ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਤਿੰਨਾਂ ਜ਼ੋਨਾਂ ਦੇ ਹੌਟਸਪੌਟ ਇਲਾਕਿਆਂ ਵਿੱਚ ਭਾਰੀ ਪੁਲਿਸ ਫੋਰਸ ਨਾਲ ਕੀਤਾ CASO*

📍 स्थान / Location: Amritsar 🗂️ विषय / Category: पंजाब / Punjab 📹 Full Video / पूरा वीडियो 📅 October 17, 2026 🌐 GPS: Amritsar

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਤਿੰਨਾਂ ਜ਼ੋਨਾਂ ਦੇ ਹੌਟਸਪੌਟ ਇਲਾਕਿਆਂ ਵਿੱਚ ਭਾਰੀ ਪੁਲਿਸ ਫੋਰਸ ਨਾਲ ਕੀਤਾ CASO*

*ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਤਿੰਨਾਂ ਜ਼ੋਨਾਂ ਦੇ ਹੌਟਸਪੌਟ ਇਲਾਕਿਆਂ ਵਿੱਚ ਭਾਰੀ ਪੁਲਿਸ ਫੋਰਸ ਨਾਲ ਕੀਤਾ CASO*

*ਸ਼ੱਕੀ ਵਿਅਕਤੀਆਂ, ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਦੇ ਟਿਕਾਣਿਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ;*

*ਅੰਮ੍ਰਿਤਸਰਸਿਟੀ/17ਅਕਤੂਬਰ,*

ਨਸ਼ਿਆਂ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਅਤੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ, ਪੁਲਿਸ ਕਮਿਸ਼ਨਰ, ਅੰਮ੍ਰਿਤਸਰ, ਸ੍ਰੀ ਹਰਮਨਬੀਰ ਸਿੰਘ ਗਿੱਲ, IPS, ਦੀਆਂ ਹਦਾਇਤਾਂ ਅਨੁਸਾਰ ਡੀਸੀਪੀਜ਼ ਦੀ ਨਿਗਰਾਨੀ ਹੇਠ *ਤਿੰਨਾਂ ਜ਼ੋਨਾਂ ਦੇ ਵੱਖ-ਵੱਖ Hotspot ਇਲਾਕਿਆਂ ਸੁਲਤਾਨਵਿੰਡ ਦੇ ਇਲਾਕਾ, ਗੁੱਜਰਪੁਰਾ, ਗੁਦਾਮਮਹੱਲਾ, ਅਨਗੜ ਪਿੰਡ ਫਤਾਹਪੁਰ, ਗਵਾਲ ਮੰਡੀ, ਭੈਣੀ ਛੇਹਰਟਾ,ਕਰਮਪੁਰਾ, ਮੁਸਤਆਬਾਦ, ਸੰਤ ਨਗਰ ਵੇਰਕਾ, ਮਕਬੂਲਪੁਰਾ, ਵੱਲਾ, 40 ਖੂਹ ਆਦਿ ਏਰੀਆ ਵਿੱਚ CASO (Cordon and Search Operation) ਚਲਾਇਆ ਗਿਆ।*

ਇਸ ਵਿਸ਼ੇਸ਼ ਸਰਚ ਆਪ੍ਰੇਸ਼ਨ ਦੌਰਾਨ ਏਡੀਸੀਪੀਜ਼, ਏਸੀਪੀਜ਼ ਦੀ ਅਗਵਾਈ ਹੇਠ ਪੁਲਿਸ ਟੀਮਾਂ, ARP ਟੀਮਾਂ, ਸਨਿਫਰ ਡੌਗ ਸਕੁਐਡ ਅਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਪੂਰੀ ਯੋਜਨਾਬੱਧ ਰਣਨੀਤੀ ਨਾਲ ਹੌਟਸਪੌਟ ਇਲਾਕਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।

ਸਰਚ ਆਪ੍ਰੇਸ਼ਨ ਦੌਰਾਨ Hotspot ਇਲਾਕਿਆਂ ਦੀ ਚਾਰੇ ਪਾਸਿਓਂ ਘੇਰਾਬੰਦੀ ਕਰਕੇ ਆਉਣ-ਜਾਣ ਵਾਲੇ ਰਸਤਿਆਂ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਇਸ ਦੇ ਨਾਲ ਹੀ ਸ਼ੱਕੀ ਵਿਅਕਤੀਆਂ ਦੀ ਜਾਂਚ ਅਤੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਦੇ ਟਿਕਾਣਿਆਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਇਲਾਕਿਆਂ ਵਿੱਚ ਘਰਾਂ ਦੀ ਜਾਂਚ ਤੋਂ ਇਲਾਵਾ ਗਲੀਆਂ ਵਿੱਚ ਖੜ੍ਹੇ ਵਾਹਨਾਂ ਦੀ ਮਾਲਕੀ ਦੀ ਤਸਦੀਕ ਕੀਤੀ ਗਈ ਅਤੇ Hotspot ਇਲਾਕਿਆਂ ਵਿੱਚ ਬਾਹਰੋਂ ਆ ਕੇ ਰਹਿ ਰਹੇ ਵਿਅਕਤੀਆਂ ਦੀ ਪਛਾਣ ਅਤੇ ਰਿਹਾਇਸ਼ ਸਬੰਧੀ ਵੇਰਵਿਆਂ ਦੀ ਵੀ ਜਾਂਚ ਕੀਤੀ ਗਈ।

*ਆਮ ਲੋਕਾਂ ਨਾਲ ਸੰਪਰਕ ਕਰਕੇ ਨਸ਼ਿਆਂ ਵਿਰੁੱਧ ਸਹਿਯੋਗ ਦੀ ਅਪੀਲ*

ਪੁਲਿਸ ਟੀਮਾਂ ਵੱਲੋਂ Hotspot ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।
ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ਿਆਂ ਦੀ ਤਸਕਰੀ ਜਾਂ ਨਸ਼ਾ ਵੇਚਣ ਵਾਲੇ ਵਿਅਕਤੀਆਂ ਬਾਰੇ ਕੋਈ ਵੀ ਭਰੋਸੇਯੋਗ ਜਾਣਕਾਰੀ, ਪੁਲਿਸ ਨਾਲ ਸਾਂਝੀ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ ਦਾ ਸਹਿਯੋਗ ਦੇਣ।

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਸ਼ਹਿਰ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਵਿਰੁੱਧ ਅਜਿਹੇ ਵਿਸ਼ੇਸ਼ ਸਰਚ ਆਪ੍ਰੇਸ਼ਨ ਲਗਾਤਾਰ ਜਾਰੀ ਰਹਿਣਗੇ। ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਅਪਰਾਧ ਮੁਕਤ ਸਮਾਜ ਦੀ ਸਿਰਜਣਾ ਲਈ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ।

Scroll to Top