ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਸਮੂਹ ਪੋਲਿੰਗ ਬੂਥਾਂ ’ਤੇ ਹੁਣ 24 ਨੂੰ ਲੱਗਣਗੇ ਵਿਸ਼ੇਸ਼ ਕੈਂਪ

📍 स्थान / Location: Amritsar 🗂️ विषय / Category: पंजाब / Punjab 📹 Full Video / पूरा वीडियो 📅 October 22, 2026 🌐 GPS: Amritsar

ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਸਮੂਹ ਪੋਲਿੰਗ ਬੂਥਾਂ ’ਤੇ ਹੁਣ 24 ਨੂੰ ਲੱਗਣਗੇ ਵਿਸ਼ੇਸ਼ ਕੈਂਪ

ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਸਮੂਹ ਪੋਲਿੰਗ ਬੂਥਾਂ ’ਤੇ ਹੁਣ 24 ਨੂੰ ਲੱਗਣਗੇ ਵਿਸ਼ੇਸ਼ ਕੈਂਪ

-ਸ਼ਾਮ 3 ਤੋਂ 5 ਵਜੇ ਤੱਕ ਬੀ.ਐੱਲ.ਓਜ਼ ਅੰਤਿਮ ਵੋਟਰ ਸੂਚੀ ਸਮੇਤ ਬੂਥਾਂ ‘ਤੇ ਰਹਿਣਗੇ ਮੌਜੂਦ

-ਪਹਿਲਾਂ 25 ਅਕਤੂਬਰ ਨੂੰ ਲੱਗਣੇ ਸਨ ਇਹ ਕੈਂਪ

ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਜੋ ਵਿਸ਼ੇਸ਼ ਕੈਂਪ
25 ਅਕਤੂਬਰ ਨੂੰ ਲਗਾਏ ਜਾਣੇ ਸਨ, ਉਹ ਕੈਂਪ ਹੁਣ 24 ਅਕਤੂਬਰ, ਦਿਨ ਸਨਿਚਰਵਾਰ ਨੂੰ ਸ਼ਾਮ 3 ਤੋਂ 5 ਵਜੇ ਤੱਕ ਲਗਾਏ ਜਾਣਗੇ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਇਨ੍ਹਾਂ ਵਿਸ਼ੇਸ਼ ਕੈਂਪਾਂ ਦੀ ਰੀਸ਼ਡਿਊਲਿੰਗ ਕੀਤੀ ਗਈ ਹੈ ਅਤੇ ਇਹ ਹੁਣ ਐਤਵਾਰ ਦੀ ਬਜਾਏ ਸਨਿੱਚਰਵਾਰ ਨੂੰ ਲਗਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਯੋਗ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਵਿਅਕਤੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 24 ਅਕਤੂਬਰ ਨੂੰ ਸ਼ਾਮ 3 ਵਜੇ ਤੋਂ 5 ਵਜੇ ਤੱਕ ਲੱਗਣ ਵਾਲੇ ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐੱਲ.ਓਜ਼) ਅੰਤਿਮ ਵੋਟਰ ਸੂਚੀ ਸਮੇਤ ਆਪਣੇ ਬੂਥਾਂ ਤੇ ਹਾਜ਼ਰ ਰਹਿਣਗੇ ਅਤੇ ਲੋਕਾਂ ਨੂੰ ਆਪਣੇ ਨਾਂ ਦੀ ਜਾਂਚ ਕਰਨ ਵਿੱਚ ਸਹਾਇਤਾ ਕਰਨਗੇ। ਨਾਲ ਹੀ, ਵੋਟਰ ਸੂਚੀ ਵਿੱਚ ਨਾਂ ਦਰਜ ਕਰਵਾਉਣ ਤੋਂ ਰਹਿ ਗਏ ਯੋਗ ਵਿਅਕਤੀਆਂ ਅਤੇ ਪਹਿਲੀ ਵਾਰ ਵੋਟਰ ਬਣਨ ਵਾਲੇ ਨੌਜਵਾਨਾਂ ਨੂੰ ਨਾਂ ਦਰਜ ਕਰਵਾਉਣ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਫਾਰਮ ਨੰਬਰ 6, 6ਏ ਅਤੇ 8 ਭਰਨ ਅਤੇ ਜਮ੍ਹਾ ਕਰਵਾਉਣ ਵਿੱਚ ਵੀ ਸਹਿਯੋਗ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰਾਂ ਵਿੱਚ ਹੈਲਪ ਡੈਸਕ ਸਥਾਪਿਤ ਕੀਤੇ ਜਾ ਰਹੇ ਹਨ, ਜਿਥੇ ਵੋਟਰ ਅੰਤਿਮ ਵੋਟਰ ਸੂਚੀ ਵਿੱਚ ਆਪਣੇ ਨਾਂ ਦੀ ਜਾਂਚ ਅਤੇ ਪੁਸ਼ਟੀ ਕਰ ਸਕਣਗੇ। ਉਨ੍ਹਾਂ ਦੱਸਿਆ ਕਿ 31 ਅਕਤੂਬਰ 2026 ਤੱਕ ਲਗਾਤਾਰ ਬਿਰਧ ਆਸ਼ਰਮਾਂ ਅਤੇ ਕੁਸ਼ਟ ਆਸ਼ਰਮਾਂ ਵਿੱਚ ਰਹਿ ਰਹੇ ਯੋਗ ਵਿਅਕਤੀਆਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਦੇ ਨਾਲ ਹੀ ਸਕੂਲਾਂ ਅਤੇ ਕਾਲਜਾਂ ਵਿੱਚ ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਨਾਂ ਅੰਤਿਮ ਵੋਟਰ ਸੂਚੀ ਵਿੱਚ ਜ਼ਰੂਰ ਚੈੱਕ ਕਰਨ ਅਤੇ ਜੇਕਰ ਨਾਂ ਦਰਜ ਨਹੀਂ ਹੈ ਤਾਂ ਨਿਰਧਾਰਤ ਪ੍ਰਕਿਰਿਆ ਅਨੁਸਾਰ ਰਜਿਸਟ੍ਰੇਸ਼ਨ ਕਰਵਾਉਣ ਲਈ ਵਿਸ਼ੇਸ਼ ਕੈਂਪਾਂ ਦਾ ਲਾਭ ਉਠਾਉਣ।

Scroll to Top