ਬਲਾਕ ਵੇਰਕਾ ਦੇ ਕਰੀਬ 50 ਪਿੰਡਾਂ ਨੂੰ 2.5 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਵੰਡੇ

🗂️ विषय / Category: पंजाब / Punjab 📹 Full Video / पूरा वीडियो 📅 August 18, 2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ

ਬਲਾਕ ਵੇਰਕਾ ਦੇ ਕਰੀਬ 50 ਪਿੰਡਾਂ ਨੂੰ 2.5 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਵੰਡੇ

ਹਲਕੇ ਦੇ ਹਰ ਪਿੰਡ ਦਾ ਸਰਵਪੱਖੀ ਵਿਕਾਸ ਸਾਡੀ ਪਹਿਲ: ਵਿਧਾਇਕ ਜਸਵਿੰਦਰ ਸਿੰਘ ਰਮਦਾਸ

ਅੰਮ੍ਰਿਤਸਰ, 18 ਅਗਸਤ ( ) – ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਰਫ਼ਤਾਰ ਦਿੰਦਿਆਂ ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਸ੍ਰੀ ਜਸਵਿੰਦਰ ਸਿੰਘ ਰਮਦਾਸ ਨੇ ਅੱਜ ਬਲਾਕ ਵੇਰਕਾ ਦੇ ਕਰੀਬ 50 ਵੱਖ-ਵੱਖ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਲਗਭਗ 2.5 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ।

ਇਸ ਮੌਕੇ ਵਿਧਾਇਕ ਸ੍ਰੀ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸਥਾਨਕ ਲੋੜਾਂ ਅਨੁਸਾਰ ਬੁਨਿਆਦੀ ਸਹੂਲਤਾਂ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਵਾਉਣ ਲਈ ਮਾਨ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਗਲੀਆਂ-ਨਾਲੀਆਂ, ਸੜਕਾਂ, ਸਟਰੀਟ ਲਾਈਟਾਂ, ਪੀਣ ਵਾਲੇ ਪਾਣੀ, ਸਫਾਈ ਅਤੇ ਹੋਰ ਜ਼ਰੂਰੀ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਪਿੰਡਾਂ ਦੀਆਂ ਲੋੜਾਂ ਅਨੁਸਾਰ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪਿੰਡਾਂ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਪੇਂਡੂ ਖੇਤਰਾਂ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨਾ ਹੈ।

ਵਿਧਾਇਕ ਨੇ ਕਿਹਾ ਕਿ ਹਲਕੇ ਦੇ ਹਰ ਪਿੰਡ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਪਹਿਲ ਹੈ ਅਤੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜ ਲਗਾਤਾਰ ਜਾਰੀ ਰੱਖੇ ਜਾਣਗੇ।

ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਨੁਮਾਇੰਦੇ, ਪੰਚਾਇਤੀ ਨੁਮਾਇੰਦੇ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Scroll to Top