ਪੰਜਾਬ ਭਰ ਚ ਮੁਲਾਜ਼ਮ ਕਲਮ ਛੋੜ ਹੜਤਾਲ ਤੇ ਲੋਕ ਹੋ ਰਹੇ ਖੱਜਲ ਖੁਆਰ,
ਪੰਜਾਬ ਭਰ ਚ ਮੁਲਾਜ਼ਮ ਕਲਮ ਛੋੜ ਹੜਤਾਲ ਤੇ ਲੋਕ ਹੋ ਰਹੇ ਖੱਜਲ ਖੁਆਰ,
ਸੂਬੇ ਭਰ ਚ ਮੁਲਾਜ਼ਮ ਜਥੇਬੰਦੀਆਂ ਦੀ ਕਲਮ ਛੋੜ ਹੜਤਾਲ, ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫਤਰ ਵਿੱਚ ਵੀ ਵਿਖਿਆ ਅਸਰ, ਮੁਲਾਜ਼ਮ ਬੋਲੇ ਡੀਏ ਸਮੇਤ ਪੁਰਾਣੀ ਪੈਨਸ਼ਨ ਅਤੇ ਹੋਰ ਨੇ ਕਈ ਮੁੱਦੇ, ਇੱਕ ਦਿਨ ਦੀ ਹੈ ਹੜਤਾਲ।
ਮੁਲਾਜ਼ਮਾਂ ਵੱਲੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਸਰਕਾਰ ਤੱਕ ਆਪਣੀਆਂ ਮੰਗਾਂ ਪਹੁੰਚਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਮੁਲਾਜ਼ਮਾਂ ਦੀਆਂ ਮੰਗਾਂ ਦੇ ਉੱਪਰ ਗੌਰ ਨਹੀਂ ਕੀਤਾ ਜਾ ਰਿਹਾ ਜਿਸ ਕਰਕੇ ਸੂਬੇ ਭਰ ਚ ਡੀਏ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਹੜਤਾਲ ਦੀ ਕਾਲ ਦਿੱਤੀ ਗਈ ਹੈ ਜਿਸ ਦੇ ਤਹਿਤ ਅੱਜ ਕਲਮ ਛੋੜ ਹੜਤਾਲ ਰਵੇਗੀ ਜਿਸ ਦਾ ਅਸਰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫਤਰ ਵਿਖੇ ਵੀ ਵੇਖਣ ਨੂੰ ਮਿਲਿਆ ਜਿੱਥੇ ਮੁਲਾਜ਼ਮ ਆਪਣੀਆਂ ਸੀਟਾਂ ਉੱਤੇ ਬੈਠੇ ਜਰੂਰ ਨਜ਼ਰ ਆਏ ਪਰ ਉਹਨਾਂ ਵੱਲੋਂ ਕੋਈ ਵੀ ਕੰਮ ਕਾਰ ਨਹੀਂ ਕੀਤਾ ਜਾ ਰਿਹਾ ਉਧਰ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜਿੱਥੇ ਸੂਬੇ ਭਰ ਵਿੱਚ ਇਹ ਹੜਤਾਲ ਕੀਤੀ ਜਾ ਰਹੀ ਹੈ ਜਿਸ ਦੇ ਵਿੱਚ ਵਿਸ਼ੇਸ਼ ਮੰਗਾਂ ਪੁਰਾਣੀ ਪੈਨਸ਼ਨ ਦੀ ਬਹਾਲੀ ਡੀਏ ਸਮੇਤ ਹੋਰ ਕਈ ਮੰਗਾਂ ਨੇ। ਕਿਹਾ ਕਿ ਜਿਸ ਤੇ ਸਰਕਾਰ ਵੱਲੋਂ ਕੋਈ ਵੀ ਗੌਰ ਨਹੀਂ ਕੀਤਾ ਜਾ ਰਿਹਾ ਜਿਸ ਦੇ ਰੋਸ਼ ਵਜੋਂ ਉਹਨਾਂ ਦੀ ਇਹ ਹੜਤਾਲ ਜਾਰੀ ਹੈ ਉਹਨਾਂ ਕਿਹਾ ਕਿ ਇੱਕ ਦਿਨ ਦੀ ਇਹ ਕਲਮ ਛੋੜ ਹੜਤਾਲ ਹੈ ਅਤੇ ਇਸ ਤਹਿਤ ਲੋਕਾਂ ਨੂੰ ਵੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।