ਸਪੀਕਰ ਸ. ਸੰਧਵਾਂ ਵੱਲੋਂ ਰਿਸ਼ੀਕੇਸ਼ ਅਤੇ ਹਰਿਦੁਆਰ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਕੋਟਕਪੂਰਾ ਹਲਕੇ ਤੋਂ ਪਹਿਲੀ ਬੱਸ ਰਵਾਨਾ

📍 स्थान / Location: Faridkot 🗂️ विषय / Category: पंजाब / Punjab 📹 Full Video / पूरा वीडियो 📅 August 18, 2026 🌐 GPS: Faridkot

ਸਪੀਕਰ ਸ. ਸੰਧਵਾਂ ਵੱਲੋਂ ਰਿਸ਼ੀਕੇਸ਼ ਅਤੇ ਹਰਿਦੁਆਰ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਕੋਟਕਪੂਰਾ ਹਲਕੇ ਤੋਂ ਪਹਿਲੀ ਬੱਸ ਰਵਾਨਾ

ਰਿਸ਼ੀਕੇਸ਼ ਅਤੇ ਹਰਿਦੁਆਰ ਦੀ ਪਵਿੱਤਰ ਧਰਤੀ ਦੇ ਦਰਸ਼ਨਾਂ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਹਿਲੀ ਬੱਸ ਨੂੰ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਰੀ ਝੰਡੀ ਦਿਖਾ ਕੇ ਸੰਗਤਾਂ ਨੂੰ ਰਵਾਨਾ ਕੀਤਾ। ਇਸ ਮੌਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਅਤੇ ਸ਼ਰਧਾ ਦਾ ਮਾਹੌਲ ਦੇਖਣ ਨੂੰ ਮਿਲਿਆ।

ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਾ ਸਾਡੀ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੁੜਨ ਦਾ ਸੁਨਹਿਰੀ ਮੌਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਸਹੂਲਤ ਮਿਲ ਰਹੀ ਹੈ।

ਉਨ੍ਹਾਂ ਕਿਹਾ ਕਿ ਰਿਸ਼ੀਕੇਸ਼ ਅਤੇ ਹਰਿਦੁਆਰ ਦੇ ਪਵਿੱਤਰ ਅਸਥਾਨਾਂ ਨਾਲ ਦੇਸ਼ ਦੀ ਧਾਰਮਿਕ ਅਤੇ ਅਧਿਆਤਮਿਕ ਵਿਰਾਸਤ ਜੁੜੀ ਹੋਈ ਹੈ। ਇਨ੍ਹਾਂ ਅਸਥਾਨਾਂ ਦੇ ਦਰਸ਼ਨ ਮਨ ਨੂੰ ਸ਼ਾਂਤੀ ਅਤੇ ਸਕੂਨ ਪ੍ਰਦਾਨ ਕਰਦੇ ਹਨ। ਉਨ੍ਹਾਂ ਸਮੂਹ ਤੀਰਥ ਯਾਤਰੀਆਂ ਨੂੰ ਯਾਤਰਾ ਦੌਰਾਨ ਆਪਸੀ ਭਾਈਚਾਰਾ, ਅਨੁਸ਼ਾਸਨ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਦੀ ਸੁਖਦ ਤੇ ਸੁਰੱਖਿਅਤ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਸੰਗਤਾਂ ਨੇ ਕਿਹਾ ਕਿ ਸਰਕਾਰ ਵੱਲੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਮੁਹੱਈਆ ਕਰਵਾਈ ਜਾ ਰਹੀ ਇਹ ਸਹੂਲਤ ਸ਼ਰਧਾਲੂਆਂ ਲਈ ਬਹੁਤ ਲਾਹੇਵੰਦ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਉਹ ਬਿਨਾਂ ਕਿਸੇ ਵੱਡੇ ਆਰਥਿਕ ਬੋਝ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਾਪਤ ਕਰ ਰਹੇ ਹਨ।

ਇਸ ਮੌਕੇ ਨੀਤੂ ਕਪੂਰ ਸਿੰਗਲਾ, ਸਟੇਟ ਸੈਕਟਰੀ ਵਿਰਾਸਤ ਸੇਵਾ ਸੰਗਠਨ, ਗੁਰਪ੍ਰੀਤ ਕੌਰ ਸੰਧਵਾਂ, ਲਾਡੀ ਢੁੱਡੀ, ਹਲਕਾ ਇੰਚਾਰਜ ਵਿਰਾਸਤ ਸੇਵਾ ਸੰਗਠਨ, ਐਮ.ਸੀ. ਮਨਦੀਪ ਮੌਗਾ, ਸੰਜੀਵ ਕਾਲੜਾ, ਐਮ.ਸੀ. ਸਵਰਨ ਸਿੰਘ ਵਿਰਦੀ ਅਤੇ ਜਸਵਿੰਦਰ ਸਿੰਘ ਢੁੱਡੀ ਸਮੇਤ ਹੋਰ ਪਤਵੰਤੇ, ਵਲੰਟੀਅਰ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Scroll to Top