ ਲਈ ਲਾਹੇਵੰਦ ਸਾਬਤ ਹੋ ਸਕਦੀ ਹੈ।ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜਿਆਂ ਦਾ ਵੀ ਨੁਕਸਾਨ ਹੁੰਦਾ ਹੈ।

ਉਨ੍ਹਾਂ ਸਬ-ਡਵੀਜ਼ਨ ਖਡੂਰ ਸਾਹਿਬ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਐਕਸ-ਸੀਟੂ ਜਾਂ ਇਨ-ਸੀਟੂ ਤਕਨੀਕਾਂ ਰਾਹੀਂ ਇਸ ਦਾ ਯੋਗ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹਨ।

ਡਾ. ਯਾਦਵਿੰਦਰ ਸਿੰਘ ਕਲੱਸਟਰ ਅਫ਼ਸਰ ਖਡੂਰ ਸਾਹਿਬ ਨੇ ਕਿਸਾਨਾਂ ਨੂੰ ਸਪੱਸ਼ਟ ਸੁਨੇਹਾ ਦਿੱਤਾ ਕਿ ਪਰਾਲੀ ਨੂੰ ਅੱਗ ਲਗਾਉਣਾ ਕਿਸੇ ਸਮੱਸਿਆ ਦਾ ਹੱਲ ਨਹੀਂ। ਆਓ, ਅਸੀਂ ਸਾਰੇ ਮਿਲ ਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰੀਏ, ਆਪਣੀ ਜ਼ਮੀਨ ਦੀ ਉਪਜਾਊ ਸ਼ਕਤੀ ਬਚਾਈਏ ਅਤੇ ਜ਼ਿਲ੍ਹਾ ਤਰਨ ਤਾਰਨ ਨੂੰ ਅੱਗ ਮੁਕਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਈਏ।

Scroll to Top