ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕਾਂ ਨੂੰ ਰਲ-ਮਿਲ ਕੇ ਹੰਭਲਾ ਮਾਰਨਾ ਪਵੇਗਾ – ਚੇਅਰਮੈਨ ਧਾਲੀਵਾਲ

📍 स्थान / Location: Faridkot 🗂️ विषय / Category: पंजाब / Punjab 📹 Full Video / पूरा वीडियो 📅 October 9, 2026 🌐 GPS: Faridkot

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕਾਂ ਨੂੰ ਰਲ-ਮਿਲ ਕੇ ਹੰਭਲਾ ਮਾਰਨਾ ਪਵੇਗਾ – ਚੇਅਰਮੈਨ ਧਾਲੀਵਾਲ

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕਾਂ ਨੂੰ ਰਲ-ਮਿਲ ਕੇ ਹੰਭਲਾ ਮਾਰਨਾ ਪਵੇਗਾ – ਚੇਅਰਮੈਨ ਧਾਲੀਵਾਲ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਮੁਮਾਰਾ ਵਿਖੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਕੀਤਾ ਜਾਗਰੂਕ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਲਕਾ ਫ਼ਰੀਦਕੋਟ ਦੇ ਪਿੰਡ ਮੁਮਾਰਾ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਅਤੇ ਇੰਚਾਰਜ ਨਸ਼ਾ ਮੁਕਤੀ ਮੋਰਚਾ, ਮਾਲਵਾ ਸੈਂਟਰਲ, ਸ. ਗਗਨਦੀਪ ਸਿੰਘ ਧਾਲੀਵਾਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ਼ ਸਰਕਾਰ ਜਾਂ ਪੁਲਿਸ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।

ਚੇਅਰਮੈਨ ਸ. ਧਾਲੀਵਾਲ ਨੇ ਕਿਹਾ ਕਿ ਨਸ਼ਾ ਸਾਡੇ ਸਮਾਜ ਲਈ ਇੱਕ ਗੰਭੀਰ ਸਮੱਸਿਆ ਬਣ ਚੁੱਕਾ ਹੈ, ਜੋ ਸਾਡੀ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਪ੍ਰਭਾਵਿਤ ਕਰ ਰਿਹਾ ਹੈ। ਨਸ਼ਿਆਂ ਕਾਰਨ ਅਨੇਕਾਂ ਪਰਿਵਾਰਾਂ ਨੂੰ ਦੁੱਖ ਸਹਿਣਾ ਪਿਆ ਹੈ ਅਤੇ ਕਈ ਮਾਵਾਂ ਨੇ ਆਪਣੇ ਪੁੱਤਰ ਗੁਆਏ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ।

ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਖ਼ਾਤਮੇ ਲਈ ਇਕਜੁੱਟ ਹੋ ਕੇ ਅੱਗੇ ਆਉਣ ਅਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਬਾਰੇ ਪੁਲਿਸ ਅਤੇ ਪ੍ਰਸ਼ਾਸਨ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਲੋਕਾਂ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਨਸ਼ਿਆਂ ਦੇ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਨੂੰ ਪ੍ਰਭਾਵਿਤ ਕਰਨ ਵਾਲੇ ਕਿਸੇ ਵੀ ਗਲਤ ਰੁਝਾਨ ਤੋਂ ਦੂਰ ਰਹਿਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਨਸ਼ਿਆਂ ਵਿਰੁੱਧ ਜਾਗਰੂਕਤਾ ਵਧਾਈ ਜਾ ਸਕਦੀ ਹੈ। ਜੇਕਰ ਹਰੇਕ ਪਿੰਡ ਵਾਸੀ ਨਸ਼ਿਆਂ ਦੇ ਖ਼ਾਤਮੇ ਲਈ ਆਪਣਾ ਯੋਗਦਾਨ ਪਾਵੇ ਤਾਂ ਇਸ ਸਮਾਜਿਕ ਬੁਰਾਈ ਨੂੰ ਠੱਲ੍ਹ ਪਾਉਣ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਵੀ ਯਤਨ ਕਰਨ।

ਮੀਟਿੰਗ ਦੌਰਾਨ ਹਾਜ਼ਰ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨ ਕਰਨ ਦੀ ਅਪੀਲ ਕੀਤੀ ਗਈ।

ਇਸ ਮੌਕੇ ਐਸ.ਐਚ.ਓ. ਸ. ਗੁਰਲਾਲ ਸਿੰਘ, ਵਾਈਸ ਕੋਆਰਡੀਨੇਟਰ ਸ. ਗੁਰਪ੍ਰੀਤ ਸਿੰਘ ਪਵਾਰ, ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰ ਅਤੇ ਪਿੰਡ ਵਾਸੀ ਹਾਜ਼ਰ ਸਨ।

Scroll to Top