ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਵੱਖ-ਵੱਖ ਹੌਟਸਪੌਟ ( *Hotspot)* ਇਲਾਕਿਆਂ ਵਿੱਚ ਵੱਡੇ ਪੱਧਰ ’ਤੇ *CASO* ਚਲਾਇਆ ਗਿਆ
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਵੱਖ-ਵੱਖ ਹੌਟਸਪੌਟ ( *Hotspot)* ਇਲਾਕਿਆਂ ਵਿੱਚ ਵੱਡੇ ਪੱਧਰ ’ਤੇ *CASO* ਚਲਾਇਆ ਗਿਆ
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਵੱਖ-ਵੱਖ ਹੌਟਸਪੌਟ ( *Hotspot)* ਇਲਾਕਿਆਂ ਵਿੱਚ ਵੱਡੇ ਪੱਧਰ ’ਤੇ *CASO* ਚਲਾਇਆ ਗਿਆ
*ਡੀਸੀਪੀਜ਼ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਵੱਲੋਂ ਸ਼ੱਕੀ ਥਾਵਾਂ ਦੀ ਬਾਰੀਕੀ ਨਾਲ ਤਲਾਸ਼ੀ ਅਤੇ ਸਖ਼ਤ ਨਾਕਾਬੰਦੀ ਕਰਕੇ ਕੀਤੀ ਗਈ ਚੈਕਿੰਗ*
*ਨਸ਼ਿਆਂ ਵਿਰੁੱਧ ਮੁਹਿੰਮ ਦੇ ਨਾਲ-ਨਾਲ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ*
*ਅੰਮ੍ਰਿਤਸਰ ਸਿਟੀ 24 ਅਕਤੂਬਰ*
ਕਮਿਸ਼ਨਰਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ, ਨਸ਼ਿਆਂ ਦੇ ਕਾਰੋਬਾਰ ’ਤੇ ਨੱਥ ਪਾਉਣ ਅਤੇ ਸ਼ਰਾਰਤੀ ਤੇ ਮਾੜੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਉਦੇਸ਼ ਨਾਲ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ਦੇ ਵੱਖ-ਵੱਖ ਹੌਟਸਪੌਟ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ CASO (ਕੋਰਡਨ ਐਂਡ ਸਰਚ ਆਪ੍ਰੇਸ਼ਨ) ਚਲਾਇਆ ਗਿਆ।
ਇਸ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਸਾਰੇ ਸਬੰਧਤ ਇਲਾਕਿਆਂ ਵਿੱਚ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ) ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਆਪ੍ਰੇਸ਼ਨ ਵਿੱਚ ਸਬੰਧਤ ਥਾਣਿਆਂ ਦੇ ਮੁੱਖ ਅਫ਼ਸਰਾਂ, ਪੁਲਿਸ ਚੌਕੀਆਂ ਦੇ ਇੰਚਾਰਜਾਂ ਅਤੇ ਮੁਲਾਜ਼ਮਾਂ ਤੋਂ ਇਲਾਵਾ ਏ.ਆਰ.ਪੀ. ਟੀਮਾਂ, ਸਵੈਟ ਟੀਮਾਂ ਅਤੇ ਕਮਾਂਡੋ ਟੀਮਾਂ ਨੇ ਸਰਗਰਮੀ ਨਾਲ ਹਿੱਸਾ ਲਿਆ।
ਹੌਟਸਪੌਟ (Hotspot) ਇਲਾਕਿਆਂ ਵਿੱਚ ਬਾਰੀਕੀ ਨਾਲ ਸਰਚ ਅਤੇ ਸਖ਼ਤ ਨਾਕਾਬੰਦੀ
ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਵੱਲੋਂ ਨਿਰਧਾਰਤ ਹੌਟਸਪੌਟ ਇਲਾਕਿਆਂ ਵਿੱਚ ਯੋਜਨਾਬੱਧ ਢੰਗ ਨਾਲ ਸਰਚ ਮੁਹਿੰਮ ਚਲਾਈ ਗਈ। ਸ਼ੱਕੀ ਵਿਅਕਤੀਆਂ ਅਤੇ ਗਤੀਵਿਧੀਆਂ ’ਤੇ ਨਜ਼ਰ ਰੱਖਦਿਆਂ ਵੱਖ-ਵੱਖ ਥਾਵਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਦੇ ਨਾਲ ਹੀ ਇਲਾਕਿਆਂ ਵਿੱਚ ਸਖ਼ਤ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ, ਤਾਂ ਜੋ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਿਆ ਜਾ ਸਕੇ।
ਪੁਲਿਸ ਅਧਿਕਾਰੀਆਂ ਵੱਲੋਂ ਸਮੁੱਚੇ ਆਪ੍ਰੇਸ਼ਨ ਦੀ ਨਿਗਰਾਨੀ ਕੀਤੀ ਗਈ ਅਤੇ ਵੱਖ-ਵੱਖ ਟੀਮਾਂ ਵਿਚਕਾਰ ਬਿਹਤਰ ਤਾਲਮੇਲ ਬਣਾਈ ਰੱਖਦਿਆਂ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਅੰਜਾਮ ਦਿੱਤਾ ਗਿਆ। ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਨਾਲ ਜੁੜੇ ਅਨਸਰਾਂ, ਸ਼ੱਕੀ ਗਤੀਵਿਧੀਆਂ ਅਤੇ ਹੋਰ ਗੈਰ-ਕਾਨੂੰਨੀ ਕਾਰਵਾਈਆਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਉਣਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਰਿਹਾ।
*ਨਸ਼ਿਆਂ ਵਿਰੁੱਧ ਕਾਰਵਾਈ ਅਤੇ ਨਸ਼ੇ ਦੇ ਮਾੜੇ ਪ੍ਰਭਾਵ ਬਾਰੇ ਲੋਕਾਂ ਤੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ*
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਇਸ ਆਪ੍ਰੇਸ਼ਨ ਦੌਰਾਨ ਕਾਨੂੰਨ ਲਾਗੂ ਕਰਨ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀ ਨੂੰ ਵੀ ਤਰਜੀਹ ਦਿੱਤੀ ਗਈ। ਪੁਲਿਸ ਟੀਮਾਂ ਵੱਲੋਂ ਸਕੂਲਾਂ ਵਿੱਚ ਪਹੁੰਚ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ।
ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਨਸ਼ਾ ਨਾ ਸਿਰਫ਼ ਵਿਅਕਤੀ ਦੀ ਸਿਹਤ ਅਤੇ ਭਵਿੱਖ ਨੂੰ ਨੁਕਸਾਨ ਪਹੁੰਚਾਉਂਦਾ ਹੈ, ਸਗੋਂ ਇਸ ਦਾ ਅਸਰ ਪੂਰੇ ਪਰਿਵਾਰ ਅਤੇ ਸਮਾਜ ’ਤੇ ਵੀ ਪੈਂਦਾ ਹੈ। ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨਸ਼ੈਲੀ ਅਪਣਾਉਣ, ਪੜ੍ਹਾਈ ਅਤੇ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਕਿਸੇ ਵੀ ਗਲਤ ਸੰਗਤ ਤੋਂ ਬਚਣ ਲਈ ਪ੍ਰੇਰਿਤ ਕੀਤਾ ਗਿਆ।
ਪੁਲਿਸ ਵੱਲੋਂ ਵਿਦਿਆਰਥੀਆਂ ਨੂੰ ਇਹ ਸੰਦੇਸ਼ ਵੀ ਦਿੱਤਾ ਗਿਆ ਕਿ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਇਸ ਲਈ ਹਰ ਵਿਦਿਆਰਥੀ ਨੂੰ ਖ਼ੁਦ ਨਸ਼ਿਆਂ ਤੋਂ ਦੂਰ ਰਹਿਣ ਦੇ ਨਾਲ-ਨਾਲ ਆਪਣੇ ਪਰਿਵਾਰ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨਾ ਚਾਹੀਦਾ ਹੈ।
*ਨਸ਼ਿਆਂ ਅਤੇ ਅਪਰਾਧ ਵਿਰੁੱਧ ਮੁਹਿੰਮ ਰਹੇਗੀ ਜਾਰੀ*
ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਦੇ ਸੰਵੇਦਨਸ਼ੀਲ ਅਤੇ ਹੌਟਸਪੌਟ ਇਲਾਕਿਆਂ ਵਿੱਚ ਨਿਗਰਾਨੀ ਤੇ ਚੈਕਿੰਗ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੁਲਿਸ ਦਾ ਉਦੇਸ਼ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨਾ, ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨਾ ਅਤੇ ਸ਼ਹਿਰ ਵਿੱਚ ਸ਼ਾਂਤੀ ਤੇ ਸੁਰੱਖਿਆ ਦਾ ਮਾਹੌਲ ਕਾਇਮ ਰੱਖਣਾ ਹੈ।
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਆਮ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਨਸ਼ਿਆਂ ਜਾਂ ਕਿਸੇ ਵੀ ਸ਼ੱਕੀ ਅਤੇ ਗੈਰ-ਕਾਨੂੰਨੀ ਗਤੀਵਿਧੀ ਬਾਰੇ ਜਾਣਕਾਰੀ ਮਿਲਣ ’ਤੇ ਪੁਲਿਸ ਨੂੰ ਸੂਚਿਤ ਕਰਨ ਅਤੇ ਨਸ਼ਾ-ਮੁਕਤ ਤੇ ਅਪਰਾਧ-ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਸਹਿਯੋਗ ਦੇਣ।
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ — ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ, ਅਪਰਾਧ ’ਤੇ ਕਾਬੂ ਅਤੇ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ।