ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ ਦੇ ਹੁਕਮ ਜਾਰੀ : ਜਿਲ੍ਹਾ ਮੈਜਿਸਟ੍ਰੇਟ

📍 स्थान / Location: Bathinda 🗂️ विषय / Category: पंजाब / Punjab 📹 Full Video / पूरा वीडियो 📅 October 9, 2026

ਝੋਨੇ ਦੀ ਨਾੜ/ਪਰਾਲੀ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਵੀ ਲਗਾਈ ਰੋਕ

ਬਠਿੰਡਾ, 9 ਅਕਤੂਬਰ ( ਮਨੋਜ ਚਰਖੀਵਾਲ )

ਬਠਿੰਡਾ ਦੇ ਜਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਸ਼ਾਮ 06 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਇਸ ਤੋਂ ਇਲਾਵਾ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਝੋਨੇ ਦੀ ਫ਼ਸਲ ਕੱਟਣ ਬਾਅਦ ਖੇਤਾਂ ਵਿੱਚ ਪਏ ਝੋਨੇ ਦੇ ਨਾੜ/ਪਰਾਲੀ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ।

ਜਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਪਏ ਝੋਨੇ ਦੇ ਨਾੜ/ਪਰਾਲੀ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਾਰਨ ਜ਼ਮੀਨ ਦਾ ਉਪਯੋਗੀ ਜੀਵਕ ਮਾਦਾ ਜੋ ਕਿ ਜ਼ਮੀਨ ਲਈ ਬਹੁਤ ਲਾਭਦਾਇਕ ਹੁੰਦਾ ਹੈ, ਦਾ ਨੁਕਸਾਨ ਹੁੰਦਾ ਹੈ, ਜਿਸ ਕਾਰਨ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਝੋਨੇ ਦੇ ਨਾੜ/ਪਰਾਲੀ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਾਰਨ ਨਾਲ ਲਗਦੇ ਖੇਤਾਂ ਵਿੱਚ ਖੜ੍ਹੀ ਫ਼ਸਲ ਨੂੰ ਅਤੇ ਗੋਦਾਮਾਂ ਵਿੱਚ ਸਟੋਰ ਕੀਤੀ ਗਈ ਫ਼ਸਲ ਨੂੰ ਅਤੇ ਗੋਲਾ ਬਰੂਦ ਦੇ ਡਿੱਪੂ ਵਿੱਚ ਅੱਗ ਲੱਗ ਕੇ ਲੋਕਾਂ ਦਾ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਹੈ ਅਤੇ ਵਾਤਾਵਰਨ ਵੀ ਕਾਫ਼ੀ ਪ੍ਰਭਾਵਿਤ ਹੁੰਦਾ ਹੈ। ਇਸ ਤੋਂ ਇਲਾਵਾ ਹਵਾ ਵਿੱਚ ਧੂੰਏ ਨਾਲ ਪ੍ਰਦੂਸ਼ਣ ਫ਼ੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਇਸ ਲਈ ਝੋਨੇ ਦੇ ਨਾੜ/ਪਰਾਲੀ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਰੋਕ ਲਗਾਈ ਗਈ ਹੈ।

ਇਹ ਹੁਕਮ 16 ਨਵੰਬਰ 2026 ਤੱਕ ਲਾਗੂ ਰਹਿਣਗੇ।

Scroll to Top