ਜਿ਼ਲ੍ਹਾ ਚੋਣ ਅਫਸਰ ਨੇ ਵੋਟਰ ਸੂਚੀਆਂ ਕੀਤੀਆਂ ਸਪਲਾਈ

📍 स्थान / Location: Faridkot 🗂️ विषय / Category: पंजाब / Punjab 📹 Full Video / पूरा वीडियो 📅 October 12, 2026 🌐 GPS: Faridkot

ਜਿ਼ਲ੍ਹਾ ਚੋਣ ਅਫਸਰ ਨੇ ਵੋਟਰ ਸੂਚੀਆਂ ਕੀਤੀਆਂ ਸਪਲਾਈ

ਜਿ਼ਲ੍ਹਾ ਚੋਣ ਅਫਸਰ ਨੇ ਵੋਟਰ ਸੂਚੀਆਂ ਕੀਤੀਆਂ ਸਪਲਾਈ
ਜਿ਼ਲ੍ਹੇ ਵਿੱਚ ਕੁਲ ਵੋਟਰ 663375
ਸ੍ਰੀ ਮੁਕਤਸਰ ਸਾਹਿਬ,12 ਅਕਤੂਬਰ
ਯੋਗਤਾ ਮਿਤੀ 01 ਅਕਤੂਬਰ 2026 ਦੇ ਆਧਾਰ ਤੇ ਤਿਆਰ ਫੋਟੋ ਵੋਟਰ ਸੂਚੀ ਦੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੰਤਿਮ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕਰ ਦਿੱਤੀ ਗਈ ਹੈ। ਅੰਤਿਮ ਪ੍ਰਕਾਸ਼ਨਾ ਉਪਰੰਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਚੋਣ ਹਲਕਾ, 83—ਲੰਬੀ ਦੇ 1,55,453 ਵੋਟਰ, ਵਿਧਾਨ ਸਭਾ ਚੋਣ ਹਲਕਾ, 84—ਗਿੱਦੜਬਾਹਾ ਦੇ 1,64,214 ਵੋਟਰ, ਵਿਧਾਨ ਸਭਾ ਚੋਣ ਹਲਕਾ, 85—ਮਲੋਟ ਦੇ 1,67,963 ਵੋਟਰ ਅਤੇ ਵਿਧਾਨ ਸਭਾ ਚੋਣ ਹਲਕਾ 86—ਮੁਕਤਸਰ ਦੇ 1,75,745 ਵੋਟਰ ਹਨ, ਇਸ ਤਰ੍ਹਾਂ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕੁੱਲ ਵੋਟਰ 6,63,375 ਮੌਜੂਦ ਹਨ।ਇਹ ਜਾਣਕਾਰੀ ਜਿ਼ਲ੍ਹਾ ਚੋਣ ਅਫਸਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਦਿੱਤੀ।
ਹੋਰ ਜਾਣਕਾਰੀ ਦਿੰਦਿਆ ਜਿ਼ਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ ਨਵੀਆਂ ਬਣੀਆਂ ਵੋਟਾਂ, ਕਟੌਤੀ ਦੀ ਲਿਸਟਾਂ ਅਤੇ ਵੋਟਰਾਂ ਦੇ ਵੇਰਵਿਆਂ ਵਿੱਚ ਕਰਵਾਈ ਗਈ ਦਰੁੱਸਤੀ ਦੀਆਂ ਸਕੰਲਿਤ ਲਿਸਟਾਂ ਬੂਥ ਲੈਵਲ ਅਫਸਰਾਂ, ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰ ਦੇ ਦਫਤਰ ਅਤੇ ਜਿਲ੍ਹਾ ਚੋਣ ਦਫਤਰ ਵਿਖੇ ਆਮ ਜਨਤਾ ਦੇ ਵੇਖਣ ਲਈ ਉਪਲੱਬਧ ਹੋਣਗੀਆਂ।
ਜਿ਼ਲ੍ਹਾ ਚੋਣ ਅਫਸਰ ਨੇ ਅੱਗੇ ਦੱਸਿਆ ਕਿ ਕੋਈ ਵੀ ਵੋਟਰ ਆਪਣੀ ਵੋਟ ਸਬੰਧੀ ਜਾਣਕਾਰੀ ਜਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ muktsar.nic.in
ਅਤੇ ਮੁੱਖ ਚੋਣ ਅਫਸਰ, ਪੰਜਾਬ ਦੀ ਵੈਬਸਾਈਟ ceopunjab.gov.in ਤੋਂ ਪ੍ਰਾਪਤ ਕਰ ਸਕਦਾ ਹੈ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਸਮੇਂ ਹੋਈ ਮੀਟਿੰਗ ਵਿੱਚ ਹਾਜ਼ਰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀਆਂ ਸਪਲਾਈ ਕੀਤੀ ਗਈ। ਇਸ ਦੇ ਨਾਲ ਹੀ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਵੋਟ ਬਣਵਾਉਣ, ਕਟਵਾਉਣ, ਸੋਧ ਕਰਵਾਉਣ ਜਾਂ ਵੋਟਿੰਗ ਪ੍ਰਕਿਰਿਆ ਸਬੰਧੀ ਕਿਸੇ ਕਿਸਮ ਦੀ ਵੀ ਜਾਣਕਾਰੀ ਪ੍ਰਾਪਤ ਕਰਨ ਲਈ ਜਾਂ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ 1950 ਵੋਟਰ ਹੈਲਪਲਾਈਨ ਨੰਬਰ ਤੇ ਦਫਤਰੀ ਸਮੇਂ ਦੌਰਾਨ ਕਾਲ ਕੀਤੀ ਜਾ ਸਕਦੀ ਹੈ।

Scroll to Top