ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਡਰੋਨ ਸ਼ੋਅ 14 ਸਤੰਬਰ ਨੂੰ —— ਐਸ.ਡੀ.ਐਮ.

📍 स्थान / Location: Shri muktsar sahib 🗂️ विषय / Category: पंजाब / Punjab 📹 Full Video / पूरा वीडियो 📅 September 11, 2026 🌐 GPS: Shri muktsar sahib

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਡਰੋਨ ਸ਼ੋਅ 14 ਸਤੰਬਰ ਨੂੰ —— ਐਸ.ਡੀ.ਐਮ.

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਡਰੋਨ ਸ਼ੋਅ 14 ਸਤੰਬਰ ਨੂੰ —— ਐਸ.ਡੀ.ਐਮ.

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ, ਇਸ ਲੜ੍ਹੀ ਤਹਿਤ 14 ਸਤੰਬਰ 2026 ਨੂੰ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੀਆਂ ਹਦਾਇਤਾਂ ਤੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ, ਇਹ ਜਾਣਕਾਰੀ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਕਿਰਨਦੀਪ ਸਿੰਘ ਨੇ ਇੱਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਉਹਨਾਂ ਇਹ ਵੀ ਦੱਸਿਆ ਕਿ ਜਿ਼ਲ੍ਹੇ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਾਰ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ।
ਉਹਨਾਂ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਦੱਸਿਆ ਕਿ 11 ਸਤੰਬਰ ਨੂੰ ਗਿੱਦੜਬਾਹਾ ਵਿਖੇ ਪਿਉਰੀ ਫਾਟਕ ਦੇ ਨਜ਼ਦੀਕ, 12 ਸਤੰਬਰ ਨੂੰ ਬਾਬਾ ਮਾਨ ਸਿੰਘ ਸਟੇਡੀਅਮ ਲੰਬੀ, 13 ਸਤੰਬਰ ਨੂੰ ਨਵੀਂ ਅਨਾਜ ਮੰਡੀ ਮਲੋਟ ਜਦਕਿ 14 ਸਤੰਬਰ ਨੂੰ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਇਹ ਸ਼ੋਅ ਕਰਵਾਏ ਜਾ ਰਹੇ ਹਨ।
ਐਸ.ਡੀ.ਐਮ. ਨੇ ਦੱਸਿਆ ਕਿ ਲਗਭਗ 500 ਡਰੋਨ ਇਕੋ ਸਮੇਂ ਅਸਮਾਨ ਵਿਚ ਉੱਡ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ ਅਤੇ ਮਹਾਨ ਸਿੱਖਿਆਵਾਂ ਉਤੇ ਅਧਾਰਤ ਪੇਸ਼ਕਾਰੀ ਕਰਨਗੇ ।
ਐਸ.ਡੀ.ਐਮ. ਨੇ ਮਾਰਕੀਟ ਕਮੇਟੀ ਨੂੰ ਹਦਾਇਤ ਕਿ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿੱਚ ਸਾਫ ਸੁਥਰਾ ਪੀਣ ਵਾਲਾ ਪਾਣੀ ਦਾ ਪ੍ਰਬੰਧ ਕੀਤਾ ਜਾਵੇ।
ਉਹਨਾਂ ਸਬੰਧਿਤ ਨਗਰ ਪਾਲਿਕਾ ਨੂੰ ਹਦਾਇਤ ਕੀਤੀ ਕਿ ਖੇਡ ਸਟੇਡੀਅਮ ਵਿਖੇ ਸਾਫ ਸਫਾਈ, ਬੈਠਣ ਲਈ ਯੋਗ ਪ੍ਰਬੰਧ ਤੋਂ ਇਲਾਵਾ ਮੱਛਰਾਂ ਦੀ ਰੋਕਥਾਮ ਲਈ ਫੋਗਿੰਗ ਕਰਵਾਈ ਜਾਵੇ।
ਉਹਨਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ 14 ਸਤੰਬਰ 2026 ਨੂੰ ਸ਼ਾਮੀ 5.30 ਵਜੇ ਖੇਡ ਸਟੇਡੀਅਮ ਵਿੱਚ ਪਹੁੰਚ ਕੇ ਡਰੋਨ ਸ਼ੋਅ ਦਾ ਜਰੂਰ ਅਨੰਦ ਮਾਨਣ।
ਇਸ ਮੀਟਿੰਗ ਕਾਰਜ ਸਾਧਕ ਅਫਸਰ ਵਰੁਣ ਸਹੋਤਾ, ਤਹਿਸੀਲਦਾਰ ਅੰਜੂ ਬਾਲਾ, ਸਕੱਤਰ ਮਾਰਕੀਟ ਕਮੇਟੀ ਬਲਕਾਰ ਸਿੰਘ ਤੋਂ ਇਲਾਵਾ ਇਲਾਵਾ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਮੌਜੂਦ ਸਨ।

Scroll to Top