ਲੁਧਿਆਣਾ ਵਿੱਚ ਪਰਾਲੀ ਸਾੜਨ ਦੇ ਹੁਣ ਤੱਕ 6 ਮਾਮਲੇ, ਬੋਲੇ ਜ਼ਿਲ੍ਾ ਖੇਤੀਬਾੜੀ ਅਫਸਰ ਗੁਰਦੀਪ ਸਿੰਘ ,ਕਿਹਾ ਪਿਛਲੇ ਸਾਲ ਦੇ ਮੁਕਾਬਲੇ ਕੇਸ ਬਹੁਤ ਘੱਟ, ਜੇਕਰ ਕਿਸਾਨਾਂ ਵੱਲੋਂ ਕੀਤੀ ਗਈ ਉਲੰਘਣਾ ਤਾਂ ਹੋਵੇਗੀ ਸਖਤ ਕਾਰਵਾਈ।

📍 स्थान / Location: Ludhiana 🗂️ विषय / Category: पंजाब / Punjab 📹 Full Video / पूरा वीडियो 📅 October 31, 2026 🌐 GPS: Ludhiana

ਲੁਧਿਆਣਾ ਵਿੱਚ ਪਰਾਲੀ ਸਾੜਨ ਦੇ ਹੁਣ ਤੱਕ 6 ਮਾਮਲੇ, ਬੋਲੇ ਜ਼ਿਲ੍ਾ ਖੇਤੀਬਾੜੀ ਅਫਸਰ ਗੁਰਦੀਪ ਸਿੰਘ ,ਕਿਹਾ ਪਿਛਲੇ ਸਾਲ ਦੇ ਮੁਕਾਬਲੇ ਕੇਸ ਬਹੁਤ ਘੱ

ਇਹਨਾਂ ਦਿਨਾਂ ਵਿੱਚ ਹਵਾ ਵਿੱਚ ਪ੍ਰਦੂਸ਼ਣ ਦੇ ਵਧਨ ਦੇ ਮਾਮਲੇ ਸਾਹਮਣੇ ਆਉਂਦੇ ਨੇ ਜਿਸ ਨੂੰ ਲੈ ਕੇ ਬੇਸ਼ੱਕ ਦਿੱਲੀ ਸਰਕਾਰ ਨੇ ਨਵੰਬਰ ਤੋਂ ਫਰਵਰੀ ਤੱਕ ਦੇ ਮਹੀਨੇ ਲਈ ਪਲਿਊਸ਼ਨ ਨੂੰ ਕੰਟਰੋਲ ਕਰਨ ਲਈ ਵੱਖ-ਵੱਖ ਤਰ੍ਹਾਂ ਦੀਆਂ ਹਿਦਾਇਤਾਂ ਜਾਰੀ ਕੀਤੀਆਂ ਨੇ ਪਰ ਪੰਜਾਬ ਸੂਬੇ ਵਿੱਚ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਵੀ ਸਰਕਾਰ ਸਖਤ ਨਜ਼ਰ ਆ ਰਹੀ ਹੈ। ਉਧਰ ਲੁਧਿਆਣਾ ਜਿਲ੍ੇ ਨਾਲ ਸੰਬੰਧਿਤ ਹੁਣ ਤੱਕ ਪਰਾਲੀ ਸਾੜਨ ਦੇ ਮਾਮਲੇ ਛੇ ਸਾਹਮਣੇ ਆਏ ਨੇ ਜਿਸ ਨੂੰ ਲੈ ਕੇ ਜਿਲਾ ਖੇਤੀਬਾੜੀ ਅਫਸਰ ਗੁਰਦੀਪ ਸਿੰਘ ਨੇ ਜ਼ਿਕਰ ਕੀਤਾ ਹੈ ਉਹਨਾਂ ਕਿਹਾ ਕਿ ਪਿਛਲੇ ਸਾਲ ਦੇ ਦਰਮਿਆਨ ਇਹ ਮਾਮਲੇ ਬਹੁਤ ਘੱਟ ਨੇ ਉਹਨਾਂ ਕਿਹਾ ਕਿ ਫਿਲਹਾਲ ਕਿਸਾਨਾਂ ਨੂੰ ਵਿਸ਼ੇਸ਼ ਤਰਹਾਂ ਦੀ ਗਾਈਡਲਾਈਨਸ ਵੀ ਜਾਰੀ ਕੀਤੀ ਗਈ ਹੈ ਤੇ ਵੱਖ-ਵੱਖ ਤਰੀਕੇ ਨਾਲ ਅਪੀਲ ਵੀ ਕੀਤੀ ਜਾ ਰਹੀ ਹੈ ਕਿ ਪਰਾਲੀ ਨੂੰ ਅੱਗ ਨਾ ਲਾਈ ਜਾਵੇ।

ਉਧਰ ਗੱਲਬਾਤ ਦੌਰਾਨ ਜ਼ਿਲਾ ਖੇਤੀਬਾੜੀ ਅਫਸਰ ਗੁਰਦੀਪ ਸਿੰਘ ਨੇ ਇਹ ਵੀ ਜ਼ਿਕਰ ਕੀਤਾ ਕਿ ਬੇਸ਼ੱਕ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਨੇ ਜਿਸ ਵਿੱਚ ਹੁਣ ਤੱਕ ਛੇ ਕੇਸ ਨੇ ਉਹਨਾਂ ਕਿਹਾ ਕਿ ਅੱਠ ਦੇ ਕਰੀਬ ਉਹਨਾਂ ਨੂੰ ਸ਼ਿਕਾਇਤਾਂ ਮਿਲੀਆਂ ਸੀ। ਜਿਸ ਤੋਂ ਤੁਰੰਤ ਬਾਅਦ ਕਾਰਵਾਈ ਅਮਲ ਚ ਲਿਆਂਦੀ ਗਈ ਹੈ ਉਹਨਾਂ ਕਿਹਾ ਕਿ ਇਹ ਕੇਸ ਪਿਛਲੇ ਸਾਲ ਦੇ ਮੁਕਾਬਲੇ ਨਾਲੋਂ ਬਹੁਤ ਘੱਟ ਨੇ ਹਾਲਾਂਕਿ ਉਹਨਾਂ ਜ਼ਿਕਰ ਕੀਤਾ ਕਿ ਵੱਖ-ਵੱਖ ਤਰੀਕੇ ਦੇ ਨਾਲ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਪਰਾਲੀ ਨੂੰ ਨਾ ਸਾੜਿਆ ਜਾਵੇ ਇਸ ਦੌਰਾਨ ਉਹਨਾਂ ਨੇ ਖੇਤੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜਿਆਂ ਦਾ ਵੀ ਜ਼ਿਕਰ ਕੀਤਾ ਹਾਲਾਂਕਿ ਖੇਤੀਬਾੜੀ ਅਫਸਰ ਨੇ ਇਹ ਵੀ ਕਿਹਾ ਕਿ ਜਿਹੜੇ ਕਿਸਾਨਾਂ ਵੱਲੋਂ ਉਲੰਘਣਾ ਕੀਤੀ ਜਾਵੇਗੀ ਉਨਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Scroll to Top