ਅੰਡਰ-14 ਉਮਰ ਵਰਗ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਦਿਖਾਏ ਜੌਹਰ
ਖੇਡਾਂ ਵਤਨ ਪੰਜਾਬ ਦੀਆਂ-2026
ਅੰਡਰ-14 ਉਮਰ ਵਰਗ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਦਿਖਾਏ ਜੌਹਰ
ਦੂਜੇ ਪੜਾਅ ਦੀਆਂ ਬਲਾਕ ਪੱਧਰੀ ਖੇਡਾਂ 14 ਤੋਂ 17 ਸਤੰਬਰ ਤੱਕ ਕਰਵਾਈਆਂ ਜਾ ਰਹੀਆਂ ਹਨ
: ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਦੂਜੇ ਪੜਾਅ ਦੀਆਂ ਬਲਾਕ ਪੱਧਰੀ ਖੇਡਾਂ 14 ਸਤੰਬਰ ਤੋਂ 17 ਸਤੰਬਰ 2026 ਤੱਕ ਕਰਵਾਈਆਂ ਜਾ ਰਹੀਆਂ ਹਨ। ਅੱਜ ਦੂਜੇ ਪੜਾਅ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਅੰਡਰ-14 ਉਮਰ ਵਰਗ ਦੇ ਖਿਡਾਰੀਆਂ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ, ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਬਲਾਕ ਪੱਧਰੀ ਖੇਡਾਂ ਵਿੱਚ ਐਥਲੈਟਿਕਸ, ਫੁੱਟਬਾਲ, ਕਬੱਡੀ (ਨੈਸ਼ਨਲ ਸਟਾਈਲ ਅਤੇ ਸਰਕਲ ਸਟਾਈਲ), ਵਾਲੀਬਾਲ (ਸਮੈਸ਼ਿੰਗ ਅਤੇ ਸ਼ੂਟਿੰਗ) ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।
ਬਲਾਕ ਮਿਊਂਸੀਪਲ ਕਾਰਪੋਰੇਸ਼ਨ
ਬਲਾਕ ਮਿਊਂਸੀਪਲ ਕਾਰਪੋਰੇਸ਼ਨ ਦੀਆਂ ਬਲਾਕ ਪੱਧਰੀ ਖੇਡਾਂ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਅੰਮ੍ਰਿਤਸਰ ਵਿਖੇ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਦਾ ਉਦਘਾਟਨ ਡਾ. ਜਸਬੀਰ ਸਿੰਘ ਸੰਧੂ, ਵਿਧਾਇਕ ਹਲਕਾ ਪੱਛਮੀ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਸ਼ਮਸ਼ੇਰ ਸਿੰਘ, ਕੌਂਸਲਰ ਅਮਰਜੀਤ ਸਿੰਘ, ਜਥੇਦਾਰ ਜਸਪਾਲ ਸਿੰਘ ਪੁਤਲੀਘਰ, ਪ੍ਰਿੰਸੀਪਲ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਸ਼ਰਨਜੀਤ ਸਿੰਘ ਭੰਗੂ ਅਤੇ ਖੇਡ ਮੁਖੀ ਰਣਕੀਰਤ ਸਿੰਘ ਸੰਧੂ ਹਾਜ਼ਰ ਸਨ।
ਫੁੱਟਬਾਲ ਅੰਡਰ-14 ਲੜਕੇ: ਖਾਲਸਾ ਕਲੱਬ ਅੰਮ੍ਰਿਤਸਰ ਨੇ ਪਹਿਲਾ ਸਥਾਨ ਅਤੇ ਸ.ਸ.ਸ.ਸ. ਸਪੋਰਟਸ ਅਕੈਡਮੀ ਨੇ ਦੂਜਾ ਸਥਾਨ ਹਾਸਲ ਕੀਤਾ।
ਵਾਲੀਬਾਲ ਅੰਡਰ-14 ਲੜਕੇ: ਡੀ.ਏ.ਵੀ. ਸਕੂਲ ਨੇ ਪਹਿਲਾ ਅਤੇ ਖਾਲਸਾ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਸਕੂਲ ਆਫ਼ ਐਮੀਨੈਂਸ, ਮਾਲ ਰੋਡ ਨੇ ਪਹਿਲਾ ਅਤੇ ਗੁਰੂ ਨਾਨਕ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ।
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਿੱਚ ਆਪਣਾ ਅਹਿਮ ਯੋਗਦਾਨ ਪਾਉਣਗੀਆਂ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੂਲਤ ਕਰਨ ਲਈ ਭਰਪੂਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡ ਲਈ ਪ੍ਰੇਰਿਤ ਕਰਨ ਦੇ ਨਾਲ ਉਨ੍ਹਾਂ ਦੇ ਬਿਹਤਰ ਭਵਿੱਖ ਦੀ ਕਾਮਨਾ ਵੀ ਕੀਤੀ।
ਬਲਾਕ ਮਜੀਠਾ
ਬਲਾਕ ਮਜੀਠਾ ਦੀਆਂ ਬਲਾਕ ਪੱਧਰੀ ਖੇਡਾਂ ਸ੍ਰੀ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕੋਟਲਾ ਸੁਲਤਾਨ ਸਿੰਘ, ਮਜੀਠਾ ਵਿਖੇ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਦਾ ਉਦਘਾਟਨ ਸਕੂਲ ਦੇ ਪ੍ਰਿੰਸੀਪਲ ਸ੍ਰੀ ਵਿਨੋਦ ਕੁਮਾਰ ਸ਼ਰਮਾ ਵੱਲੋਂ ਕੀਤਾ ਗਿਆ।
ਫੁੱਟਬਾਲ ਅੰਡਰ-14 ਲੜਕੇ: ਕੋਟਲਾ ਸੁਲਤਾਨ ਸਿੰਘ ਨੇ ਪਹਿਲਾ ਅਤੇ ਸੇਂਟ ਸ਼ੋਵਰਨ ਪਬਲਿਕ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ।
ਕਬੱਡੀ ਸਰਕਲ ਸਟਾਈਲ ਅੰਡਰ-14 ਲੜਕੇ: ਸ.ਸ.ਸ. ਸਕੂਲ ਸੋਹੀਆਂ ਕਲਾਂ ਨੇ ਪਹਿਲਾ, ਸ.ਸੀ.ਸੈ. ਸਕੂਲ ਸੰਗਤਪੁਰਾ ਨੇ ਦੂਜਾ ਅਤੇ ਸ. ਹਾਈ ਸਕੂਲ ਟਰਪਈ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇੱਕ ਹੋਰ ਅੰਡਰ-14 ਮੁਕਾਬਲੇ ਵਿੱਚ ਸ. ਮਿਡਲ ਸਕੂਲ ਬੀਰਬਰਪੁਰਾ ਨੇ ਪਹਿਲਾ ਸਥਾਨ ਹਾਸਲ ਕੀਤਾ।
ਕਬੱਡੀ ਨੈਸ਼ਨਲ ਸਟਾਈਲ ਅੰਡਰ-14 ਲੜਕੇ: ਸ.ਸ.ਸੈ. ਸਕੂਲ ਵਡਾਲਾ ਨੇ ਪਹਿਲਾ ਅਤੇ ਦਰਸ਼ਨ ਅਕੈਡਮੀ ਸੋਹੀਆਂ ਕਲਾਂ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਦਰਸ਼ਨ ਅਕੈਡਮੀ ਸੋਹੀਆਂ ਕਲਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਬਲਾਕ ਜੰਡਿਆਲਾ ਗੁਰੂ
ਬਲਾਕ ਜੰਡਿਆਲਾ ਗੁਰੂ ਦੀਆਂ ਬਲਾਕ ਪੱਧਰੀ ਖੇਡਾਂ ਸ੍ਰੀ ਗੁਰੂ ਅਰਜਨ ਦੇਵ ਬੋਰਡਿੰਗ ਸਕੂਲ ਵਿਖੇ ਕਰਵਾਈਆਂ ਗਈਆਂ।
ਖੋ-ਖੋ ਅੰਡਰ-14 ਲੜਕੇ: ਭਗਤ ਪੂਰਨ ਸਿੰਘ ਆਦਰਸ਼ ਸਕੂਲ ਨੇ ਪਹਿਲਾ, ਸ. ਹਾਈ ਸਕੂਲ ਮਹਿਮਾਂ ਨੇ ਦੂਜਾ ਅਤੇ ਸ. ਹਾਈ ਸਕੂਲ ਰਸੂਲਪੁਰਾ ਨੇ ਤੀਜਾ ਸਥਾਨ ਹਾਸਲ ਕੀਤਾ।
ਕਬੱਡੀ ਨੈਸ਼ਨਲ ਸਟਾਈਲ ਅੰਡਰ-14 ਲੜਕੇ: ਜੈਨ ਸਕੂਲ ਜੰਡਿਆਲਾ ਗੁਰੂ ਨੇ ਪਹਿਲਾ, ਸ. ਮਿਡਲ ਸਕੂਲ ਜਾਣੀਆ ਨੇ ਦੂਜਾ ਅਤੇ ਗੁਰੂ ਅਰਜਨ ਦੇਵ ਡੇ-ਬੋਰਡਿੰਗ ਸਕੂਲ ਬੰਡਾਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਬਲਾਕ ਹਰਸ਼ਾ ਛੀਨਾ
ਬਲਾਕ ਹਰਸ਼ਾ ਛੀਨਾ ਦੀਆਂ ਬਲਾਕ ਪੱਧਰੀ ਖੇਡਾਂ ਖੇਡ ਸਟੇਡੀਅਮ ਜਗਦੇਵ ਕਲਾਂ ਵਿਖੇ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਦਾ ਉਦਘਾਟਨ ਖੁਸ਼ਪਾਲ ਸਿੰਘ ਧਾਲੀਵਾਲ, ਸਪੁੱਤਰ ਸ੍ਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਹਲਕਾ ਅਜਨਾਲਾ ਵੱਲੋਂ ਕੀਤਾ ਗਿਆ।
ਖੋ-ਖੋ ਅੰਡਰ-14 ਲੜਕੀਆਂ: ਗੁਰੂ ਕਲਗੀਧਰ ਪਬਲਿਕ ਸਕੂਲ ਨੇ ਪਹਿਲਾ, ਬਾਬਾ ਜਗਤ ਸਿੰਘ ਨੇ ਦੂਜਾ ਅਤੇ ਸ. ਹਾਈ ਸਕੂਲ ਰਾਡਾਲਾ ਨੇ ਤੀਜਾ ਸਥਾਨ ਹਾਸਲ ਕੀਤਾ।
ਖੋ-ਖੋ ਅੰਡਰ-14 ਲੜਕੇ: ਗੁਰੂ ਕਲਗੀਧਰ ਪਬਲਿਕ ਸਕੂਲ ਨੇ ਪਹਿਲਾ, ਸ. ਹਾਈ ਸਕੂਲ ਮਹਿਲ ਜੰਡਿਆਲਾ ਨੇ ਦੂਜਾ ਅਤੇ ਸ. ਹਾਈ ਸਕੂਲ ਰਾਡਾਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਬਲਾਕ ਰਈਆ
ਬਲਾਕ ਰਈਆ ਦੀਆਂ ਬਲਾਕ ਪੱਧਰੀ ਖੇਡਾਂ ਸ.ਸ.ਸੈ. ਸਕੂਲ ਖਲਚੀਆਂ ਅਤੇ ਖੇਡ ਸਟੇਡੀਅਮ ਵਿਖੇ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਦਾ ਉਦਘਾਟਨ ਸ੍ਰੀ ਦਲਬੀਰ ਸਿੰਘ ਟੌਂਗ, ਵਿਧਾਇਕ ਹਲਕਾ ਬਾਬਾ ਬਕਾਲਾ ਵੱਲੋਂ ਕੀਤਾ ਗਿਆ।
ਫੁੱਟਬਾਲ ਅੰਡਰ-14 ਲੜਕੇ: ਐਸ.ਡੀ.ਐਸ. ਫੈਰੂਮਾਨ ਪਬਲਿਕ ਸਕੂਲ ਰਈਆ ਨੇ ਪਹਿਲਾ, ਰੋਇਲ ਕੈਬਰੇਜ ਸਕੂਲ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਠੋਠੀਆਂ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਚੀਮਾ ਬਾਠ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਕਬੱਡੀ ਸਰਕਲ ਸਟਾਈਲ ਅੰਡਰ-14 ਲੜਕੇ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਲਚੀਆਂ ਨੇ ਪਹਿਲਾ, ਸ.ਸ.ਸ.ਸ. ਫੈਰੂਮਾਨ ਨੇ ਦੂਜਾ ਅਤੇ ਸਰਕਾਰੀ ਸ.ਸ.ਸ. ਸਕੂਲ ਤਿੰਮੋਵਾਲ ਨੇ ਤੀਜਾ ਸਥਾਨ ਹਾਸਲ ਕੀਤਾ।
ਕਬੱਡੀ ਨੈਸ਼ਨਲ ਸਟਾਈਲ ਅੰਡਰ-14 ਲੜਕੀਆਂ: ਸਰਕਾਰੀ ਸ.ਸ.ਸ. ਸਕੂਲ ਖਲਚੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਵਾਲੀਬਾਲ ਅੰਡਰ-14 ਲੜਕੇ: ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਰਈਆ ਨੇ ਪਹਿਲਾ ਸਥਾਨ ਹਾਸਲ ਕੀਤਾ।
ਜ਼ਿਲ੍ਹਾ ਖੇਡ ਅਫ਼ਸਰ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਉਭਾਰਨ ਲਈ ਵੱਡਾ ਮੰਚ ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਭਵਿੱਖ ਵਿੱਚ ਵੀ ਪੂਰੇ ਉਤਸ਼ਾਹ ਨਾਲ ਖੇਡਾਂ ਵਿੱਚ ਹਿੱਸਾ ਲੈਣ ਅਤੇ ਆਪਣੇ ਜ਼ਿਲ੍ਹੇ ਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।