ਪਟਿਆਲਾ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਪਟਿਆਲਾ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ, ਕੋਰਟ ਕੰਪਲੈਕਸ ਵਿੱਚ ਮਚੀ ਹਫੜਾ-ਦਫੜੀ
ਪਟਿਆਲਾ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਪਟਿਆਲਾ ਦੀ ਜ਼ਿਲ੍ਹਾ ਅਦਾਲਤ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ ਮਿਲਣ ਤੋਂ ਬਾਅਦ ਕੋਰਟ ਕੰਪਲੈਕਸ ਵਿੱਚ ਹਫੜਾ-ਦਫੜੀ ਮਚ ਗਈ। ਧਮਕੀ ਭਰੀ ਮੇਲ ਮਿਲਣ ਦੀ ਸੂਚਨਾ ਤੋਂ ਬਾਅਦ ਪੁਲਿਸ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚੀਆਂ ਅਤੇ ਪੂਰੇ ਕੋਰਟ ਕੰਪਲੈਕਸ ਨੂੰ ਖਾਲੀ ਕਰਵਾ ਕੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ।
ਪੁਲਿਸ ਵੱਲੋਂ ਕੋਰਟ ਕੰਪਲੈਕਸ ਦੇ ਵੱਖ-ਵੱਖ ਹਿੱਸਿਆਂ ਵਿੱਚ ਬਾਰੀਕੀ ਨਾਲ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਬੰਬ ਨਿਰੋਧਕ ਦਸਤੇ ਅਤੇ ਹੋਰ ਸੁਰੱਖਿਆ ਟੀਮਾਂ ਵੱਲੋਂ ਵੀ ਜਾਂਚ ਕੀਤੀ ਗਈ। ਹਾਲਾਂਕਿ ਤਲਾਸ਼ੀ ਦੌਰਾਨ ਪੁਲਿਸ ਨੂੰ ਕੋਈ ਵੀ ਸ਼ੱਕੀ ਵਸਤੂ ਜਾਂ ਬੰਬ ਨਹੀਂ ਮਿਲਿਆ।
ਥਾਣਾ ਲਾਹੌਰੀ ਗੇਟ ਦੇ ਐਸਐਚਓ ਸੌਰਵ ਸਬਰਵਾਲ ਨੇ ਦੱਸਿਆ ਕਿ ਪੁਲਿਸ ਵੱਲੋਂ ਪੂਰੇ ਕੋਰਟ ਕੰਪਲੈਕਸ ਦੀ ਸਰਚ ਕੀਤੀ ਗਈ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਚੀਜ਼ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਫਿਲਹਾਲ ਧਮਕੀ ਭਰੀ ਮੇਲ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੇਲ ਭੇਜਣ ਵਾਲੇ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਪੁਲਿਸ ਨੇ ਲੋਕਾਂ ਨੂੰ ਘਬਰਾਉਣ ਦੀ ਬਜਾਏ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।
ਬਾਈਟ — ਸੌਰਵ ਸਬਰਵਾਲ, ਐਸਐਚਓ ਥਾਣਾ ਲਾਹੌਰੀ ਗੇਟ