ਸਿਵਲ ਹਸਪਤਾਲ ਬਠਿੰਡਾ ਵਿਖੇ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਵੱਲੋਂ ਪੰਜਾਬ ਸਰਕਾਰ ਦਾ ਫੂਕਿਆ ਗਿਆ ਪੁਤਲਾ

📍 स्थान / Location: Bathinda 🗂️ विषय / Category: पंजाब / Punjab 📹 Full Video / पूरा वीडियो 📅 August 29, 2026

ਬਠਿੰਡਾ 29 ਅਗਸਤ ( ਮਨੋਜ ਚਰਖੀਵਾਲ )

ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਦੀ ਤਾਲਮੇਲ ਕਮੇਟੀ ਦੇ ਸੱਦੇ ਅਨੁਸਾਰ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਲਮੇਲ ਕਮੇਟੀ ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਮਨੀਸ਼ ਕੁਮਾਰ ਦੀ ਅਗਵਾਈ ਵਿੱਚ ਮੁੱਖ ਮੰਤਰੀ ਪੰਜਾਬ ਦਾ ਮੁਲਾਜਮਾਂ ਨਾਲ ਵਾਰ ਵਾਰ ਮੀਟਿੰਗਾਂ ਕਰਨ ਤੋਂ ਮੁਕਰਨਾ ਦੇ ਰੋਸ ਵਜੋਂ ਮੁਲਾਜ਼ਮਾਂ ਵਲੋਂ ਪੁਤਲਾ ਫੂਕਿਆ ਗਿਆ ਅਤੇ ਉਹਨਾ ਵਲੋਂ ਕੀਤੇ ਟਵੀਟ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਪਰਮਜੀਤ ਕੌਰ ਸਿੱਧੂ ਪ੍ਰਧਾਨ ਨਰਸਿੰਗ ਐਸੋਸੀਏਸ਼ਨ ਅਤੇ ਅਮਿਤ ਟਾੱਕ ਪ੍ਰਧਾਨ ਮਨਿਸਟੀਰੀਅਲ ਯੂਨੀਅਨ ਨੇ ਦਸਿਆ ਗਿਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣੀਆਂ ਵੱਖ-ਵੱਖ ਮੰਗਾਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, 18 ਫ਼ੀਸਦੀ ਡੀਏ ਤੁਰੰਤ ਜਾਰੀ ਕਰਨਾ, 15 ਜਨਵਰੀ 2015 ਅਤੇ 17 ਜੁਲਾਈ 2020 ਦੇ ਮੁਲਾਜ਼ਮ ਵਿਰੋਧੀ ਪੱਤਰ ਰੱਦ ਕਰਨਾ, ਕੱਚੇ ਕਾਮੇ ਪੱਕੇ ਕਰਨਾ ਅਤੇ ਮੁਲਾਜ਼ਮਾਂ ਦੇ ਪੇਂਡੂ ਭੱਤੇ ਤੇ ਬਾਰਡਰ ਭੱਤੇ ਸਮੇਤ ਕੱਟੇ ਗਏ 37 ਤਰ੍ਹਾਂ ਦੇ ਭੱਤੇ ਬਹਾਲ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਛੇਵੇਂ ਤਨਖਾਹ ਕਮਿਸ਼ਨ ਦਾ 2.59 ਗੁਣਕ ਪੈਨਸ਼ਨਰਾਂ ‘ਤੇ ਲਾਗੂ ਕਰਨ ਦੀ ਮੰਗ ਵੀ ਕੀਤੀ ਗਈ। ਵੱਖ-ਵੱਖ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜੇਕਰ ਲੰਮੇ ਸਮੇਂ ਤੋਂ ਲਟਕਦੀਆਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰ ਆਪਣੀਆਂ ਮੰਗਾਂ ਦੀ ਪ੍ਰਾਪਤੀ ਤੱਕ ਇਕਜੁੱਟ ਹੋ ਕੇ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਤੇ ਜਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਨੇ ਦਸਿਆ ਕਿ 31 ਅਗਸਤ ਨੂੰ ਪਟਿਆਲਾ ਵਿੱਖੇ ਸਿਹਤ ਮੰਤਰੀ ਦੀ ਕੋਠੀ ਅੱਗੇ ਆਊਟਸੋਰਸ ਕਾਮਿਆਂ ਵਲੋਂ ਸੂਬਾ ਪੱਧਰੀ ਧਰਨਾ ਮਾਰਿਆ ਜਾਵੇਗਾ ਜਿਸ ਵਿਚ ਵੱਖ ਵੱਖ ਜਥੇਬੰਦੀਆਂ ਵਲੋਂ ਆਊਟਸੋਰਸ ਕਾਮਿਆਂ ਦੇ ਸਮਰਥਨ ਵਿਚ ਭਾਰੀ ਗਿਣਤੀ ਚ ਸ਼ਮੂਲੀਅਤ ਕੀਤੀ ਜਾਵੇਗੀ |
ਇਸ ਮੌਕੇ ਸੰਜੀਵ ਕੁਮਾਰ ਪ੍ਰਧਾਨ ਰੇਡੀਓ ਗਰਾਫਰ ਯੂਨੀਅਨ , ਪ੍ਰਭਜੋਤ ਸਿੰਘ,ਬਲਵੰਤ ਸਿੰਘ , ਰਾਹੁਲ ਸ਼ਰਮਾਂ , ਮਹਿੰਦਰ ਸਚਦੇਵਾ, ਹਰਜੀਤ ਸਿੰਘ ,ਨਵੀ ਸਿੰਘ , ਰਮਨਪ੍ਰੀਤ ਕੌਰ , ਹਿੰਮਤ ਕੌਰ , ਮੁਕੋ ਕੌਰ , ਰੁਕਸਾਨਾ , ਕਰਮਜੀਤ ਕੌਰ , ਸੁਖਪਾਲ ਕੌਰ ,ਪਰਮਜੀਤ ਸਿੰਘ , ਵਰਿੰਦਰ ਸਿੰਘ , ਜਸਪ੍ਰੀਤ ਸਿੰਘ , ਅਰਸ਼ਦੀਪ ਸਿੰਘ , ਸ਼ਿਵਪਾਲ ਸਿੰਘ , ਦਲਜੀਤ ਸਿੰਘ , ਜਗਦੀਪ ਸਿੰਘ,ਰਾਜਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਵੱਖ ਵੱਖ ਜਥੇਬੰਦੀਆਂ ਦੇ ਆਗੂ ਅਤੇ ਮੈਂਬਰ ਹਾਜ਼ਿਰ ਸਨ | ਇਸ ਮੌਕੇ ਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਇਕਜੁੱਟ ਹੋ ਕੇ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ। ਉਹਨਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ

Scroll to Top