ਡੀ.ਆਈ.ਜੀ, ਡੀ.ਸੀ, ਐੱਸ.ਐੱਸ.ਪੀ. ਬਠਿੰਡਾ ਨੇ ਕੀਤੀ ਗੁਰੂ ਕਾਸ਼ੀ ਯੂਨੀਵਰਸਿਟੀ, ਕੇਂਦਰੀ ਯੂਨੀਵਰਸਿਟੀ ਘੁੱਦਾ ਦੇ ਵਿਦਿਆਰਥੀਆਂ ਨਾਲ ਮੁਲਾਕਾਤ

📍 स्थान / Location: Bathinda 🗂️ विषय / Category: पंजाब / Punjab 📹 Full Video / पूरा वीडियो 📅 September 29, 2026

ਡੀ.ਆਈ.ਜੀ, ਡੀ.ਸੀ, ਐੱਸ.ਐੱਸ.ਪੀ. ਬਠਿੰਡਾ ਨੇ ਕੀਤੀ ਗੁਰੂ ਕਾਸ਼ੀ ਯੂਨੀਵਰਸਿਟੀ, ਕੇਂਦਰੀ ਯੂਨੀਵਰਸਿਟੀ ਘੁੱਦਾ ਦੇ ਵਿਦਿਆਰਥੀਆਂ ਨਾਲ ਮੁਲਾਕਾਤ

ਵਿਦਿਆਰਥੀਆਂ ਨੂੰ ਅਫਵਾਹਾਂ ‘ਤੇ ਯਕੀਨ ਨਾ ਕਰਨ ਅਤੇ ਸੋਸ਼ਲ ਮੀਡੀਆ ਉੱਤੇ ਨਸ਼ਰ ਹੋਈਆਂ ਖ਼ਬਰਾਂ ‘ਤੇ ਬਿਨਾਂ ਪ੍ਰਮਾਣਿਕਤਾ ਤੋਂ ਨਾ ਕੀਤਾ ਜਾਵੇ ਯਕੀਨ

ਵਿਦਿਆਰਥੀ ਕਿਸੇ ਵੀ ਕਿਸਮ ਦੀ ਜਾਣਕਾਰੀ ਸੰਬੰਧੀ 112 ਨੰਬਰ ਤੇ ਕਰਨ ਕਾਲ, 7508009080 ਉੱਤੇ ਵਟਸਐਪ ਨੰਬਰ ਉੱਤੇ ਕੀਤਾ ਜਾ ਸਕਦਾ ਹੈ ਸੰਪਰਕ

ਤਲਵੰਡੀ ਸਾਬੋ/ਘੁੱਦਾ/ਬਠਿੰਡਾ, 28 ਸਤੰਬਰ ( ਮਨੋਜ ਚਰਖੀਵਾਲ )

ਡੀ.ਆਈ.ਜੀ ਬਠਿੰਡਾ ਰੇਂਜ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਐੱਸ.ਐੱਸ.ਪੀ ਬਠਿੰਡਾ ਸੁਹੇਲ ਕਾਸਿਮ ਮੀਰ ਅੱਜ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਵਿਦਿਆਰਥੀਆਂ ਦੇ ਰੂ-ਬ-ਰੂ ਹੋਏ। ਨਾਲ ਹੀ ਕੇਂਦਰੀ ਯੂਨੀਵਰਸਿਟੀ ਪੰਜਾਬ, ਘੁੱਦਾ ਵਿਖੇ ਵੀ ਡੀ.ਆਈ.ਜੀ ਬਠਿੰਡਾ ਹਰਜੀਤ ਸਿੰਘ ਅਤੇ ਐੱਸ.ਐੱਸ.ਪੀ ਬਠਿੰਡਾ ਸੁਹੇਲ ਕਾਸਿਮ ਮੀਰ ਵੱਲੋਂ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ ।

ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾ ਨੇ ਕਿਹਾ ਕਿ ਕਿਸੇ ਵੀ ਪ੍ਰਕਾਰ ਦੀ ਅਫਵਾਹਾਂ ਉੱਤੇ ਵਿਸ਼ਵਾਸ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਇੱਕ ਥਾਂ ਉੱਤੇ ਵਾਪਰੀ ਘਟਨਾ ਦੀ ਜਾਣਕਾਰੀ ਦੂਜੀ ਥਾਂ ਉੱਤੇ ਬਹੁਤ ਤੇਜੀ ਨਾਲ ਪਹੁੰਚ ਜਾਂਦੀ ਹੈ, ਜਿਸ ਦੌਰਾਨ ਜਾਣਕਾਰੀ ਦੀ ਪ੍ਰਮਾਣਿਕਤਾ ਦੀ ਜਾਂਚ ਕਰਨ ਦਾ ਸਮਾਂ ਘੱਟ ਮਿਲਦਾ ਹੈ ।

ਇਸ ਕਰਕੇ ਇਹ ਜ਼ਰੂਰੀ ਹੈ ਕਿ ਕਿਸੇ ਵੀ ਖ਼ਬਰ, ਖਾਸਕਰ ਸੋਸ਼ਲ ਮੀਡੀਆ ਉੱਤੇ ਨਸ਼ਰ ਹੋਈਆਂ ਖ਼ਬਰਾਂ ਉੱਤੇ ਕਿਸੇ ਵੀ ਕਿਸਮ ਦੀ ਪ੍ਰਕਿਰਿਆ ਦੇਣ ਤੋਂ ਪਹਿਲਾਂ ਉਸ ਦੀ ਪ੍ਰਮਾਣਿਕਤਾ ਦੀ ਜਾਂਚ ਕਰਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਠਿੰਡਾ ਦਾ ਸਿਵਿਲ ਅਤੇ ਪੁਲਸ ਪ੍ਰਸ਼ਾਸਨ ਵਿਦਿਆਰਥੀਆਂ ਲਈ ਹਰ ਸਮਾਂ ਉਪਲੱਬਧ ਹੈ।
ਜੇਕਰ ਵਿਦਿਆਰਥੀਆਂ ਨੂੰ ਕਿਸੇ ਪ੍ਰਕਾਰ ਦੀ ਮਦਦ ਦੀ ਲੋੜ ਹੈ ਤਾਂ ਉਹ 112 ਜਾਂ 0164-2214006 ਨੰਬਰ ਪੁਲਸ ਨਾਲ ਸੰਪਰਕ ਕਰ ਸਕਦੇ ਹਨ। ਨਾਲ ਹੀ ਜੇਕਰ ਕੋਈ ਵਟਸਐਪ ਉੱਤੇ ਪੁਲਿਸ ਨਾਲ ਸੰਪਰਕ ਕਰਨਾ ਚਾਹੀਦਾ ਹੈ ਤਾਂ ਉਹ 7508009080, 9878421400 ‘ਤੇ ਮੈਸੇਜ ਭੇਜ ਸਕਦਾ ਹੈ।

ਗੁਰੂ ਕਾਸ਼ੀ ਯੂਨੀਵਰਸਿਟੀ ਅਤੇ ਕੇਂਦਰੀ ਯੂਨੀਵਰਸਿਟੀ ਪੰਜਾਬ ਘੁੱਦਾ ਦੇ ਵਿਦਿਆਰਥੀਆਂ ਨੇ ਆਪਣੀ ਸਮੱਸਿਆਵਾਂ ਸਾਂਝੀਆਂ ਕੀਤੀਆਂ।

ਇਸ ਮੌਕੇ ਤੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਡਾ. ਬਲਰਾਜ ਸਿੰਘ ਵਾਇਸ ਚਾਂਸਲਰ, ਡਾ. ਜਗਤਾਰ ਸਿੰਘ ਧੀਮਾਨ ਪ੍ਰੋ: ਵਾਇਸ ਚਾਂਸਲਰ ਹਾਜ਼ਰ ਸਨ। ਇਸੇ ਤਰ੍ਹਾਂ ਕੇਂਦਰੀ ਯੂਨੀਵਰਸਿਟੀ ਵਿਖੇ ਡਾ ਰਾਮਾਕਰਿਸ਼ਨਾ ਵੁਸਿਰਿਕਾ, ਪੱਤਰਕਾਰਤਾ ਵਿਭਾਗ ਤੋਂ ਪ੍ਰੋ: ਰੂਬਲ ਕਨੋਜ਼ੀਆ ਡੀ.ਐੱਸ.ਪੀ ਐਚ ਐੱਸ ਸਰਾਂ, ਡੀ.ਐੱਸ.ਪੀ. ਗੁਰਪ੍ਰੀਤ ਸਿੰਘ, ਐੱਸ.ਐੱਚ .ਓ ਸੁਖਵਿੰਦਰ ਸਿੰਘ ਬਰਾੜ ਅਤੇ ਹੋਰ ਅਫ਼ਸਰ ਹਾਜਿਰ ਸਨ।

Scroll to Top