ਵੋਟਰ ਜਾਗਰੂਕਤਾ ਅਭਿਆਨ ਤਹਿਤ ਪ੍ਰੋਗਰਾਮ ਅਯੋਜਿਤ,ਪੋਸਟਰ ਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ
ਵੋਟਰ ਜਾਗਰੂਕਤਾ ਅਭਿਆਨ ਤਹਿਤ ਪ੍ਰੋਗਰਾਮ ਅਯੋਜਿਤ,ਪੋਸਟਰ ਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ
ਬਠਿੰਡਾ, 10 ਅਕੂਤਬਰ ( ਮਨੋਜ ਚਰਖੀਵਾਲ )
ਬਠਿੰਡਾ ਦੇ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾ ਅਤੇ ਐਸ.ਡੀ.ਐਮ. ਬਠਿੰਡਾ ਅਮਨਦੀਪ ਸਿੰਘ ਮਾਵੀ ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ ਤਹਿਤ ਸਥਾਨਕ ਭੋਜ ਰਾਜ ਸੀਨੀਅਰ ਸੈਕੰਡਰੀ ਸਕੂਲ ਵੋਟਰ ਜਾਗਰੂਕਤਾ ਅਭਿਆਨ ਤਹਿਤ ਪ੍ਰੋਗਰਾਮ ਅਯੋਜਿਤ ਕੀਤਾ ਗਿਆ।
ਇਸ ਪ੍ਰੋਗਰਾਮ ਦੌਰਾਨ ਸਵੀਪ ਨੋਡਲ ਅਫ਼ਸਰ ਡਾ. ਮੀਨਾ ਭਾਰਤੀ ਅਤੇ ਸੁਭਾਸ਼ ਚੰਦ ਨੇ ਦੱਸਿਆ ਕਿ ਕਿਵੇਂ ਇੱਕ-ਇੱਕ ਵੋਟ ਕੀਮਤੀ ਹੈ। ਉਹਨਾਂ ਕਿਹਾ ਕਿ ਵੋਟਰ ਦੀ ਇੱਕ ਵੋਟ ਦੇਸ਼ ਦਾ ਭਵਿੱਖ ਤੈਅ ਕਰਦੀ ਹੈ।
ਇਸ ਦੌਰਾਨ ਸਵੀਪ ਟੀਮ ਮੈਂਬਰ ਗੁਰਬਖ਼ਸ਼ ਲਾਲ ਨੇ ਦੱਸਿਆ ਕਿ ਕਿ ਕਿਸ ਤਰ੍ਹਾਂ ਉਹ 6 ਨੰਬਰ ਫਾਰਮ ਆਫਲਾਈਨ ਜਾਂ ਆਨਲਾਈਨ ਭਰ ਕੇ ਨਵੀਂ ਵੋਟ ਬਣਵਾ ਸਕਦੇ ਹਨ। ਨਵੇਂ ਵੋਟ ਬਣਵਾਉਣ ਲਈ ਜ਼ਰੂਰੀ ਦਸਤਾਵੇਜਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਹਨਾਂ ਦੱਸਿਆ ਗਿਆ ਕਿ ਫਾਰਮ ਨੰਬਰ 8 ਦੀ ਵਰਤੋਂ ਕਰਕੇ ਵੋਟਰ ਆਪਣੇ ਵੋਟ ਦੇ ਵੇਰਵਿਆਂ ਵਿੱਚ ਸੋਧ ਕਰ ਸਕਦੇ ਹਨ ਅਤੇ ਵੋਟ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਤਬਦੀਲ ਵੀ ਕਰ ਸਕਦੇ ਹਨ। ਇਹ ਸਾਰੇ ਕੰਮ ਆਨਲਾਈਨ ਆਫਲਾਈਨ ਦੋਵੇਂ ਤਰੀਕੇ ਨਾਲ ਹੋ ਸਕਦੇ ਹਨ।
ਜੋਨੀ ਸਿੰਗਲਾ ਵੱਲੋਂ ECINET ਐੱਪ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਵੀਪ ਟੀਮ ਮੈਂਬਰ ਸੁਮਿਤ ਗੋਇਲ ਦੀ ਅਗਵਾਈ ਵਿੱਚ ਪੋਸਟਰ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਪੋਸਟਰ ਅਤੇ ਭਾਸ਼ਣ ਮੁਕਾਬਲੇ ਵਿੱਚ 27 ਵਿਦਿਆਰਥੀਆਂ ਨੇ ਭਾਗ ਲਿਆ।
ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਅਤੇ ਚੰਗੀ ਕਾਰਗੁਜਾਰੀ ਦਿਖਾਉਣ ਵਾਲੇ ਵਿਦਿਆਰਥੀਆ ਨੂੰ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਦੀਪਕ ਸਿੰਗਲਾ ਅਤੇ ਨੀਰੂ ਚਾਵਲਾ ਤੋਂ ਇਲਾਵਾ ਸਕੂਲ ਸਟਾਫ਼ ਮੈਂਬਰ ਆਦਿ ਹਾਜ਼ਰ ਸਨ।