ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ- ਡਿਪਟੀ ਕਮਿਸ਼ਨਰ
ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ- ਡਿਪਟੀ ਕਮਿਸ਼ਨਰ
ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ- ਡਿਪਟੀ ਕਮਿਸ਼ਨਰ
ਖ਼ਰੀਦ ਏਜੰਸੀਆਂ ਨੇ 165129 ਮੀਟਰਕ ਟਨ ਝੋਨਾ ਖ਼ਰੀਦਿਆ, 311.84 ਕਰੋੜ ਦੀ ਹੋਈ ਅਦਾਇਗੀ
ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ
ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 173564 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 165129 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦੇ ਕੰਮ ਵੀ ਤੇਜੀ ਲਿਆਂਦੀ ਗਈ ਹੈ । ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਲਿਆਂਦੀ ਫਸਲ ਦੀ ਖਰੀਦ ਬਦਲੇ ਉਨ੍ਹਾਂ ਨੂੰ ਕਰੀਬ 311.84 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਣ ਪ੍ਰਦੂਸਿ਼ਤ ਹੁੰਦਾ ਹੈ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ। ਇਸ ਲਈ ਝੋਨੇ ਦੀ ਕਟਾਈ ਕਰਨ ਉਪਰੰਤ ਪਰਾਲੀ ਜਾਂ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਇ ਆਧੁਨਿਕ ਤਕਨੀਕਾਂ ਜਾਂ ਖੇਤੀ ਸੰਦਾਂ ਨਾਲ ਇਸਦਾ ਯੋਗ ਪ੍ਰਬੰਧਨ ਕਰਨ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਝੋਨੇ ਦੀ ਫਸਲ ਦੀ ਕਟਾਈ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਨਾ ਕਰਨ ਕਿਉਂਕਿ ਰਾਤ ਸਮੇਂ ਕਟਾਈ ਹੋਏ ਝੋਨੇ ਵਿੱਚ ਨਮੀ ਦੀ ਮਾਤਰਾ ਵੱਧ ਹੁੰਦੀ ਹੈ
ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ. ਗੁਰਜੀਤ ਸਿੰਘ ਨੇ ਦੱਸਿਆ ਕਿ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 60598 ਮੀਟ੍ਰਿਕ ਟਨ, ਮਾਰਕਫੈਡ ਨੇ 51538 ਮੀਟ੍ਰਿਕ ਟਨ, ਪਨਸਪ ਨੇ 30959 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 20207 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 1827 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਖਰੀਦੇ ਗਏ ਝੋਨੇ ਵਿੱਚੋਂ 91259 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।