ਪਟਿਆਲਾ ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਮੋਡਿਊਲ ਦਾ ਪਰਦਾਫਾਸ਼, ਤਿੰਨ ਮੁਲਜ਼ਮ ਗ੍ਰਿਫ਼ਤਾਰ
ਪਟਿਆਲਾ ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਮੋਡਿਊਲ ਦਾ ਪਰਦਾਫਾਸ਼
ਪਟਿਆਲਾ ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਮੋਡਿਊਲ ਦਾ ਪਰਦਾਫਾਸ਼, ਤਿੰਨ ਮੁਲਜ਼ਮ ਗ੍ਰਿਫ਼ਤਾਰ
9 ਪਿਸਤੌਲ, 10 ਜਿੰਦਾ ਕਾਰਤੂਸ ਅਤੇ 16 ਮੈਗਜ਼ੀਨ ਬਰਾਮਦ, ਬੰਬੀਹਾ ਗੈਂਗ ਨੂੰ ਹਥਿਆਰ ਸਪਲਾਈ ਕਰਨ ਦੀ ਸੀ ਯੋਜਨਾ
ਪਟਿਆਲਾ: ਪਟਿਆਲਾ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਮੋਡਿਊਲ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। CIA ਸਟਾਫ ਰਾਜਪੁਰਾ ਅਤੇ ਥਾਣਾ ਸਿਟੀ ਰਾਜਪੁਰਾ ਦੀ ਸਾਂਝੀ ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 32 ਬੋਰ ਦੇ 9 ਪਿਸਤੌਲ, 10 ਜਿੰਦਾ ਕਾਰਤੂਸ ਅਤੇ 16 ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਇੱਕ ਚਿੱਟੇ ਰੰਗ ਦੀ ਹੁੰਡਈ ਵਰਨਾ ਕਾਰ ਵੀ ਜ਼ਬਤ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀਡੀ ਰਾਜੇਸ਼ ਛਿੱਬਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਜਸਵਿੰਦਰ ਸਿੰਘ ਉਰਫ ਗੋਰਾ ਵਾਸੀ ਜ਼ਿਲ੍ਹਾ ਬਠਿੰਡਾ, ਲਖਬੀਰ ਸਿੰਘ ਉਰਫ ਲਾਡੀ ਵਾਸੀ ਪਟਿਆਲਾ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਅਮੀਰ ਕਲੋਨੀ ਰਾਜਪੁਰਾ ਵਜੋਂ ਹੋਈ ਹੈ।
ਪੁਲਿਸ ਮੁਤਾਬਕ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ ਅਤੇ ਜਸਵਿੰਦਰ ਸਿੰਘ ਵੱਲੋਂ ਲਿਆਂਦੇ ਚਾਰ ਹਥਿਆਰ ਬੰਬੀਹਾ ਗੈਂਗ ਨੂੰ ਸਪਲਾਈ ਕੀਤੇ ਜਾਣੇ ਸਨ।