ਯੁੱਧ ਨਸ਼ਿਆਂ ਵਿਰੁੱਧ ਸੰਬੰਧੀ ਕੀਤੀ ਗਈ ਵਿਸ਼ੇਸ਼ ਮੀਟਿੰਗ

📍 स्थान / Location: Bathinda 🗂️ विषय / Category: पंजाब / Punjab 📹 Full Video / पूरा वीडियो 📅 October 22, 2026

ਯੁੱਧ ਨਸ਼ਿਆਂ ਵਿਰੁੱਧ ਸੰਬੰਧੀ ਕੀਤੀ ਗਈ ਵਿਸ਼ੇਸ਼ ਮੀਟਿੰਗ

ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਕੀਤਾ ਜਾਵੇ ਜਾਗਰੂਕ

ਬਠਿੰਡਾ, 22 ਅਕਤੂਬਰ ( ਮਨੋਜ ਚਰਖੀਵਾਲ )

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਖ-ਵੱਖ ਗਤੀਵਿਧੀਆਂ ਰਾਹੀਂ ਕੰਮ ਕਰਦਿਆਂ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ।

ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਨੇ ਮੀਟਿੰਗ ਦੌਰਾਨ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਹੌਟ ਸਪਾਟ ਪਿੰਡਾਂ ਵਿੱਚ ਲੋਕਾਂ ਨਾਲ ਜਾਗਰੂਕਤਾ ਮੀਟਿੰਗ ਕਰਦਿਆਂ ਨਸ਼ਿਆਂ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਦੱਸਣ ਦੇ ਨਾਲ ਸਰਕਾਰ ਦੁਆਰਾ ਨਸ਼ਿਆਂ ਦੇ ਸੌਦਾਗਰਾਂ ਬਾਰੇ ਜਾਣਕਾਰੀ ਦੇਣ ਲਈ ਜਾਰੀ ਕੀਤੇ ਗਏ ਹੈਲਪ ਲਾਈਨ ਨੰਬਰਾਂ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ।

ਇਸ ਮੌਕੇ ਤੇ ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ ਸ. ਬਲਕਰਨ ਸਿੰਘ ਮਾਹਲ, ਉਪ ਮੰਡਲ ਮੈਜਿਸਟ੍ਰੇਟ ਮੌੜ ਸ੍ਰੀ ਹਰਜਿੰਦਰ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਅਮਨਦੀਪ ਸਿੰਘ ਮਾਵੀ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਭਿਨਵ ਗੋਇਲ, ਜਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

Scroll to Top