16,600 ਮੈਗਾਵਾਟ ਤੱਕ ਪਹੁੰਚੀ ਬਿਜਲੀ ਦੀ ਮੰਗ, ਫਿਰ ਵੀ ਸਪਲਾਈ ’ਚ ਕੋਈ ਕਮੀ ਨਹੀਂ: ਸੌਂਦ

📍 स्थान / Location: Ludhiana 🗂️ विषय / Category: पंजाब / Punjab 📹 Full Video / पूरा वीडियो 📅 September 14, 2026

ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬੇ ਵਿੱਚ ਬਿਜਲੀ ਦੀ ਮੰਗ ਰਿਕਾਰਡ ਪੱਧਰ ’ਤੇ ਪਹੁੰਚਣ ਦੇ ਬਾਵਜੂਦ ਸਰਕਾਰ ਵੱਲੋਂ ਸਪਲਾਈ ਨੂੰ ਸੁਚਾਰੂ ਰੱਖਿਆ ਗਿਆ ਹੈ। ਉਹ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਲੁਧਿਆਣਾ ਵਿਖੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਅਤੇ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੀ ਮੌਜੂਦ ਸਨ।
ਸੌਂਦ ਨੇ ਦੱਸਿਆ ਕਿ 13 ਸਤੰਬਰ ਸਵੇਰੇ 7 ਵਜੇ ਤੋਂ ਬਿਜਲੀ ਦੀ ਕਮੀ ਕਾਰਨ ਕੋਈ ਕੱਟ ਨਹੀਂ ਲੱਗਿਆ ਅਤੇ ਰਿਹਾਇਸ਼ੀ, ਵਪਾਰਕ, ਉਦਯੋਗਿਕ ਤੇ ਖੇਤੀਬਾੜੀ ਖੇਤਰਾਂ ਨੂੰ 24 ਘੰਟੇ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ। ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਪਹਿਲਾਂ ਮਿਲ ਰਹੀ 8 ਘੰਟਿਆਂ ਦੀ ਸਪਲਾਈ ਦੀ ਥਾਂ ਹੁਣ 10 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਵਿੱਚ ਸਤੰਬਰ ਦੌਰਾਨ ਬਿਜਲੀ ਦੀ ਮੰਗ ਲਗਭਗ 13,100 ਮੈਗਾਵਾਟ ਰਹਿੰਦੀ ਸੀ, ਜੋ ਇਸ ਵਾਰ 16,600 ਮੈਗਾਵਾਟ ਤੱਕ ਪਹੁੰਚ ਗਈ ਹੈ। ਇਸ ਦੇ ਬਾਵਜੂਦ PSPCL ਨੇ ਵਾਧੂ 3,500 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੀ ਚੁਣੌਤੀ ਦਾ ਸਾਹਮਣਾ ਕੀਤਾ ਹੈ।
ਮੰਤਰੀ ਨੇ ਕਿਹਾ ਕਿ ਤਕਨੀਕੀ ਖਰਾਬੀਆਂ ਵਾਲੇ ਥਰਮਲ ਪਲਾਂਟ ਮੁੜ ਚਾਲੂ ਕੀਤੇ ਗਏ ਹਨ ਅਤੇ ਇੱਕ ਨਿੱਜੀ ਪਲਾਂਟ ਤੋਂ 100 ਮੈਗਾਵਾਟ ਬਿਜਲੀ ਵੀ ਮਿਲਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਗੁਰੂ ਅਮਰਦਾਸ ਥਰਮਲ ਪਲਾਂਟ ਦੀ ਖਰੀਦ ਪੰਜਾਬ ਲਈ ਵਰਦਾਨ ਸਾਬਤ ਹੋਈ ਹੈ।

Scroll to Top