ਲੋੜਵੰਦ ਪਰਿਵਾਰਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਵਿੱਚ “ ਸਖੀਆਂ” ਦਾ ਯੋਗਦਾਨ ਅਹਿਮ- ਵਿਧਾਇਕ ਸੇਖੋਂ

📍 स्थान / Location: Faridkot 🗂️ विषय / Category: पंजाब / Punjab 📹 Full Video / पूरा वीडियो 📅 September 3, 2026 🌐 GPS: Faridkot

ਲੋੜਵੰਦ ਪਰਿਵਾਰਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਵਿੱਚ “ ਸਖੀਆਂ” ਦਾ ਯੋਗਦਾਨ ਅਹਿਮ- ਵਿਧਾਇਕ ਸੇਖੋਂ

ਲੋੜਵੰਦ ਪਰਿਵਾਰਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਵਿੱਚ “ ਸਖੀਆਂ” ਦਾ ਯੋਗਦਾਨ ਅਹਿਮ- ਵਿਧਾਇਕ ਸੇਖੋਂ

ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦੀ ਰਹਿਨੁਮਾਈ ਹੇਠ “ ਸਖੀਆਂ “ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਮਹਿਲਾਵਾਂ ਅਤੇ ਵਰਕਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਘਰ-ਘਰ ਜਾ ਕੇ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਉਣ ਲਈ ਅਹਿਮ ਭੂਮਿਕਾ ਨਿਭਾਈ। ਮੀਟਿੰਗ ਦੌਰਾਨ ਮਹਿਲਾਵਾਂ ਵੱਲੋਂ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਪ੍ਰਤੀ ਭਰਵਾਂ ਹੁੰਗਾਰਾ ਦਿੱਤਾ ਗਿਆ।

ਇਸ ਮੌਕੇ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੰਬੇ ਸਮੇਂ ਤੱਕ ਪੰਜਾਬ ਵਿੱਚ ਰਾਜ ਕੀਤਾ, ਪਰ ਆਮ ਲੋਕਾਂ ਦੀਆਂ ਬੁਨਿਆਦੀ ਲੋੜਾਂ ਅਤੇ ਲੋਕ ਹਿੱਤਾਂ ਵੱਲ ਉਹ ਧਿਆਨ ਨਹੀਂ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਹਰ ਵਰਗ ਦੀ ਭਲਾਈ ਲਈ ਇਤਿਹਾਸਕ ਅਤੇ ਲੋਕ ਹਿੱਤੂ ਫੈਸਲੇ ਲਏ ਹਨ।

ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸਰਕਾਰ ਦਾ ਸੁਪਨਾ ਹੈ ਕਿ ਪੰਜਾਬ ਦੇ ਹਰ ਗਰੀਬ ਅਤੇ ਸਧਾਰਨ ਪਰਿਵਾਰ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚੇ ਅਤੇ ਕੋਈ ਵੀ ਲੋੜਵੰਦ ਪਰਿਵਾਰ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਸਮੂਹ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੀਆਂ ਰਹਿਣ ਅਤੇ ਸਰਕਾਰ ਦੀਆਂ ਸਕੀਮਾਂ ਨੂੰ ਹਰ ਲੋੜਵੰਦ ਵਿਅਕਤੀ ਤੱਕ ਪਹੁੰਚਾਉਣ ਵਿੱਚ ਆਪਣਾ ਯੋਗਦਾਨ ਪਾਉਂਦੀਆਂ ਰਹਿਣ।

ਇਸ ਮੌਕੇ ਮੈਡਮ ਬੇਅੰਤ ਕੌਰ ਸੇਖੇਂ ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੈਂਬਰ ਮੈਡਮ ਅਜਿੰਦਰ ਕੌਰ ਨੇ ਕਿਹਾ ਕਿ ਮਹਿਲਾਵਾਂ ਸਮਾਜ ਦੀ ਮਜ਼ਬੂਤ ਤਾਕਤ ਹਨ ਅਤੇ ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਵਿੱਚ ਉਨ੍ਹਾਂ ਦੀ ਭੂਮਿਕਾ ਬਹੁਤ ਅਹਿਮ ਹੈ।

ਇਸ ਮੌਕੇ ਜਗਮੋਹਨ ਸਿੰਘ ਲੱਕੀ ਚੇਅਰਮੈਨ ਪੀ.ਏ.ਡੀ., ਗੁਰਪ੍ਰੀਤ ਸਿੰਘ ਚੇਅਰਮੈਨ ਵਪਾਰ ਮੰਡਲ, ਅਮਰਜੀਤ ਸਿੰਘ ਪਰਮਾਰ ਚੇਅਰਮੈਨ ਵਿਮੁਕਤ ਜਾਤੀ ਵੈਲਫੇਅਰ ਬੋਰਡ, ਰਜਿੰਦਰ ਦਾਸ ਰਿੰਕੂ ਸਮਾਧਾਂ ਵਾਲਾ, ਸਤਵਿੰਦਰ ਸੁੱਖਾ ਐਮ.ਸੀ., ਐਮ.ਸੀ. ਕਮਲਜੀਤ ਸਿੰਘ, ਰਮਨਜੀਤ ਸਿੰਘ ਮੁਮਾਰਾ, ਐਡਵੋਕੇਟ ਸਰਬਜੀਤ ਕੌਰ, ਕ੍ਰਿਸ਼ਨ ਕੁਮਾਰ, ਅਤੁਲ ਗੋਇਲ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ।

Scroll to Top