ਏਸ਼ੀਅਨ ਬੋਲਿੰਗ ਚੈਂਪੀਅਨਸ਼ਿਪ 2026 ਵਿੱਚ ਦੋ ਸੋਨ ਤਮਗੇ ਜਿੱਤਣ ਵਾਲੇ ਰਮੇਸ਼ ਦਾ ਸਨਮਾਨ

📍 स्थान / Location: Amritsar 🗂️ विषय / Category: पंजाब / Punjab 📹 Full Video / पूरा वीडियो 📅 September 10, 2026 🌐 GPS: Amritsar

ਏਸ਼ੀਅਨ ਬੋਲਿੰਗ ਚੈਂਪੀਅਨਸ਼ਿਪ 2026 ਵਿੱਚ ਦੋ ਸੋਨ ਤਮਗੇ ਜਿੱਤਣ ਵਾਲੇ ਰਮੇਸ਼ ਦਾ ਸਨਮਾਨ

ਏਸ਼ੀਅਨ ਬੋਲਿੰਗ ਚੈਂਪੀਅਨਸ਼ਿਪ 2026 ਵਿੱਚ ਦੋ ਸੋਨ ਤਮਗੇ ਜਿੱਤਣ ਵਾਲੇ ਰਮੇਸ਼ ਦਾ ਸਨਮਾਨ

ਅੰਤਰਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ

ਅੰਮ੍ਰਿਤਸਰ, 10 ਸਤੰਬਰ ਹਾਂਗਕਾਂਗ ਵਿਖੇ ਕਰਵਾਈ ਗਈ ਏਸ਼ੀਅਨ ਬੋਲਿੰਗ ਚੈਂਪੀਅਨਸ਼ਿਪ 2026 ਵਿੱਚ ਭਗਤ ਪੂਰਨ ਸਪੈਸ਼ਲ ਸਕੂਲ, ਮਾਨਾਂਵਾਲਾ (ਅੰਮ੍ਰਿਤਸਰ) ਦੇ ਖਿਡਾਰੀ ਰਮੇਸ਼ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨ ਤਮਗੇ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।

ਰਮੇਸ਼ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਅੱਜ ਭੰਡਾਰੀ ਪੁਲ, ਅੰਮ੍ਰਿਤਸਰ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਸ. ਜਰਨੈਲ ਸਿੰਘ ਢੋਟ ਵੱਲੋਂ ਰਮੇਸ਼ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਸ ਦੀ ਇਸ ਉਪਲਬਧੀ ਲਈ ਵਧਾਈ ਦਿੱਤੀ ਗਈ।

ਇਸ ਮੌਕੇ ਸ. ਜਰਨੈਲ ਸਿੰਘ ਢੋਟ ਨੇ ਰਮੇਸ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਨੇ ਆਪਣੀ ਮਿਹਨਤ, ਹੌਸਲੇ ਅਤੇ ਕਾਬਲੀਅਤ ਦੇ ਦਮ ’ਤੇ ਅੰਤਰਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਰਮੇਸ਼ ਦੀ ਇਹ ਸ਼ਾਨਦਾਰ ਪ੍ਰਾਪਤੀ ਹੋਰ ਵਿਸ਼ੇਸ਼ ਬੱਚਿਆਂ ਲਈ ਪ੍ਰੇਰਣਾ ਦਾ ਸਰੋਤ ਹੈ ਅਤੇ ਇਹ ਸਾਬਤ ਕਰਦੀ ਹੈ ਕਿ ਦ੍ਰਿੜ੍ਹ ਇਰਾਦੇ, ਮਿਹਨਤ ਅਤੇ ਲਗਨ ਨਾਲ ਕੋਈ ਵੀ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵਿੱਚ ਅਥਾਹ ਪ੍ਰਤਿਭਾ ਹੁੰਦੀ ਹੈ ਅਤੇ ਉਨ੍ਹਾਂ ਨੂੰ ਯੋਗ ਮੌਕੇ ਅਤੇ ਉਤਸ਼ਾਹ ਮਿਲਣ ਨਾਲ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰ ਸਕਦੇ ਹਨ। ਰਮੇਸ਼ ਦੀ ਪ੍ਰਾਪਤੀ ਹੋਰ ਨੌਜਵਾਨ ਖਿਡਾਰੀਆਂ ਨੂੰ ਵੀ ਖੇਡਾਂ ਪ੍ਰਤੀ ਉਤਸ਼ਾਹਿਤ ਕਰੇਗੀ।

ਇਸ ਮੌਕੇ ਸਰਬਜੋਤ ਸਿੰਘ ਧੰਜਲ, ਸ਼ਹਿਰੀ ਪ੍ਰਧਾਨ, ਇਕਬਾਲ ਸਿੰਘ ਭੁੱਲਰ, ਰਮਨ ਕੁਮਾਰ, ਨਿਰਮਲ ਸਿੰਘ ਸੌਖੀ, ਬਿਕਰਮਜੀਤ ਸਿੰਘ (ਕੇ.ਵੀ.ਆਈ. ਬਲੱਡ ਬੈਂਕ), ਵਿਕਰਮਜੀਤ ਸਿੰਘ, ਬਲਰਾਜ ਸਿੰਘ ਅਤੇ ਮਨਜੀਤ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

ਸਮਾਗਮ ਵਿੱਚ ਮੌਜੂਦ ਸਾਰੇ ਵਿਅਕਤੀਆਂ ਨੇ ਰਮੇਸ਼ ਨੂੰ ਏਸ਼ੀਅਨ ਬੋਲਿੰਗ ਚੈਂਪੀਅਨਸ਼ਿਪ ਵਿੱਚ ਦੋ ਸੋਨ ਤਮਗੇ ਜਿੱਤਣ ’ਤੇ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਤੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Scroll to Top