ਜਨਗਣਨਾ-2027 ਤਹਿਤ ਫੇਜ਼-2 ਦੇ ਕੰਮ ਲਈ ਚਾਰਜ ਅਫਸਰਾਂ ਦੀ ਟ੍ਰੇਨਿੰਗ ਸ਼ੁਰੂ*
*ਜਨਗਣਨਾ-2027 ਤਹਿਤ ਫੇਜ਼-2 ਦੇ ਕੰਮ ਲਈ ਚਾਰਜ ਅਫਸਰਾਂ ਦੀ ਟ੍ਰੇਨਿੰਗ ਸ਼ੁਰੂ*
-ਵਧੀਕ ਡਿਪਟੀ ਕਮਿਸ਼ਨਰ ਡਾ. ਆਦਿੱਤਿਆ ਸ਼ਰਮਾ ਨੇ ਕੀਤਾ ਰਸਮੀ ਉਦਘਾਟਨ
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਨਗਣਨਾ-2027 ਤਹਿਤ ਦੂਸਰੇ ਫੇਜ਼ ਦੇ ਕੰਮ ਲਈ ਚਾਰਜ ਅਫ਼ਸਰਾਂ ਦੀ ਦੋ ਰੋਜ਼ਾ ਟ੍ਰੇਨਿੰਗ ਦਾ ਰਸਮੀ ਉਦਘਾਟਨ ਅੱਜ ਵਧੀਕ ਡਿਪਟੀ ਕਮਿਸ਼ਨਰ ਡਾ. ਆਦਿੱਤਿਆ ਸ਼ਰਮਾ ਵੱਲੋਂ ਕੀਤਾ ਗਿਆ। ਇਸ ਟ੍ਰੇਨਿੰਗ ਪ੍ਰੋਗਰਾਮ ਵਿਚ ਜ਼ਿਲ੍ਹੇ ਦੇ ਸਮੂਹ ਤਹਿਸੀਲਦਾਰਾਂ ਅਤੇ ਨਗਰ ਪਾਲਿਕਾਵਾਂ ਦੇ ਕਾਰਜਸਾਧਕ ਅਫਸਰਾਂ ਅਤੇ ਉਨ੍ਹਾਂ ਦੇ ਤਕਨੀਕੀ ਸਹਾਇਕਾਂ ਸਮੇਤ ਸੈਂਸਜ਼ ਕਰਮਚਾਰੀਆਂ ਵੱਲੋਂ ਭਾਗ ਲਿਆ ਗਿਆ।
ਇਸ ਮੌਕੇ ਸਬੰਧਤ ਅਧਿਕਾਰੀਆਂ ਨੂੰ ਟ੍ਰੇਨਿੰਗ ਮੁਹੱਈਆ ਕਰਵਾਉਣ ਲਈ ਜਨਗਨਣਾ ਵਿਭਾਗ, ਪੰਜਾਬ ਵੱਲੋਂ ਤਾਇਨਾਤ ਜ਼ਿਲ੍ਹਾ ਕੋਅਰਡੀਨੇਟਰ ਹਿਤਾਂਸ਼ੂ ਅਤੇ ਉੱਪ ਅਰਥ ਤੇ ਅੰਕੜਾ ਸਲਾਹਕਾਰ ਤਰਨ ਤਾਰਨ ਡਾ. ਅਮਨਦੀਪ ਸਿੰਘ ਸੈਣੀ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਡਾ. ਆਦਿੱਤਿਆ ਸ਼ਰਮਾ ਨੇ ਦੱਸਿਆ ਕਿ ਪੰਜਾਬ ਵਿੱਚ ਜਨਗਨਣਾ ਦਾ ਦੂਜਾ ਫੇਜ਼ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਚੱਲੇਗਾ ਅਤੇ ਰਵੀਜ਼ਨ ਫੇਜ਼ 5 ਜਨਵਰੀ 2027 ਤੋਂ 9 ਜਨਵਰੀ 2027 ਨੂੰ ਖ਼ਤਮ ਹੋਵੇਗਾ। ਉਨ੍ਹਾਂ ਦੱਸਿਆ ਕਿ 1 ਦਸਬੰਰ ਤੋਂ ਗਿਣਤੀਕਾਰ ਘਰ ਘਰ ਜਾ ਕੇ ਡਾਟਾ ਇਕੱਤਰ ਕਰਨਗੇ, ਜਿਸ ਵਿਚ ਲੱਗਭਗ 40 ਸਵਾਲ ਪੁੱਛੇ ਜਾਣਗੇ ਅਤੇ ਇਹ ਸਾਰੀ ਪ੍ਰਕਿਰਿਆ ਆਨ ਲਾਈਨ ਹੋਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ 16 ਨਵੰਬਰ 2026 ਤੋ 30 ਨਵੰਬਰ 2026 ਤੱਕ ਸੈਲਫ ਇਨੂਮੀਰੇਸ਼ਨ ਲਈ ਪੋਰਟਲ ਸਮੂਹ ਨਾਗਰਿਕਾਂ ਲਈ ਖੁਲ੍ਹਾ ਰਹੇਗਾ, ਜਿਸ ਤਹਿੱਤ ਕੋਈ ਵੀ ਨਾਗਰਿਕ ਆਪਣੀ ਜਨਗਨਣਾ ਆਪ ਕਰ ਸਕੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਵੀ ਕੀਤੀ ਕਿ ਸਰਕਾਰ ਦੇ ਇਸ ਮਹੱਤਵਪੂਰਨ ਕੰਮ ਵਿੱਚ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਜਨਗਨਣਾ ਤਹਿਤ ਨਾਗਰਿਕਾਂ ਵੱਲੋਂ ਮੁਹੱਈਆ ਕਰਵਾਈ ਗਈ ਸੂਚਨਾ ਗੁਪਤ ਰੱਖੀ ਜਾਵੇਗੀ। ਇਸ ਲਈ ਸਹੀ ਅੰਕੜੇ ਹੀ ਗਿਣਤੀਕਾਰਾਂ ਨੂੰ ਦਿਤੇ ਜਾਣ। ਉਹਨਾਂ ਇਹ ਵੀ ਦੱਸਿਆ ਕਿ ਗਿਣਤੀਕਾਰਾਂ ਨੂੰ ਸਰਕਾਰ ਵੱਲੋਂ ਆਈ.ਡੀ ਕਾਰਡ ਜਾਰੀ ਕੀਤਾ ਜਾਵੇਗਾ, ਜਿਸ ‘ਤੇ ਕਿਊ.ਆਰ ਕੋਡ ਦਰਜ ਹੋਵੇਗਾ, ਜਿਸ ਤੋਂ ਕਿਸੇ ਵੀ ਨਾਗਰਿਕ ਨੂੰ ਗਿਣਤੀਕਾਰ ਦੀ ਪੂਰੀ ਡਿਟੇਲ ਮੁਹੱਈਆ ਹੋ ਸਕੇਗੀ।
ਫੋਟੋ ਕੈਪਸ਼ਨ :
-ਚਾਰਜ ਅਫ਼ਸਰਾਂ ਦੀ ਦੋ ਰੋਜ਼ਾ ਟ੍ਰੇਨਿੰਗ ਦੀ ਸ਼ੁਰੂਆਤ ਮੌਕੇ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਡਾ.ਆਦਿੱਤਿਆ ਸ਼ਰਮਾ। ਨਾਲ ਹਨ ਜਨਗਨਣਾ ਵਿਭਾਗ ਵੱਲੋਂ ਤਾਇਨਾਤ ਜ਼ਿਲ੍ਹਾ ਕੋਅਰਡੀਨੇਟਰ ਹਿਤਾਂਸ਼ੂ ਅਤੇ ਉੱਪ ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ ਸੈਣੀ।