ਹੈਰੋਇਨ ਸਪਲਾਈ ਕਰਨ ਵਾਲੇ ਤਿੰਨ ਵਿਅਕਤੀ 105 ਗ੍ਰਾਮ ਹੈਰੋਇਨ ਸਮੇਤ ਠਿੰਡਾ ਪੁਲਿਸ ਵੱਲੋਂ ਕੀਤੇ ਗਏ ਕਾਬੂ
ਬਠਿੰਡਾ ,07 ਸਤੰਬਰ (ਮਨੋਜ ਚਰਖੀਵਾਲ )
ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਹੈਰੋਇਨ ਸਪਲਾਈ ਕਰਨ ਵਾਲੇ ਤਿੰਨ ਵਿਅਕਤੀ ਬਠਿੰਡਾ ਪੁਲਿਸ ਵੱਲੋਂ ਕਾਬੂ ਕੀਤੇ ਗਏ ਹਨ
ਇਹਨਾ ਵਿਅਕਤੀਆਂ ਦੇ ਕਬਜੇ ਵਿੱਚੋਂ 105 ਗ੍ਰਾਮ ਹੈਰੋਇਨ ਬਠਿੰਡਾ ਪੁਲਿਸ ਵੱਲੋਂ ਬਰਾਮਦ ਕੀਤੀ ਗਈ
ਇਹਨਾ ਵਿਅਕਤੀਆਂ ਵਿੱਚੋਂ ਇੱਕ ਵਿਅਕਤੀ ਤੇ ਪਹਿਲਾਂ ਵੀ ਐੱਨਡੀਪੀਐੱਸ ਦਾ ਮਾਮਲਾ ਦਰਜ ਹੈ
ਇਹਨਾ ਵਿਅਕਤੀਆਂ ਤੇ ਬਠਿੰਡਾ ਪੁਲਿਸ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ
ਇਸ ਕੇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਡੀਐੱਸਪੀ ਸਿਟੀ ਵਨ ਅੰਮ੍ਰਿਤ ਪਾਲ ਸਿੰਘ ਭਾਟੀ ਨੇ ਕਿਹਾ ਕਿ ਇਹਨਾ ਵਿਅਕਤੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਪਤਾ ਕੀਤੇ ਜਾ ਰਹੇ ਹਨ
ਉਹਨਾ ਨੇ ਕਿਹਾ ਕਿ ਇਹ ਵਿਅਕਤੀ ਡਿਜ਼ਾਇਰ ਗੱਡੀ ਤੇ ਸਨ ਸਵਾਰ ਉਹਨਾ ਨੇ ਕਿਹਾ ਕਿ ਇਸ ਗੱਡੀ ਦੀ ਵੀ ਵੈਰੀਫਿਕੇਸ਼ਨ ਕਰਵਾਈ ਜਾ ਰਹੀ ਹੈ
ਉਹਨਾ ਨੇ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਕੋਈ ਵੀ ਨਸ਼ਾ ਤਸਕਰ ਨਸ਼ਾ ਵੇਚਦਾ ਫੜਿਆ ਗਿਆ ਤਾਂ ਬਠਿੰਡਾ ਪੁਲਿਸ ਵੱਲੋਂ ਉਸਤੇ ਕੀਤੀ ਜਾਵੇਗੀ ਸਖਤ ਕਾਰਵਾਈ
ਉਹਨਾ ਨੇ ਕਿਹਾ ਕਿ ਇਹਨਾ ਵਿਅਕਤੀਆਂ ਨੂੰ ਮਾਨਯੋਗ ਕੋਰਟ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਜਿਸ ਤੋਂ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ