*ਹਰ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਬਣਾਇਆ ਜਾਵੇ ਯਕੀਨੀ : ਜ਼ਿਲ੍ਹਾ ਚੋਣ ਅਫ਼ਸਰ*
*ਹਰ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਬਣਾਇਆ ਜਾਵੇ ਯਕੀਨੀ : ਜ਼ਿਲ੍ਹਾ ਚੋਣ ਅਫ਼ਸਰ*
*ਹਰ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਬਣਾਇਆ ਜਾਵੇ ਯਕੀਨੀ : ਜ਼ਿਲ੍ਹਾ ਚੋਣ ਅਫ਼ਸਰ*
*ਅਨਮੈਪਡ ਵੋਟਰਾਂ ਦੀ ਕੀਤੀ ਗਈ ਵਿਸ਼ੇਸ਼ ਸੁਣਵਾਈ*
ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਦੇ ਆਦੇਸ਼ਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.) ਤਹਿਤ ਜ਼ਿਲ੍ਹੇ ਵਿੱਚ ਅਨਮੈਪਡ ਵੋਟਰਾਂ ਦੀਆਂ ਐਂਟਰੀਆਂ ਦੀ ਜਾਂਚ ਅਤੇ ਉਨ੍ਹਾਂ ਨਾਲ ਸਬੰਧਤ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਲਈ ਵਿਸ਼ੇਸ਼ ਸੁਣਵਾਈ ਕੀਤੀ ਗਈ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਰਿਟਰਨਿੰਗ ਅਫ਼ਸਰ ਭੁੱਚੋ ਮੈਡਮ ਕੰਚਨ ਨੇ ਦੱਸਿਆ ਕਿ ਇਸ ਵਿਸ਼ੇਸ਼ ਸੁਣਵਾਈ ਮੌਕੇ ਸਬੰਧਤ ਵੋਟਰਾਂ ਨੂੰ ਆਪਣੀ ਵੋਟਰ ਐਂਟਰੀ ਨਾਲ ਜੁੜੇ ਦਸਤਾਵੇਜ਼ ਪੇਸ਼ ਕਰਨ ਅਤੇ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਗਿਆ।
ਜ਼ਿਲ੍ਹੇ ਦੇ ਵੱਖ-ਵੱਖ ਰਿਟਰਨਿੰਗ ਅਫ਼ਸਰਾਂ ਵੱਲੋਂ ਅਨਮੈਪਡ ਵੋਟਰਾਂ ਦੀ ਕੀਤੀ ਗਈ ਵਿਸ਼ੇਸ਼ ਸੁਣਵਾਈ ਦੌਰਾਨ ਪ੍ਰਾਪਤ ਦਸਤਾਵੇਜ਼ਾਂ ਅਤੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕਰਦਿਆਂ ਯੋਗ ਮਾਮਲਿਆਂ ਦਾ ਨਿਯਮਾਂ ਅਨੁਸਾਰ ਨਿਪਟਾਰਾ ਕਰਨ ਦੀ ਕਾਰਵਾਈ ਕੀਤੀ ਗਈ ਹੈ।
ਰਿਟਰਨਿੰਗ ਅਫ਼ਸਰ ਰਾਮਪੁਰਾ ਬਲਕਰਨ ਸਿੰਘ ਮਾਹਲ, ਰਿਟਰਨਿੰਗ ਅਫ਼ਸਰ ਮੌੜ ਗੁਰਜਿੰਦਰ ਸਿੰਘ, ਰਿਟਰਨਿੰਗ ਅਫ਼ਸਰ ਤਲਵੰਡੀ ਵੀਰਪਾਲ ਕੌਰ, ਰਿਟਰਨਿੰਗ ਅਫ਼ਸਰ ਬਠਿੰਡਾ ਸ਼ਹਿਰੀ ਅਮਨਦੀਪ ਸਿੰਘ ਮਾਵੀ ਅਤੇ ਰਿਟਰਨਿੰਗ ਅਫ਼ਸਰ ਬਠਿੰਡਾ ਦਿਹਾਤੀ ਪਰਮਦੀਪ ਸਿੰਘ ਵੱਲੋਂ ਅੱਜ ਆਪਣੇ-ਆਪਣੇ ਹਲਕਿਆਂ ਵਿਚ ਇਸ ਸਬੰਧੀ ਕਾਰਵਾਈ ਕੀਤੀ ਗਈ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਬੂਥ ਲੈਵਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਅਨਮੈਪਡ ਵੋਟਰਾਂ ਨਾਲ ਸਬੰਧਤ ਮਾਮਲਿਆਂ ਦੀ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਰ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਯਕੀਨੀ ਬਣਾਉਣ ਦੇ ਨਾਲ-ਨਾਲ ਚੋਣ ਸੂਚੀਆਂ ਦੀ ਸ਼ੁੱਧਤਾ ਅਤੇ ਭਰੋਸੇਯੋਗਤਾ ਕਾਇਮ ਰੱਖਣਾ ਚੋਣ ਪ੍ਰਕਿਰਿਆ ਦਾ ਅਹਿਮ ਹਿੱਸਾ ਹੈ।
ਉਨ੍ਹਾਂ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਵੋਟਰ ਐਂਟਰੀ ਦੀ ਜਾਂਚ ਕਰਨ ਅਤੇ ਜੇਕਰ ਕਿਸੇ ਤਰ੍ਹਾਂ ਦੀ ਤਰੁਟੀ ਜਾਂ ਇਤਰਾਜ਼ ਹੋਵੇ ਤਾਂ ਨਿਰਧਾਰਤ ਪ੍ਰਕਿਰਿਆ ਅਨੁਸਾਰ ਸਬੰਧਤ ਚੋਣ ਅਧਿਕਾਰੀਆਂ ਕੋਲ ਆਪਣਾ ਦਾਅਵਾ ਜਾਂ ਇਤਰਾਜ਼ ਦਰਜ ਕਰਵਾਉਣ।