ਵਾਰਡ ਨੰਬਰ 73 ਫਤਿਹਪੁਰ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅਹਿਮ ਪਬਲਿਕ ਮੀਟਿੰਗ
ਵਾਰਡ ਨੰਬਰ 73 ਫਤਿਹਪੁਰ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅਹਿਮ ਪਬਲਿਕ ਮੀਟਿੰਗ
ਨਸ਼ਿਆਂ ਦੀ ਜੜ੍ਹ ਖ਼ਤਮ ਕਰਨ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਸਭ ਤੋਂ ਜ਼ਰੂਰੀ: ਦੀਕਸ਼ਿਤ ਧਵਨ
ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੰਮ੍ਰਿਤਸਰ ਕੇਂਦਰੀ ਹਲਕੇ ਦੇ ਵਾਰਡ ਨੰਬਰ 73, ਫਤਿਹਪੁਰ ਵਿਖੇ WDC ਕਮੇਟੀ ਦੇ ਸਹਿਯੋਗ ਨਾਲ ਇੱਕ ਅਹਿਮ ਪਬਲਿਕ ਮੀਟਿੰਗ ਕਰਵਾਈ ਗਈ। ਮੀਟਿੰਗ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਾਂਝੇ ਯਤਨਾਂ ਨੂੰ ਉਤਸ਼ਾਹਿਤ ਕਰਨਾ ਅਤੇ ਨਸ਼ਿਆਂ ਵਿਰੁੱਧ ਸਮਾਜ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨਾ ਸੀ।
ਮੀਟਿੰਗ ਦੌਰਾਨ ਵਾਰਡ ਨੰਬਰ 73 ਦੇ ਵਸਨੀਕਾਂ ਵੱਲੋਂ ਨਸ਼ਿਆਂ ਵਿਰੁੱਧ ਹਾਂ-ਪੱਖੀ ਨਾਅਰੇ ਬੁਲੰਦ ਕੀਤੇ ਗਏ ਅਤੇ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਵਿੱਚ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਇਲਾਕਾ ਵਾਸੀਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਮੁਹਿੰਮ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾਣੇ ਚਾਹੀਦੇ ਹਨ।
ਇਸ ਮੌਕੇ ਮੀਟਿੰਗ ਦੀ ਅਗਵਾਈ ਦੀਕਸ਼ਿਤ ਧਵਨ, ਮਾਝਾ ਜ਼ੋਨ ਇੰਚਾਰਜ, ‘ਯੁੱਧ ਨਸ਼ਿਆਂ ਵਿਰੁੱਧ’ ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਕਿਸੇ ਇੱਕ ਵਿਭਾਗ ਜਾਂ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
ਦੀਕਸ਼ਿਤ ਧਵਨ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਸਭ ਤੋਂ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਸਿਰਫ਼ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨਾ ਹੀ ਨਹੀਂ, ਬਲਕਿ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਕੇ ਇੱਕ ਅਜਿਹਾ ਸਮਾਜਿਕ ਮਾਹੌਲ ਤਿਆਰ ਕਰਨਾ ਹੈ, ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਰਿਵਾਰ, ਸਮਾਜ ਅਤੇ ਵੱਖ-ਵੱਖ ਸੰਸਥਾਵਾਂ ਇਕਜੁੱਟ ਹੋ ਕੇ ਕੰਮ ਕਰਨ।
ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਦੀ ਤਾਕਤ ਹੁੰਦੇ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਨਸ਼ਿਆਂ ਸਬੰਧੀ ਕਿਸੇ ਵੀ ਗਤੀਵਿਧੀ ਪ੍ਰਤੀ ਸੁਚੇਤ ਰਹਿਣ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਜਨਤਾ ਦੇ ਸਹਿਯੋਗ ਨਾਲ ਹੀ ਨਸ਼ਾ ਮੁਕਤ ਸਮਾਜ ਦੇ ਟੀਚੇ ਵੱਲ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਿਆ ਜਾ ਸਕਦਾ ਹੈ।
ਮੀਟਿੰਗ ਵਿੱਚ ਨਸ਼ਾ ਮੁਕਤੀ ਮੋਰਚਾ (NMM) ਵੱਲੋਂ ਹਨੀ ਨਾਹਰ, ਜ਼ਿਲ੍ਹਾ ਵਾਈਸ ਪ੍ਰਧਾਨ, ਅੰਮ੍ਰਿਤਸਰ ਸ਼ਹਿਰੀ NMM; ਜੈ ਕੁਸ਼ ਬੁੱਟਰ, ਹਲਕਾ ਕੋਆਰਡੀਨੇਟਰ NMM; ਮੈਡਮ ਮੋਨਿਕਾ, ਹਲਕਾ ਵਾਈਸ ਕੋਆਰਡੀਨੇਟਰ; ਰਾਜੇਸ਼ ਹਾਂਡਾ; ਰਾਹੁਲ ਨਾਹਰ; ਸੰਦੀਪ ਮਲਹੋਤਰਾ; ਨਰੇਸ਼ ਭਗਤ; ਰਾਜੂ ਭਾਟੀਆ, ਬਲਾਕ ਕੋਆਰਡੀਨੇਟਰ ਅਤੇ ਵਾਰਡ ਨੰਬਰ 73 ਦੀ WDC ਐਕਟਿੰਗ ਪ੍ਰੈਜ਼ੀਡੈਂਟ ਬਲਜਿੰਦਰ ਪੰਨੂ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਇਸ ਮੌਕੇ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਨਸ਼ਾ ਮੁਕਤੀ ਲਈ ਉਪਲਬਧ ਸਹੂਲਤਾਂ ਅਤੇ ਨਸ਼ਿਆਂ ਵਿਰੁੱਧ ਲੋਕਾਂ ਦੀ ਸਾਂਝੀ ਭੂਮਿਕਾ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਲਾਕਾ ਨਿਵਾਸੀਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਮਜ਼ਬੂਤ ਕਰਨ ਲਈ ਸਮਾਜ ਦੇ ਹਰ ਵਰਗ ਦੀ ਭੂਮਿਕਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰਾਂ, ਨੌਜਵਾਨਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਇਕੱਠੇ ਹੋ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੰਦੇਸ਼ ਘਰ-ਘਰ ਪਹੁੰਚਾਉਣਾ ਚਾਹੀਦਾ ਹੈ।